ETV Bharat / state

ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿੱਚ ਭਰੋਸਾ ਦੁਆਇਆ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖਤਮ ਨਹੀਂ ਕੀਤਾ ਜਾ ਰਿਹਾ ਹੈ ਤੇ ਇਹ ਵੀ ਸਪਸ਼ਟ ਕੀਤਾ ਕਿ ਉਹ ਇਨ੍ਹਾਂ ਆਰਡੀਨੈਂਸਾਂ ਦੀ ਹਮਾਇਤ ਨਹੀਂ ਕਰ ਰਹੇ।

ਸੁਖਬੀਰ ਬਾਦਲ
ਫ਼ੋਟੋ
author img

By

Published : Jun 25, 2020, 4:23 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਸਮਾਜ ਦੇ ਅਣਗੌਲੇ ਵਰਗ ਦੀ ਭਲਾਈ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ ਤੇ ਉਹ ਪੰਜਾਬੀਆਂ ਦੇ ਅਧਿਕਾਰਾਂ ਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਰਾਖੀ ਲਈ ਯਤਨ ਜਾਰੀ ਰੱਖੇਗਾ।

ਅਕਾਲੀ ਦਲ ਨੇ ਇਸ ਮਾਮਲੇ 'ਤੇ ਆਪਣੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਵੱਲੋਂ ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸਾਂ ਦਾ ਸਿਆਸੀਕਰਨ ਦੇ ਯਤਨ ਠੁੱਸ ਕਰਾਰ ਦਿੰਦੇ ਹੋਏ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਅੰਨਦਾਤਾ ਦੀ ਭਲਾਈ ਤੋਂ ਪਰੇ ਦੀਆਂ ਗੱਲਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਘਵਾਦ ਪ੍ਰਤੀ ਵੀ ਵਚਨਬੱਧ ਹਾਂ ਤੇ ਸਾਨੂੰ ਵੇਖ ਕੇ ਹੈਰਾਨੀ ਹੋਈ ਹੈ ਕਿ ਕਿਵੇਂ ਕਾਂਗਰਸ ਪਾਰਟੀ ਨੇ ਇਸ ਦਾ ਖਾਤਮਾ ਕੀਤਾ ਤੇ ਹੁਣ ਇਸ ਬਾਰੇ ਗੱਲਾਂ ਕਰ ਰਹੀ ਹੈ। ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿੱਚ ਭਰੋਸਾ ਦੁਆਇਆ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖਤਮ ਨਹੀਂ ਕੀਤਾ ਜਾ ਰਿਹਾ ਹੈ ਤੇ ਇਹ ਵੀ ਸਪਸ਼ਟ ਕੀਤਾ ਕਿ ਉਹ ਇਨ੍ਹਾਂ ਆਰਡੀਨੈਂਸਾਂ ਦੀ ਹਮਾਇਤ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜਿਥੇ ਤੱਕ ਸਾਡਾ ਸਵਾਲ ਹੈ, ਸਾਡੀ ਦਿਲਚਸਪੀ ਸਿਰਫ ਇਹ ਹੁੰਦੀ ਹੈ ਕਿ ਇਹ ਸੂਬੇ ਦੇ ਕਿਸਾਨਾਂ ਦੇ ਹਿੱਤ ਵਿੱਚ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇੱਕ ਕਿਸਾਨ ਜਿਣਸ ਅਤੇ ਖਰੀਦ ਆਰਡੀਨੈਂਸ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮਾਮਲੇ ਦੀ ਘੋਖ ਕਰੀਏ ਤਾਂ ਸਪਸ਼ਟ ਹੋ ਜਾਵੇਗਾ ਕਿ ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਸੂਬੇ ਦੇ ਏ ਪੀ ਐਮ ਸੀ ਐਕਟ ਵਿੱਚ ਅਗਸਤ 2017 ਵਿੱਚ ਸੋਧ ਕਰ ਦਿੱਤੀ।

ਸੁਖਬੀਰ ਬਾਦਲ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਲਾਹ ਦਿੱਤੀ ਕਿ ਉਹ ਕੂੜ ਪ੍ਰਚਾਰ ਨਾ ਕਰਨ। ਉਨ੍ਹਾਂ ਕਿਹਾ ਕਿ ਅੱਜ ਵੀ ਕਈ ਬਹੁ ਰਾਸ਼ਟਰੀ ਕੰਪਨੀਆਂ ਤੇ ਆਟਾ ਮਿੰਲਾਂ ਅਨਾਜ ਦੀ ਖਰੀਦ 'ਤੇ ਕੋਈ ਟੈਕਸ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਮਲਟੀ ਨੈਸ਼ਨਲ ਕੰਪਨੀਆਂ ਅੱਜ ਵੀ ਵਪਾਰ ਕਰ ਸਕਦੀਆਂ ਹਨ ਤਾਂ ਅਸੀਂ ਇਹ ਦਾਅਵਾ ਕਰ ਕੇ ਡਰ ਕਿਉਂਕਿ ਪੈਦਾ ਕਰ ਰਹੇ ਹਾਂ ਕਿ ਸਾਰੀ ਮੰਡੀ 'ਤੇ ਕਬਜ਼ਾ ਹੋ ਜਾਵੇਗਾ ਜਦਕਿ ਕੇਂਦਰੀ ਖੇਤੀਬਾੜੀ ਮੰਤਰੀ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਸਾਰੀ ਸਰਕਾਰੀ ਖਰੀਦ ਮੰਡੀਆਂ ਵਿਚੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ 4 ਹਜ਼ਾਰ ਕਰੋੜ ਰੁਪਏ ਦੇ ਆਉਂਦੇ ਮਾਲੀਏ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨੁਕਤਿਆਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਇਹ ਸਪਸ਼ਟੀਕਰਨ ਲਿਖਤੀ ਤੌਰ 'ਤੇ ਮੰਗਿਆ ਜਾ ਸਕਦਾ ਹੈ ਕਿ ਇਸ ਕੂੜ ਪ੍ਰਚਾਰ ਦਾ ਸੱਚ ਕੀ ਹੈ?

ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਨੂੰ ਸਾਂਝਾ ਪੱਤਰ ਲਿਖ ਕੇ ਸਪਸ਼ਟ ਜਵਾਬ ਮੰਗਣ ਕਿ ਫਸਲਾਂ ਦੀ ਖਰੀਦ ਲਈ ਘੱਟੋ ਘੱਟ ਸਮਰਥਨ ਮੁੱਲ ਖਤਮ ਕਰਨ ਦੇ ਅਖੌਤੀ ਪ੍ਰਾਪੇਗੰਡਾ ਵਿੱਚ ਕਿੰਨੀ ਕੁ ਸੱਚਾਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਸਵਾਲ ਪੁੱਛਣ ਵਾਲੇ ਕਿਸੇ ਵੀ ਦਸਤਾਵੇਜ਼ 'ਤੇ ਹਸਤਾਖਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਆਰਡੀਨੈਂਸ 'ਤੇ ਸੰਸਦ 'ਚ ਚਰਚਾ ਵੇਲੇ ਵੀ ਅਸੀਂ ਇਸ ਗੱਲ 'ਤੇ ਜ਼ੋਰ ਦੇਵਾਂਗੇ ਕਿ ਕੇਂਦਰ ਸਰਕਾਰ ਭਰੋਸਾ ਦੁਆਵੇ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਇਸੇ ਤਰ੍ਹਾਂ ਜਾਰੀ ਰਹੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.