ETV Bharat / state

Sukhbir Badal Meet Governor: ਅਕਾਲੀ ਦਲ ਦੀ ਅਪੀਲ, ਕਿਹਾ- ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਦੀ ਕਰਵਾਈ ਜਾਵੇ ਸੀਬੀਆਈ ਜਾਂਚ

author img

By ETV Bharat Punjabi Team

Published : Dec 1, 2023, 5:37 PM IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। (CBI inquiry into the desecration of Gurdwara Akal Bunga Sahib)

Sukhbir Badal Meet Governor
ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਦੀ ਕਰਵਾਈ ਜਾਵੇ ਸੀਬੀਆਈ ਜਾਂਚ, ਸੁਖਬੀਰ ਬਾਦਲ
"ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਦੀ ਕਰਵਾਈ ਜਾਵੇ ਸੀਬੀਆਈ ਜਾਂਚ"

ਚੰਡੀਗੜ੍ਹ : ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਵਫਦ ਸੁਲਤਾਨਪੁਰ ਲੋਧੀ ਵਿੱਚ 22 ਨਵੰਬਰ ਦੀ ਬੇਅਦਬੀ ਵਾਲੀ ਘਟਨਾ ਦੇ ਵੇਰਵੇ ਉਨ੍ਹਾਂ ਦੀ ਜਾਣਕਾਰੀ ਵਿੱਚ ਲਿਆਏਗਾ, ਜਿਸ ਵਿੱਚ ਪੁਲਿਸ ਪੂਰੀ ਵਰਦੀ ਵਿੱਚ ਇੱਕ ਗੁਰਦੁਆਰੇ ਵਿੱਚ ਦਾਖਲ ਹੋਈ ਅਤੇ ਗੈਰ-ਕਾਨੂੰਨੀ ਢੰਗ ਨਾਲ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਨੀਅਤ ਨਾਲ ਭਾਰੀ ਗੋਲੀਬਾਰੀ ਕੀਤੀ। Sukhbir Demand CBI inquiry into the desecration of Gurdwara Akal Bunga Sahib

ਹਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼: 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜ਼ੋਰ ਦੇ ਕੇ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਰਾਜਪਾਲ ਨਾਲ ਹੋਈ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲੇ ਉੱਚ ਪੱਧਰੀ ਵਫਦ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ। ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ ਉਸ ਦੌਰ ਨੂੰ ਯਾਦ ਕਰਾ ਦਿੱਤਾ, ਜਦੋਂ 1984 ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹੋਇਆ ਸੀ ਤੇ ਅੱਜ ਤੱਕ ਦੁਨੀਆਂ ਭਰ ਵਿੱਚ ਸਿੱਖਾਂ ਵਿਚ ਰੋਸ ਹੈ ਅਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।

ਨਿੱਜੀ ਹਿੱਤ ਲਈ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ: ਮਾਮਲੇ ਸਬੰਧੀ ਜਾਣਕਾਰੀ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇੱਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ 'ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ 'ਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.