ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੇਸ਼ਵਾਸੀਆਂ ਨੂੰ ਆਪਣੇ ਟਵਿੱਟਰ ਅਕਾਉਂਟ ਤੋਂ ਵਧਾਈ ਦਿੱਤੀ ਹੈ। ਗੁਰਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅੱਜ ਜਿੱਥੇ ਕਈ ਸੂਬਿਆਂ ਚੋਂ ਰਾਜਨੀਤਕ ਹਸਤੀਆਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣਗੀਆਂ ਉੱਥੇ ਹੀ ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਹੁਣ ਤੋਂ 3-4 ਮਹੀਨਿਆਂ ਪਹਿਲਾਂ ਕੌਮਾਂਤਰੀ ਨਗਰ ਕੀਰਤਨ ਜੋ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਅਟਾਰੀ-ਵਾਹਗਾ ਬਾਰਡਰ ਰਾਹੀਂ ਕੱਢਿਆ ਗਿਆ ਸੀ। ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਕੋਨੇ-ਕੋਨੇ ਤੋਂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਤੋਂ ਬਾਅਦ ਉੱਥੇ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
-
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ।। ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ।।
— Sukhbir Singh Badal (@officeofssbadal) November 12, 2019 " class="align-text-top noRightClick twitterSection" data="
ਪਹਿਲੇ ਪਾਤਸ਼ਾਹ, ਮਨੁੱਖਤਾ ਦੇ ਰਹਿਬਰ,ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ। #550thParkashPurab #SriGuruNanakDevJi pic.twitter.com/k0b4BjPJNu
">ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ।। ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ।।
— Sukhbir Singh Badal (@officeofssbadal) November 12, 2019
ਪਹਿਲੇ ਪਾਤਸ਼ਾਹ, ਮਨੁੱਖਤਾ ਦੇ ਰਹਿਬਰ,ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ। #550thParkashPurab #SriGuruNanakDevJi pic.twitter.com/k0b4BjPJNuਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ।। ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ।।
— Sukhbir Singh Badal (@officeofssbadal) November 12, 2019
ਪਹਿਲੇ ਪਾਤਸ਼ਾਹ, ਮਨੁੱਖਤਾ ਦੇ ਰਹਿਬਰ,ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ। #550thParkashPurab #SriGuruNanakDevJi pic.twitter.com/k0b4BjPJNu
ਦੱਸਣਯੋਗ ਹੈ ਕਿ ਇਸ ਸ਼ੁਭ ਮੌਕੇ ਬੀਤੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਕਰਤਾਰਪੁਰ ਲਾਂਘਾ ਵੀ ਦੋਹਾਂ ਸਰਕਾਰਾਂ ਦੀ ਸਮਝੌਤੇ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਦੀ ਦਿੱਤੀ ਵਧਾਈ
ਜਿੱਥੇ, ਇਸ ਮੌਕੇ ਪੰਜਾਬ (ਚੜ੍ਹਦੇ ਪੰਜਾਬ) ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ, ਉੱਥੇ ਹੀ ਲਹਿੰਦੇ ਪੰਜਾਬ, ਪਾਕਿਸਤਾਨ ਵਿਖੇ ਉੱਥੋ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਸ ਪਾਸਿਉਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜ਼ਿੰਦਗੀ ਦੇ ਕਈ ਸਾਲ ਗੁਜ਼ਾਰੇ ਸਨ।