ETV Bharat / state

'ਪੈਨਸ਼ਨਾਂ ਸਬੰਧੀ ਸਰਵੇ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਦੀ ਬਚਤ' - 90248 ਲਾਭਪਾਤਰੀਆਂ ਦੀ ਸ਼ਨਾਖਤ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ।

'ਪੈਨਸ਼ਨਾਂ ਸਬੰਧੀ ਸਰਵੇ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਦੀ ਬਚਤ

author img

By

Published : Oct 27, 2022, 4:56 PM IST

ਚੰਡੀਗੜ੍ਹ: ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮ੍ਰਿਤਕ ਲਾਭਕਾਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਅਤੇ ਸਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ, ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ, ਬੈਂਕ ਵਲੋਂ ਤੈਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ੁਰੂ ਕੀਤੇ ਜਾਣਗੇ, ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਖਾਦਾਂ ਦੇ ਲਾਈਸੰਸ ਕੀਤੇ ਰੱਦ, ਕਿਹਾ ਕਿਸਾਨਾਂ ਨਾਲ ਧੋਖਾਧੜੀ ਨੂੰ ਕਰਾਂਗੇ ਖਤਮ

ETV Bharat Logo

Copyright © 2025 Ushodaya Enterprises Pvt. Ltd., All Rights Reserved.