ETV Bharat / state

ਅਕਾਲੀ ਦਲ ਦੇ ਵਫਦ ਨੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਪਾਕਿ 'ਚ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਯੂਐਨ 'ਚ ਚੁੱਕਣ ਦੀ ਕੀਤੀ ਮੰਗ - sukhbir singh badal

ਅਕਾਲੀ ਦਲ ਦੇ ਵਫਦ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਅਕਾਲੀ ਦਲ ਨੇ ਪਾਕਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਪਾਕਿਸਤਾਨ ਕੋਲ ਚੁੱਕਣ ਦੀ ਅਪੀਲ ਕੀਤੀ ਹੈ

Sukhbir Badal
ਸੁਖਬੀਰ ਬਾਦਲ
author img

By

Published : Jan 6, 2020, 12:14 PM IST

Updated : Jan 6, 2020, 3:07 PM IST

ਨਵੀਂ ਦਿੱਲੀ: ਪਾਕਿਸਤਾਨ 'ਚ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਉਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਵਫਦ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਸਨ।

ਇਸ ਮੁਲਾਕਾਤ 'ਚ ਅਕਾਲੀ ਦਲ ਨੇ ਪਾਕਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਪਾਕਿਸਤਾਨ ਕੋਲ ਚੁੱਕਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਨਨਕਾਣਾ ਸਾਹਿਬ ਦੇ ਮਾਮਲੇ ਸਬੰਧੀ ਵੀ ਗੱਲਬਾਤ ਕੀਤੀ ਗਈ।

ਪਾਕਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਕਾਲੀ ਦਲ ਨੇ ਇਹ ਮੁੱਦਾ ਯੂ.ਐਨ. 'ਚ ਵੀ ਚੁੱਕਣ ਦੀ ਮੰਗ ਕੀਤੀ।

ਸੁਖਬੀਰ ਸਿੰਘ ਬਾਦਲ

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਟਵੀਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਸੀ।

  • A SAD delegation led by party president Sukhbir S Badal will meet EAM @DrSJaishankar today & urge him to take up the issue of security of #Sikhs in Pak with its govt on emergent basis following hate attack at #NankanaSahib & murder of Sikh youth in Peshawar.@officeofssbadal

    — Harsimrat Kaur Badal (@HarsimratBadal_) January 6, 2020 " class="align-text-top noRightClick twitterSection" data=" ">

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰ ਦਿੱਤਾ ਸੀ। ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਸੀ।

ਇਸ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੇ ਹਮਲੇ ਦੇ ਅਗਲੇ ਹੀ ਦਿਨ, ਸੋਸ਼ਲ ਮੀਡੀਆ 'ਤੇ ਆਪਣੀ ਗ਼ਲਤੀ ਦੀ ਮੁਆਫ਼ੀ ਵੀ ਮੰਗੀ ਸੀ।

ਇਸ ਤੋਂ ਬਾਅਦ ਐਤਵਾਰ ਨੂੰ ਪੇਸ਼ਾਵਰ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ। ਨੌਜਵਾਨ ਦੀ ਲਾਸ਼ ਚਮਕਣੀ ਥਾਣੇ ਨੇੜੇ ਮਿਲੀ ਸੀ। ਇਸੇ ਲਈ ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਅਕਾਲੀ ਦਲ ਦੇ ਵਫਦ ਨੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ।

Intro:Body:

HKB SSB HKB SSB 

Conclusion:
Last Updated : Jan 6, 2020, 3:07 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.