ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਗਵੰਤ ਮਾਨ ਦਾ ਬਿਆਨ ਸਿਆਸੀ ਫ਼ਿਜ਼ਾਵਾਂ ਵਿਚ ਚਰਚਾਵਾਂ ਦਾ ਵਿਸ਼ਾ ਬਣ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ।
CM ਝੂਠ ਬੋਲ ਰਹੇ ਹਨ: ਉਹਨਾਂ ਆਖਿਆ ਹੈ ਕਿ ਭਗਵੰਤ ਮਾਨ ਹਰ ਮੁੱਦੇ ਉਤੇ ਝੂਠ ਬੋਲਦਾ ਹੈ। ਸੀ. ਐਮ. ਜਦੋਂ ਵੀ ਕੋਈ ਬਿਆਨ ਦਿੰਦਾ ਹੈ ਉਸਦੀ ਅਹਿਮੀਅਤ ਹੁੰਦੀ ਹੈ, ਉਹਨਾਂ ਨਸੀਹਤ ਦਿੱਤੀ ਹੈ ਕਿ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸੀ.ਐਮ ਨੂੰ ਸ਼ਰਮ ਆਉਣੀ ਚਾਹੀਦੀ ਹੈ ਇਕ ਜ਼ਿੰਮੇਵਾਰੀ ਅਹੁਦੇ ਉਤੇ ਬੈਠ ਕੇ ਉਹ ਝੂਠ ਬੋਲ ਰਹੇ ਹਨ।
ਗੋਲਡੀ ਬਰਾੜ ਨੇ ਪਾਈ ਪੋਸਟ: ਦਰਅਸਲ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲੋੜੀਂਦੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਨੇ ਸਿਆਸੀ ਤਾਪਮਾਨ ਵਧਾ ਦਿੱਤਾ। ਗੁਜਰਾਤ ਵਿਚ ਚੋਣ ਪ੍ਰਚਾਰ ਕਰਨ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਸੀ। ਜਿਸਤੋਂ ਬਾਅਦ ਗੋਲਡੀ ਬਰਾੜ ਨੇ ਫੇਸਬੁੱਕ ਉਤੇ ਪੋਸਟ ਪਾ ਕੇ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ ਸੀ। ਜਿਸਤੋਂ ਬਾਅਦ ਸਿਆਸਤ ਗਰਮਾਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਖਿੱਲੀ ਉਡਣੀ ਸ਼ੁਰੂ ਹੋ ਗਈ ਲਗਾਤਾਰ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਇਕ ਬਿਆਨ ਨੂੰ ਲੈ ਕੇ ਤੰਜ਼ ਕਸ ਰਹੀਆਂ ਹਨ।
ਇਹ ਵੀ ਪੜ੍ਹੋ:- ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਨਵੈਸਟੀਗੇਸ਼ਨ ਟੀਮ ਦੀ ਕਾਰਵਾਈ ਉੱਤੇ ਜਤਾਇਆ ਭਰੋਸਾ