ETV Bharat / state

ਭਾਈ ਨਿਰਮਲ ਸਿੰਘ ਖਾਲਸਾ ਦੇ ਨਿਰਾਦਰ ਸਦਕਾ ਸਿੱਖਾਂ ਦੀਆਂ ਭਾਵਨਾਵਾਂ ਹੋਈਆਂ ਜ਼ਖ਼ਮੀ: ਸੁਖਬੀਰ ਸਿੰਘ ਬਾਦਲ

author img

By

Published : Apr 3, 2020, 8:42 PM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉੱਘੇ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਕੱਲ੍ਹ ਵੇਰਕਾ ਵਿਖੇ ਅੰਤਿਮ ਸਸਕਾਰ ਰੋਕੇ ਜਾਣ ਨਾਲ ਸਿੱਖਾਂ ਦੇ ਮਨਾਂ ਅੰਦਰ ਡੂੰਘਾ ਰੋਸ ਜਾਗਿਆ ਹੈ ਤੇ ਪੰਜਾਬ ਸਰਕਾਰ ਨੂੰ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਟਕੋਰ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

bhai nirmal singh khalsa
ਫ਼ੋਟੋ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉੱਘੇ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਕੱਲ੍ਹ ਵੇਰਕਾ ਵਿਖੇ ਅੰਤਿਮ ਸਸਕਾਰ ਰੋਕੇ ਜਾਣ ਨਾਲ ਸਿੱਖਾਂ ਦੇ ਮਨਾਂ ਅੰਦਰ ਡੂੰਘਾ ਰੋਸ ਜਾਗਿਆ ਹੈ ਤੇ ਪੰਜਾਬ ਸਰਕਾਰ ਨੂੰ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਟਕੋਰ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

  • I strongly condemn Punjab govt for taking no action against the #Congress councilor & others who had locked the cremation ground at #Verka yesterday and also the officials who failed to ensure the last rites of Bhai Nirmal Singh Khalsa Ji were conducted in a befitting manner. 2/4

    — Sukhbir Singh Badal (@officeofssbadal) April 3, 2020 " class="align-text-top noRightClick twitterSection" data=" ">

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉਸ ਕਾਂਗਰਸੀ ਕੌਂਸਲਰ ਅਤੇ ਹੋਰਨਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਨੇ ਵੇਰਕਾ ਵਿਖੇ ਸਮਸ਼ਾਨਘਾਟ ਨੂੰ ਤਾਲਾ ਲਾਇਆ ਸੀ ਤੇ ਨਾ ਹੀ ਉਨ੍ਹਾਂ ਅਧਿਕਾਰੀਆਂ ਖ਼ਿਲਾਫ ਕਈ ਕਾਰਵਾਈ ਕੀਤੀ ਹੈ।

  • Punjab govt should have consigned the mortal remains of Khalsa Ji to flames with full State honours as he was the first Kirtaniya in the country to be awarded the #PadmaShri. However, the administration even turned down the offer of #SGPC to assist in the last rites. 3/4

ਜਿਹੜੇ ਹਜ਼ੂਰੀ ਰਾਗੀ ਦਾ ਸਨਮਾਨ ਪੂਰਬਕ ਢੰਗ ਨਾਲ ਅੰਤਿਮ ਸਸਕਾਰ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਸੁਨੇਹਾ ਦੇਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਕਿ ਇਹ ਸਿੱਖਾਂ ਦਾ ਅਪਮਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।

  • Pb govt should apologize to Khalsa Ji’s family for this ill-treatment & issue strict directives to ensure no one faces discrimination following death due to #COVID19. Also, the bereaved kin should be facilitated to take part in the cremation & then be placed under quarantine.4/4

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਸਨ, ਕਿ ਸਿੱਖ ਕੌਮ ਦੇ ਇਸ ਮਹਾਨ ਰਾਗੀ ਦੀ ਮ੍ਰਿਤਕ ਦੇਹ ਦਾ ਅਪਮਾਨ ਨਾ ਹੁੰਦਾ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਾਈ ਖ਼ਾਲਸਾ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨਾ ਚਾਹੀਦਾ ਸੀ, ਕਿਉਂਕਿ ਉਹ ਪਹਿਲੇ ਕੀਰਤਨੀਏ ਸਨ। ਜਿਨ੍ਹਾਂ ਨੂੰ ਦੇਸ਼ ਵਿੱਚ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਸਾਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਘੇ ਕੀਰਤਨੀਏ ਭਾਈ ਖ਼ਾਲਸਾ ਦੇ ਅੰਤਮ ਸਸਕਾਰ ਲਈ ਦਿੱਤੀ ਮਦਦ ਕਰਨ ਦੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ ਅਤੇ ਉਨ੍ਹਾਂ ਦਾ ਸਸਕਾਰ ਬਹੁਤ ਹੀ ਨਿਰਾਦਰ ਭਰੇ ਢੰਗ ਨਾਲ ਕੀਤਾ। ਇਹ ਬਹੁਤ ਹੀ ਨਿੰਦਣਯੋਗ ਹਰਕਤ ਸੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਆਖਿਆ ਕਿ ਉਹ ਭਾਈ ਖਾਲਸਾ ਦੀ ਮ੍ਰਿਤਕ ਦੇਹ ਨਾਲ ਕੀਤੀ ਬਦਸਲੂਕੀ ਲਈ ਉਨ੍ਹਾਂ ਦੇ ਪਰਿਵਾਰ ਕੋਲੋਂ ਮੁਆਫੀ ਮੰਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਕਿ ਕੋਵਿਡ-19 ਦੀ ਬੀਮਾਰੀ ਨਾਲ ਮਰਨ ਵਾਲੇ ਵਿਅਕਤੀ ਨਾਲ ਅਜਿਹਾ ਵਿਤਕਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਵੀ ਜਾਰੀ ਹੋਣੇ ਚਾਹੀਦੇ ਹਨ ਕਿ ਸਕੇ ਸੰਬੰਧੀ ਅੰਤਿਮ ਸੰਸਕਾਰ ਵਿਚ ਭਾਗ ਲੈ ਸਕਣ, ਕਿਉਂਕਿ ਅਜਿਹੇ ਮਾਮਲਿਆਂ ਵਿਚ ਸਾਰੇ ਪਰਿਵਾਰ ਨੂੰ ਏਕਾਂਤਵਾਸ ਵਿਚ ਰੱਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੋਣ ਉੱਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.