ਚੰਡੀਗੜ੍ਹ: ਜਲੰਧਰ-ਲੁਧਿਆਣਾ ਮੁੱਖ ਮਾਰਗ (Jalandhar Ludhiana Main Road) ਉੱਤੇ ਗੰਨਾਂ ਕਿਸਾਨਾਂ ਨੇ ਬਕਾਇਆ ਰਾਸ਼ੀ ਅਤੇ ਗੰਨੇ ਦਾ ਭਾਅ ਵਧਾਉਣ ਨੂੰ ਲੈਕੇ ਧਰਨਾ ਲਗਾਇਆ ਹੋਇਆ ਹੈ ਅਤੇ ਇਹ ਧਰਨਾ ਲਗਾਤਾਰ ਦੂਜੇ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਇਸ ਧਰਨੇ ਕਰਕੇ ਕੰਮਾਂ-ਕਾਰਾਂ ਲਈ ਜਾਣ ਵਾਲੇ ਲੋਕ ਡਾਹਢੇ ਪਰੇਸ਼ਾਨ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant MAAN ) ਨੇ ਗੰਨਾਂ ਕਿਸਾਨਾਂ ਨੂੰ ਧਰਨਾ ਖਤਮ ਕਰਨ ਲਈ ਕਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਧਰਨਾ ਰਾਹਗੀਰਾਂ ਲਈ ਮੁਸੀਬਤ ਬਣ ਗਿਆ। ਧਰਨੇ ਕਾਰਨ ਸੜਕ ’ਤੇ ਜਾਮ ਲੱਗ ਗਿਆ ਤੇ ਇਸ ਮਾਰਗ ਰਾਹੀਂ ਵੱਖ-ਵੱਖ ਸੂਬਿਆਂ ਤੋਂ ਆਉਣ-ਜਾਣ ਵਾਲਾ ਟ੍ਰੈਫਿਕ ਪੂਰੀ ਤਰ੍ਹਾਂ ਠੱਪ ਹੋ ਗਿਆ। ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮਰੀਜ਼ਾਂ, ਵਿਦਿਆਰਥੀਆਂ, ਔਰਤਾਂ ਬੱਚਿਆਂ ਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਬਦਲਵੇਂ ਰਸਤੇ ਲੱਭਦੇ ਰਹੇ ਪਰ ਜਾਮ ’ਚੋ ਨਿਕਲ ਕੇ ਬਦਲਵੇਂ ਰੱਸਤੇ ਤੱਕ ਜਾਣਾ ਵੀ ਮੁਸ਼ਕਲ ਹੋ ਗਿਆ ਸੀ
ਸੁਣਵਾਈ ਨਾ ਹੋਣ ਮਗਰੋਂ ਲਾਇਆ ਧਰਨਾ: ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੰਦਿਆਂ ਗੰਨਾਂ ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਫਸਲੀ ਚੱਕਰ ਉਨ੍ਹਾਂ ਨੂੰ ਅਪਣਾਉਣ ਲਈ ਦੁਹਾਈਆਂ ਦਿੰਦੀ ਹੈ ਅਤੇ ਜਦੋਂ ਹੁਣ ਉਹ ਸਰਕਾਰ ਦੀ ਗੱਲ ਮੰਨ ਕੇ ਕਣਕ-ਝੋਨਾ ਛੱਡ ਕੇ ਗੰਨਾ ਲਗਾ ਰਹੇ ਨੇ ਤਾਂ ਉਨ੍ਹਾਂ ਨੂੰ ਬਕਾਇਆ ਰਾਸ਼ੀ ਤੱਕ ਨਹੀਂ ਮਿਲ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਉਹ ਲਗਾਤਾਰ ਮੁਆਵਜ਼ੇ ਦੀ ਮੰਗ ਨੂੰ ਲੈਕੇ ਬੇਨਤੀ ਕਰ ਰਹੇ ਸਨ ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ ਇਸ ਲਈ ਉਨ੍ਹਾਂ ਨੂੰ ਮਜਬੂਰ ਹੋਕੇ ਧਰਨੇ ਦਾ ਰਾਹ ਚੁਣਨਾ ਪਿਆ।
- ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ
ਟ੍ਰੈਫਿਕ ਰੂਟ ਡਾਇਵਰਟ: ਜੰਮੂ-ਦਿੱਲੀ ਹਾਈਵੇਅ 'ਤੇ ਜਾਮ ਕਾਰਨ ਜਲੰਧਰ, ਕਪੂਰਥਲਾ ਅਤੇ ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਟ੍ਰੈਫਿਕ ਨਿਰਦੇਸ਼ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਤੋਂ ਦਿੱਲੀ, ਪਾਣੀਪਤ, ਅੰਬਾਲਾ, ਕਰਨਾਲ ਅਤੇ ਲੁਧਿਆਣਾ ਵੱਲ ਜਾਣ ਵਾਲੇ ਲੋਕਾਂ ਲਈ ਰਾਮਾਮੰਡੀ ਨੇੜੇ ਤੱਲਣ ਪਿੰਡ ਤੋਂ ਰੂਟ ਡਾਇਵਰਸ਼ਨ ਲਗਾ ਦਿੱਤਾ ਗਿਆ ਹੈ। ਇਹ ਰਸਤਾ ਫਗਵਾੜਾ ਦੇ ਨੇੜੇ ਤੋਂ ਨਿਕਲਦਾ ਹੈ। ਇਸ ਰੂਟ ਲਈ ਕੁਝ ਗੁਪਤ ਰਸਤੇ ਵੀ ਹਨ। ਜਿਸ ਵਿੱਚ ਪਹਿਲਾ ਜਲੰਧਰ ਦੇ ਰਾਮਾਮੰਡੀ ਵਿੱਚ ਸਥਿਤ ਦਕੋਹਾ ਤੋਂ ਪਰਾਗਪੁਰ ਤੱਕ ਦਾ ਰਸਤਾ ਹੈ। ਹਾਲਾਂਕਿ ਉਕਤ ਮਾਰਗ 'ਤੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਹੈ। ਇਸੇ ਤਰ੍ਹਾਂ ਦਿੱਲੀ, ਪਾਣੀਪਤ, ਕਰਨਾਲ, ਅੰਬਾਲਾ, ਲੁਧਿਆਣਾ ਤੋਂ ਆਉਣ ਵਾਲੇ ਲੋਕਾਂ ਲਈ ਜਲੰਧਰ ਪੁਲਿਸ ਨੇ ਸ਼ਹਿਰ ਦੇ ਪਰਾਗਪੁਰ ਨੇੜੇ ਰੂਟ ਡਾਇਵਰਸ਼ਨ ਲਗਾ ਦਿੱਤਾ ਹੈ। ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਨੂੰ ਜਾਣ ਵਾਲੀ ਟਰੈਫਿਕ ਨੂੰ ਜਲੰਧਰ ਸ਼ਹਿਰ ਦੇ ਅੰਦਰੋਂ ਪਿੰਡ ਪਰਾਗਪੁਰ ਰਾਹੀਂ ਮੋੜਿਆ ਜਾ ਰਿਹਾ ਹੈ।