ETV Bharat / state

ਨਸ਼ਾ ਤਸਕਰੀ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ: ਹਰਪ੍ਰੀਤ ਸਿੱਧੂ - ਵਿਸ਼ੇਸ਼ ਟਾਸਕ ਫੋਰਸ ਚੀਫ-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ

ਵਿਸ਼ੇਸ਼ ਟਾਸਕ ਫੋਰਸ ਦੇ ਚੀਫ-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਇੱਤੀ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਜਦਕਿ 47 ਪੁਲਿਸ ਮੁਲਾਜ਼ਮ ਬਰਖਾਸਤ ਅਤੇ 17 ਮੁਅੱਤਲ ਕੀਤੇ ਗਏ ਹਨ।

Strict action taken against police personnel involved in drug trafficking: Harpreet Sidhu
ਨਸ਼ਾ ਤਸਕਰੀ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ : ਹਰਪ੍ਰੀਤ ਸਿੱਧੂ
author img

By

Published : May 14, 2020, 10:34 PM IST

ਚੰਡੀਗੜ੍ਹ: ਨਸ਼ਾਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਅਤੇ ਜ਼ਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰੀ ਦਰਮਿਆਨ ਗਠਜੋੜ ਦਾ ਪਤਾ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਅਪ੍ਰੈਲ 2017 ਤੋਂ ਲੈ ਕੇ 30 ਅਪ੍ਰੈਲ 2020 ਤੱਕ, ਕੁੱਲ 114 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 148 ਪੁਲਿਸ ਮੁਲਾਜ਼ਮਾਂ ਅਤੇ ਵਿਭਾਗੀ ਪੜਤਾਲਾਂ ਉਪਰੰਤ 61 ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਆਰੰਭੀ ਗਈ ਹੈ। ਇਸ ਤੋਂ ਇਲਾਵਾ ਹੁਣ ਤੱਕ 47 ਪੁਲਿਸ ਮੁਲਾਜ਼ਮ ਬਰਖਾਸਤ ਕੀਤੇ ਗਏ ਹਨ ਅਤੇ 17 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ੇਸ਼ ਟਾਸਕ ਫੋਰਸ ਦੇ ਚੀਫ-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਗਵਾਈ ਹੇਠ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਸੂਬਾ ਸਰਕਾਰ ਦੀ ਨੀਤੀ ਹੈ ਕਿ ਅਜਿਹੇ ਸਾਰੇ ਤੱਤਾਂ ਤੇ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨਾਂ ਦੱਸਿਆ ਕਿ ਪੁਲਿਸ ਨੇ ਸਾਲ 2017 ਵਿੱਚ 37 ਮਾਮਲਿਆਂ ਵਿੱਚ 18.46 ਕਰੋੜ ਰੁਪਏ, 2018 ਵਿੱਚ 37 ਮਾਮਲਿਆਂ ਵਿੱਚ 11.37 ਕਰੋੜ ਰੁਪਏ, ਸਾਲ 2019 ਵਿਚ 50 ਮਾਮਲਿਆਂ ਵਿੱਚ 37.69 ਕਰੋੜ ਰੁਪਏ ਅਤੇ 31 ਮਾਰਚ 2020 ਤੱਕ ਦੇ 11 ਮਾਮਲਿਆਂ ਵਿਚ 1.68 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ ਸਬੰਧਤ ਅਥਾਰਟੀ ਕੋਲ ਤਕਰੀਬਨ 20.5 ਕਰੋੜ ਰੁਪਏ ਦੀ ਜਾਇਦਾਦ ਦੀ ਕੁਰਕੀ ਵਾਲੇ 58 ਕੇਸ ਵਿਚਾਰ ਅਧੀਨ ਹਨ।

ਐਸਟੀਐਫ ਮੁਖੀ ਨੇ ਖੁਲਾਸਾ ਕੀਤਾ ਕਿ ਲਾਅ ਇਨਫੋਰਸਮੈਂਟ ਏਜੰਸੀਆਂ ਨੇ 2017 ਤੋਂ 31.03.2020 ਤੱਕ ਐਨਡੀਪੀਐਸ ਐਕਟ ਤਹਿਤ 580 ਭਗੌੜੇ, 1885 ਫ਼ਰਾਰ, 125 ਜ਼ਮਾਨਤ, ਪੈਰੋਲ ‘ਤੇ 106 ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਟਸ ਐਕਟ, 1988 ਤਹਿਤ ਨਸ਼ਾ ਤਸਕਰਾਂ ਖਿਲਾਫ਼ ਰੋਕਥਾਮ ਸਬੰਧੀ ਕਾਰਵਾਈਆਂ ਕਰਨ ਲਈ ਪੁਲਿਸ ਕਰਮਚਾਰੀਆਂ ਨੂੰ ਐੱਸਟੀਐੱਫ ਵੱਲੋਂ ਸਿਖਲਾਈ ਵੀ ਦਿੱਤੀ ਗਈ ਸੀ।

ਸਿੱਧੂ ਦੱਸਿਆ ਕਿ ਗ੍ਰਿਫ਼ਤਾਰੀਆਂ ਤੋਂ ਇਹ ਪਤਾ ਲੱਗਦਾ ਹੈ ਕਿ ਦਿੱਲੀ ਵਿੱਚ ਨਸ਼ਿਆਂ ਦੀ ਤਸਕਰੀ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ ਜਿੱਥੋਂ ਵਿਦੇਸ਼ੀ ਨਾਗਰਿਕ ਪੰਜਾਬ ਨੂੰ ਨਸ਼ਾ ਸਪਲਾਈ ਕਰਦੇ ਆ ਰਹੇ ਹਨ। ਐਸ.ਟੀ.ਐਫ. ਮੁੱਖੀ ਨੇ ਅੱਗੇ ਕਿਹਾ ਕਿ ਪੰਜਾਬ ਖੇਤਰ ਵਿੱਚ ਭਾਰਤ-ਪਾਕਿ ਸਰਹੱਦ ਦੇ ਹਰ ਪਾਸੇ ਚੌਕਸੀ ਵਧਾਉਣ ਅਤੇ ਪੁਲਿਸ ਦੁਆਰਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣ ਕਾਰਨ ਤਸਕਰਾਂ ਨੇ ਤਸਕਰੀ ਦੇ ਰਸਤੇ ਬਦਲ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਕਈ ਨਵੇਂ ਸਮੁੰਦਰੀ ਮਾਰਗਾਂ, ਹਵਾਈ ਮਾਰਗਾਂ ਅਤੇ ਜ਼ਮੀਨੀ ਮਾਰਗਾਂ ਦਾ ਪਤਾ ਲਗਾਇਆ ਹੈ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਕਾਨੂੰਨੀ ਵਪਾਰ ਅਤੇ ਵਣਜ ਅਧੀਨ ਸਨ। ਇਸ ਰਾਹੀਂ ਨਸ਼ਾ ਤਸਕਰਾਂ ਵੱਲੋਂ ਗੁਜਰਾਤ ਤੋਂ ਸਮੁੰਦਰੀ ਰਸਤਿਓ ਪੰਜਾਬ ਵਿੱਚ ਹੈਰੋਇਨ ਸਮੱਗਲ ਕਰਨ ਦੀਆਂ ਨਵੀਆਂ ਕੋਸ਼ਿਸ਼ਾਂ ਦਾ ਖੁਲਾਸਾ ਵੀ ਕੀਤਾ ਗਿਆ।

ਸਿੱਧੂ ਨੇ ਖੁਲਾਸਾ ਕੀਤਾ ਕਿ ਐਸ.ਟੀ.ਐਫ. ਨੇ ਕੁੱਝ ਖੇਤਰਾਂ ਵਿੱਚ ਡਰੱਗ ਹੌਟਸਪੌਟਾਂ ਦੀ ਪਛਾਣ ਕੀਤੀ ਹੈ। ਐਸ.ਟੀ.ਐਫ. ਨੇ ਮਹੱਤਵਪੂਰਣ ਹੌਟਸਪੌਟਾਂ ਦੇ ਖਾਤਮੇ ਲਈ ਇੱਕ ਵਿਆਪਕ ਅਤੇ ਸਾਂਝੀ ਯੋਜਨਾ ਤਿਆਰ ਕੀਤੀ ਹੈ ਜਿਸਦਾ ਉਦੇਸ਼ ਸੀ.ਏ.ਡੀ.ਏ. ਰਣਨੀਤੀ ਦੇ ਸਾਰੇ ਪਹਿਲੂਆਂ ਨੂੰ ਲਾਗੂ ਕਰਨ ਦੇ ਨਾਲ ਨਾਲ ਨਾਗਰਿਕ ਸਹੂਲਤਾਂ ਅਤੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨਾ ਹੈ। ਇਹ ਪ੍ਰਸਤਾਵ ਸੂਬਾ ਸਰਕਾਰ ਨੂੰ ਸੌਂਪਿਆ ਗਿਆ ਹੈ ਅਤੇ ਇਸ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੀ.ਏ.ਡੀ.ਏ. ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਫੀਡਬੈਕ ਇਕੱਤਰ ਕਰਨ ਅਤੇ ਇਸ ਦੀ ਨਿਗਰਾਨੀ ਕਰਨ ਬਾਰੇ ਰੇਂਜ ਆਈ.ਜੀ.ਪੀਜ਼/ਡੀ.ਆਈ.ਜੀਜ਼, ਡੀ.ਸੀਜ਼, ਐਸ.ਐਸ.ਪੀਜ਼ ਅਤੇ ਐਸ.ਟੀ.ਐਫ਼. ਅਧਿਕਾਰੀਆਂ ਸਮੇਤ ਫੀਲਡ ਅਧਿਕਾਰੀਆਂ ਦੁਆਰਾ ਬਾਕਾਇਦਾ ਦੌਰੇ ਕੀਤੇ ਜਾ ਰਹੇ ਹਨ। ਡੀ.ਸੀ. ਦੀ ਅਗਵਾਈ ਵਾਲੀ ਜ਼ਿਲ੍ਹਾ ਮਿਸ਼ਨ ਟੀਮਾਂ ਅਤੇ ਐਸਡੀਐਮ ਦੀ ਅਗਵਾਈ ਵਾਲੀ ਸਬ ਡਵੀਜ਼ਨ ਮਿਸ਼ਨ ਟੀਮਾਂ ਜ਼ਮੀਨੀ ਪੱਧਰ ‘ਤੇ ਸੀਏਡੀਏ ਪ੍ਰੋਗਰਾਮਾਂ ਸਬੰਧੀ ਤਾਲਮੇਲ ਕਰਨ ਲਈ ਸਰਗਰਮੀ ਨਾਲ ਸ਼ਾਮਲ ਹਨ। ਇਸ ਤੋਂ ਇਲਾਵਾ, ਐਨਸੀਬੀ, ਬੀਐਸਐਫ ਅਤੇ ਗੁਆਂਢੀ ਸੂਬਿਆਂ ਨਾਲ ਵੱਖਰੇ ਤੌਰ ‘ਤੇ ਤਾਲਮੇਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ਿਆਂ ਦੀ ਤਸਕਰੀ ਵਿਰੁੱਧ ਸਾਂਝੀ ਰਣਨੀਤੀ ਬਣਾਈ ਜਾ ਸਕੇ ਅਤੇ ਇਸ ਦੇ ਨਤੀਜੇ ਵਜੋਂ ਸਹਿਯੋਗ ਅਤੇ ਤਾਲਮੇਲ ਵਿੱਚ ਸੁਧਾਰ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.