ਚੰਡੀਗੜ੍ਹ ਡੈਸਕ : ਸੰਸਦ ਦਾ ਸਰਦ ਰੁੱਤ ਅੱਜ ਤੋਂ ਸ਼ੁਰੂ ਹੋਏ ਇਜਲਾਸ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਰਾਲੀ ਸਾੜਨ ਦਾ ਮੁੱਦਾ ਚੁੱਕਿਆ ਹੈ। ਬਲਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਪਰਾਲੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਦੇ ਧੂੰਏ ਕਾਰਨ ਪ੍ਰਦੂਸ਼ਣ ਨੂੰ ਲੈ ਕੇ ਵੀ ਲਗਾਤਾਰ ਪੰਜਾਬ ਨੂੰ ਸਵਾਲ ਹੋ ਰਹੇ ਹਨ। ਯਾਦ ਰਹੇ ਕਿ ਇਹ ਇਜਲਾਸ 22 ਦਸੰਬਰ ਤੱਕ ਚੱਲੇਗਾ ਅਤੇ 19 ਦਿਨਾਂ ਦੌਰਾਨ ਦੋਵਾਂ ਸਦਨਾਂ ਵਿੱਚ 15 ਮੀਟਿੰਗਾਂ ਕੀਤੀਆਂ ਜਾਣਗੀਆਂ।
ਕੇਂਦਰ ਨੂੰ ਦਿੱਤਾ ਸੀ ਸੁਝਾਅ : ਸੰਸਦ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਹ ਸੁਝਾਅ ਵੀ ਦਿੱਤਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੀ ਲੋੜ ਹੈ ਅਤੇ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਤੋਂ ਕਿਨਾਰਾ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 1500 ਰੁਪਏ ਦੇਣ ਦੀ ਗੱਲ ਕਹੀ ਸੀ ਤੇ ਕਿਹਾ ਸੀ ਕਿ ਉਹ ਆਪਣੇ ਵੱਲੋਂ ਕਿਸਾਨਾਂ ਨੂੰ 500 ਰੁਪਏ ਦੇਣਗੇ। ਇਸ ਨਾਲ ਪਰਾਲੀ ਦੀ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੰਜਾਬ ਦਾ ਕਿਸਾਨ ਨਹੀਂ ਸਾੜਨਾ ਚਾਹੁੰਦਾ ਪਰਾਲੀ : ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਹਵਾ ਪ੍ਰਦੂਸ਼ਣ ਲਈ ਸਿਰਫ ਪੰਜਾਬ ਦੇ ਕਿਸਾਨਾਂ ਨੂੰ ਹੀ ਸਭ ਤੋਂ ਵੱਧ ਬਦਨਾਮ ਕੀਤਾ ਜਾਂਦਾ ਹੈ। ਜਦੋਂ ਕਿ ਪਰਾਲੀ ਦਾ ਧੂੰਆਂ ਕੁਝ ਦਿਨ ਹੀ ਰਹਿੰਦਾ ਹੈ। ਦੂਜੇ ਪਾਸੇ ਇਹ ਵੀ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਨਹੀਂ ਸਾੜਨਾ ਚਾਹੁੰਦੇ ਹਨ।
ਭਾਸ਼ਣ ਵਿੱਚ ਗੁਰਬਾਣੀ ਦਾ ਜ਼ਿਕਰ : ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਗੁਰਬਾਣੀ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ 500 ਸਾਲ ਪਹਿਲਾਂ ਹਵਾ, ਪਾਣੀ ਅਤੇ ਧਰਤੀ ਦਾ ਸਤਿਕਾਰ ਕਰਨ ਦਾ ਉਪਦੇਸ਼ ਦਿੱਤਾ ਸੀ। ਦੇਸ਼ ਵਿੱਚ ਹਰ ਸਾਲ 21 ਲੱਖ 8 ਹਜ਼ਾਰ ਲੋਕ ਹਵਾ ਪ੍ਰਦੂਸ਼ਣ ਕਾਰਨ ਮਰ ਰਹੇ ਹਨ।
- SGPC Delegation Meet Rajoana: ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਬਵਾਲ ! ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਫ਼ਦ ਨੂੰ ਮਿਲਣ ਤੋਂ ਰੋਕਿਆ
- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਸੰਤ ਸੀਚੇਵਾਲ ਨੇ ਕਿਹਾ ਕਿ ਭਾਰਤ ਵਿੱਚ ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲਾ ਆਰਥਿਕ ਨੁਕਸਾਨ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਦੇ 1.36 ਫੀਸਦੀ ਦੇ ਬਰਾਬਰ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ ਕਿਉਂਕਿ ਹਰ ਕੋਈ ਗੁਰੂ ਪਾਤਸ਼ਾਹ ਦਾ ਡਰ ਰੱਖਦਾ ਹੈ ਅਤੇ ਸੱਚੀ ਕਿਰਤ ਕਰਦਾ ਹੈ।