ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦਈਏ ਕਿ ਡੇਰਾ ਪ੍ਰੇਮੀ ਵੀਰਪਾਲ ਨੇ ਸੁਖਬੀਰ ਬਾਦਲ ਵਿਰੁੱਧ ਡੇਰਾ ਮੁਖੀ ਨੂੰ ਲੈ ਕੇ ਝੂਠੇ ਬਿਆਨ ਦਿੱਤੇ ਸਨ। ਹਾਲਾਂਕਿ ਵੀਰਪਾਲ ਨੇ ਇਸ ਸਬੰਧੀ ਮੁਆਫੀ ਵੀ ਮੰਗ ਲਈ ਹੈ।
ਉੱਥੇ ਹੀ ਵੀਰਪਾਲ ਵੱਲੋਂ ਗੁਰੂ ਸਾਹਿਬਾਨਾਂ ਦੀ ਤੁਲਨਾ ਬਲਾਤਕਾਰ ਦੋਸ਼ੀ ਡੇਰਾ ਮੁਖੀ ਨਾਲ ਕੀਤੀ ਗਈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਕਾਫ਼ੀ ਠੇਸ ਪਹੁੰਚੀ ਸੀ। ਉਸੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਚੰਡੀਗੜ੍ਹ ਦੇ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਮਾਮਲੇ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਇੱਕ ਨਿੱਜੀ ਚੈਨਲ ਦੇ ਮਾਧਿਅਮ ਰਾਹੀਂ ਇੱਕ ਡੇਰਾ ਪ੍ਰੇਮੀ ਵੀਰਪਾਲ ਨੇ ਉਨ੍ਹਾਂ ਉੱਤੇ ਦੋਸ਼ ਲਾਏ ਸਨ। ਵੀਰਪਾਲ ਨੇ ਇਨ੍ਹਾਂ ਦੋਸ਼ਾਂ ਵਿੱਚ ਕਿਹਾ ਸੀ ਕਿ ਡੇਰਾ ਮੁਖੀ ਨੂੰ ਜੋ ਪੁਸ਼ਾਕ ਦਿੱਤੀ ਗਈ, ਉਹ ਸੁਖਬੀਰ ਬਾਦਲ ਵੱਲੋਂ ਆਈ ਸੀ ਪਰ ਜਦੋਂ ਇਸ ਸਬੰਧੀ ਵੀਰਪਾਲ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਤਾਂ ਉਸ ਦੇ ਕੋਲ ਕੋਈ ਜਵਾਬ ਨਹੀਂ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਪਾਲ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।
ਵੀਰਪਾਲ ਨੇ ਇਸ ਸਬੰਧੀ ਆਪਣੀ ਗਲਤੀ ਨੂੰ ਸਵੀਕਾਰ ਕਰਦੇ ਹੋਏ ਮੁਆਫੀ ਵੀ ਮੰਗ ਲਈ ਸੀ। ਵੀਰਪਾਲ ਨੇ ਮੁਆਫੀ ਤਾਂ ਮੰਗੀ ਸੀ ਪਰ ਦੂਜੇ ਪਾਸੇ ਉਸ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਨੂੰ ਗੁਰੂ ਸਾਹਿਬਾਨਾਂ ਦੇ ਸਮਾਨ ਦੱਸਿਆ ਸੀ।
ਡੇਰਾ ਮੁਖੀ ਦੀ ਗੁਰੂ ਸਾਹਿਬਾਨਾਂ ਨਾਲ ਤੁਲਨਾ ਨੂੰ ਲੈ ਕੇ ਹੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਜਾਂਚ ਦੀ ਮੰਗ ਕੀਤੀ ਹੈ।
ਸੁਖਬੀਰ ਬਾਦਲ ਨੇ ਦੱਸਿਆ ਕਿ ਜਿਸ ਤਰ੍ਹਾਂ ਵੀਰਪਾਲ ਦੇ ਝੂਠੇ ਬਿਆਨਾਂ ਰਾਹੀਂ ਉਨ੍ਹਾਂ ਦੇ ਅਕਸ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ, ਉਸ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।