ਚੰਡੀਗੜ੍ਹ: ਪੰਜਾਬ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੂਬਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਲਗਾਤਾਰ ਪਰਾਲੀ ਸਾੜਨ ਕਾਰਨ ਸੂਬੇ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸਰਕਾਰ ਨੇ ਹਦਾਇਤ ਜਾਰੀ ਕੀਤੀ ਹੈ ਲੋਕ ਮਾਸਕ ਪਾ ਕੇ ਹੀ ਘਰੋਂ ਬਾਹਰ ਨਿਕਲਣ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਨੇ 9 ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਬਚਾਇਆ ਜਾ ਸਕੇ।
ਹਵਾ ਪ੍ਰਦੂਸ਼ਣ ਵਿੱਚ ਵਾਧਾ: ਪਰਾਲੀ ਸਾੜਨ ਕਾਰਨ AQI ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਦਾ ਅਸਰ ਸੂਬੇ ਦੇ ਸਾਰੇ ਸ਼ਹਿਰਾਂ 'ਚ ਦਿਖਾਈ ਦੇ ਰਿਹਾ ਹੈ, ਜਿੱਥੇ AQI ਪੱਧਰ ਲਗਾਤਾਰ ਵਧ ਰਿਹਾ ਹੈ। ਬਠਿੰਡਾ ਵਿੱਚ 385, ਲੁਧਿਆਣਾ ਵਿੱਚ 301, ਜਲੰਧਰ ਵਿੱਚ 291, ਅੰਮ੍ਰਿਤਸਰ ਵਿੱਚ 264, ਪਟਿਆਲਾ ਵਿੱਚ 251 ਅਤੇ ਮੰਡੀ ਗੋਬਿੰਦਗੜ੍ਹ ਵਿੱਚ 277 ਦਾ AQI ਲੇਬਲ ਰਿਕਾਰਡ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧੇ ਮਾਮਲੇ: ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਪਰਾਲੀ ਸਾੜਨ ਕਾਰਨ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਦੀ ਇਹ ਸਥਿਤੀ ਗੈਸ ਚੈਂਬਰ ਵਿੱਚ ਬਦਲ ਰਹੀ ਹੈ। ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਲੋਕਾਂ ਨੂੰ ਸਾਹ ਲੈਣਾ ਔਖਾ ਹੋ ਰਿਹਾ ਹੈ, ਫਿਰ ਵੀ ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਬੇਰੋਕ ਜਾਰੀ ਹੈ। 1 ਨਵੰਬਰ ਤੋਂ 4 ਨਵੰਬਰ ਤੱਕ ਦੇ ਇਨ੍ਹਾਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ 6500 ਮਾਮਲੇ ਸਾਹਮਣੇ ਆਏ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ। ਸੂਬੇ 'ਚ 3 ਤੋਂ 4 ਨਵੰਬਰ ਤੱਕ ਪਰਾਲੀ ਸਾੜਨ ਦੀ ਘਟਨਾ ਸੈਟੇਲਾਈਟ ਤਸਵੀਰਾਂ 'ਚ ਸਾਫ ਦਿਖਾਈ ਦੇ ਰਹੀ ਹੈ।
ਪਿਛਲੇ ਦਿਨਾਂ ਦੇ ਅੰਕੜੇ: ਸ਼ਨੀਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 1360 ਹੋਰ ਮਾਮਲੇ ਦਰਜ ਕੀਤੇ ਗਏ। ਇਸ ਸੀਜ਼ਨ 'ਚ ਇਸ ਦੇ ਅੰਕੜਿਆਂ 'ਚ ਜ਼ਬਰਦਸਤ ਵਾਧਾ ਹੋਇਆ ਹੈ, ਇਹ ਅੰਕੜਾ ਵਧ ਕੇ 14173 ਹੋ ਗਿਆ ਹੈ। ਇਹ ਅੰਕੜਾ ਬਹੁਤ ਹੈਰਾਨ ਕਰਨ ਵਾਲਾ ਹੈ। ਸਤੰਬਰ ਅਤੇ ਅਕਤੂਬਰ ਦੇ ਪਿਛਲੇ ਦੋ ਮਹੀਨਿਆਂ ਦੀ ਗੱਲ ਕਰੀਏ ਤਾਂ 15 ਸਤੰਬਰ ਤੋਂ 31 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 7673 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪਿਛਲੇ ਚਾਰ ਦਿਨਾਂ ਦੇ ਅੰਦਰ, ਇਸ ਵਿੱਚ ਲਗਭਗ 45 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਯਾਨੀ ਇਹ ਲਗਭਗ 14000 ਹੋ ਗਿਆ ਹੈ। ਜਿਸ ਵਿੱਚ 1 ਨਵੰਬਰ ਨੂੰ ਪਰਾਲੀ ਸਾੜਨ ਦੇ 1921, 2 ਨਵੰਬਰ 1668, 3 ਨਵੰਬਰ ਨੂੰ 1551 ਅਤੇ 4 ਨਵੰਬਰ ਨੂੰ ਪਰਾਲੀ ਸਾੜਨ ਦੇ 1360 ਮਾਮਲੇ ਸਾਹਮਣੇ ਆਏ ਹਨ।
- Navjot Sidhu Complaint: ਨਵਜੋਤ ਸਿੰਘ ਸਿੱਧੂ ਖਿਲਾਫ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਲਿਖੀ ਚਿੱਠੀ, ਲਾਏ ਗੰਭੀਰ ਇਲਜ਼ਾਮ
- Schools Closed in Delhi: ਦਿੱਲੀ 'ਚ 10 ਨਵੰਬਰ ਤੱਕ ਬੰਦ ਰਹਿਣਗੇ ਪ੍ਰਾਇਮਰੀ ਸਕੂਲ, ਜਾਣੋ ਕਿਉਂ ਲਿਆ ਗਿਆ ਫੈਸਲਾ
- Stubble Burning In Punjab: ਸੀਐਮ ਮਾਨ ਦੇ ਜ਼ਿਲ੍ਹੇ 'ਚ ਪਰਾਲੀ ਨੂੰ ਲੱਗ ਰਹੀ ਹੈ ਧੜਾ-ਧੜ ਅੱਗ ! ਕਿਸਾਨਾਂ ਨੇ ਕਿਹਾ- ਸਰਕਾਰ ਦੀ ਨੀਅਤ-ਨੀਤੀ ਨਹੀਂ ਸਾਫ਼, ਵੇਖੋ ਖ਼ਾਸ ਰਿਪੋਰਟ
ਪਰਾਲੀ ਉੱਤੇ ਸਿਆਸਤ: ਦੱਸ ਦਈਏ ਕਿ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮਾਮਲੇ 'ਤੇ ਵੀ ਕਾਫੀ ਸਿਆਸਤ ਹੋ ਰਹੀ ਹੈ। ਇਸ ਦਾ ਅਸਰ ਪੰਜਾਬ ਅਤੇ ਹਰਿਆਣਾ ਦੇ ਨਾਲ ਲੱਗਦੇ ਰਾਜਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਲੋਕਾਂ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ।