ETV Bharat / state

ਸੁਖਬੀਰ ਬਾਦਲ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ, ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਬੰਦ ਕਰੋ ਦਖਲਅੰਦਾਜ਼ੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰ ਦੇਣ। ਪੜ੍ਹੋ ਪੂਰੀ ਖਬਰ...

Sukhbir Badal's statement on Chief Minister Bhagwant Maan
ਸੁਖਬੀਰ ਬਾਦਲ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ, ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਬੰਦ ਕਰੋ ਦਖਲਅੰਦਾਜ਼ੀ
author img

By

Published : Jul 28, 2023, 10:10 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ ਕਬਜ਼ੇ ਦੇ ਯਤਨਾਂ ਦਾ ਮੂੰਹ ਤੋੜ ਜਵਾਬ ਦੇਵੇਗਾ। ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਈ ਸਿੱਖ ਵਿਰੋਧੀ ਤਾਨਾਸ਼ਾਹਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਦੇ ਰਾਹ ਚਲ ਰਹੇ ਹਨ, ਜਿਹਨਾਂ ਨੇ ਖਾਲਸਾ ਪੰਥ ਨੂੰ ਧਮਕਾਉਣ ਅਤੇ ਇਸਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਸਪਸ਼ਟ ਤੌਰ ’ਤੇ ਉਹਨਾਂ ਕੋਲ ਇੰਨੀ ਵਿਹਲ ਅਤੇ ਚੰਗਾ ਸਮਾਂ ਨਹੀਂ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈ ਸਕਣ।

ਗੁਰਬਾਣੀ ਦੇ ਪ੍ਰਸਾਰਣ ਦੇ ਮਾਮਲੇ ’ਤੇ ਖਾਲਸਾ ਪੰਥ : ਅਕਾਲੀ ਦਲ ਦੇ ਮੁਖੀ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਹਿੰਦੂਆਂ, ਮੁਸਲਮਾਨਾਂ, ਇਸਾਈਆਂ ਜਾਂ ਕਿਸੇ ਹੋਰ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇ ਕੇ ਵਿਖਾਉਣ ਦੀ ਜੁਰੱਅਤ ਕਰਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਦੇ ਮਾਮਲੇ ’ਤੇ ਖਾਲਸਾ ਪੰਥ ਨੂੰ ਧਮਕਾਉਣ ਵਿਚ ਅਸਫਲ ਰਹਿਣ ਮਗਰੋਂ ਭਗਵੰਤ ਮਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਦੇ ਸੇਵਾਦਾਰਾਂ ਤੇ ਮੁਲਾਜ਼ਮਾਂ ਵੱਲੋਂ ਇਕ ਸਦੀ ਤੋਂ ਕੀਤੀ ਜਾ ਰਹੀ ਸੇਵਾ ਵਿਚ ਵਿਘਨ ਪਾਉਣ ਲਈ ਘਟੀਆ ਹੱਥ ਕੰਢੇ ਅਪਣਾ ਰਹੇ ਹਨ ਤੇ ਕੋਝੀਆਂ ਸਾਜ਼ਿਸ਼ਾਂ ਰਚ ਰਹੇ ਹਨ।

ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਅਹੁਦੇ ਦਾ ਨਿਰਾਦਰ ਕੀਤਾ ਹੈ ਤੇ ਉਹ ਇੰਨਾ ਜ਼ਿਆਦਾ ਡਿੱਗ ਗਏ ਹਨ ਕਿ ਸਿੱਖਾਂ ਦੇ ਪਵਿੱਤਰ ਗੁਰਧਾਮ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਮੁਲਾਜ਼ਮਾਂ ਨੂੰ ਭੜਕਾ ਰਹੇ ਹਨ ਤੇ ਸਪਾਂਸਰ ਕਰ ਰਹੇ ਹਨ ਤੇ ਯੂਨੀਅਨ ਦੀ ਰਜਿਸਟਰੇਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸਨੂੰ ਇਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਇਕ ਵਰਗ ਨੂੰ ਗੁੰਮਰਾਹ ਕਰਕੇ ਸਪਾਂਸਰ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਿੱਖ ਕੌਮ ਨੂੰ ਵੰਡਣ ਤੇ ਰਾਜ ਕਰਨ ਦੀਆਂ ਪੁਰਾਣੀਆਂ ਨੀਤੀਆਂ ਦਾ ਅਗਲਾ ਪੜਾਅ ਹੀ ਹੈ।

ਉਹਨਾਂ ਕਿਹਾ ਕਿ ਉਹ ਤਾਂ ਸਿੱਖ ਰਵਾਇਤਾਂ ਮੁਤਾਬਕ ਜੀਵਨ ਵੀ ਨਹੀਂ ਜਿਉਂ ਰਹੇ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਉਹਨਾਂ ਨੂੰ ਦਾਹੜਾ ਸਾਹਿਬ ਸਮੇਤ ਪਵਿੱਤਰ ਧਾਰਮਿਕ ਕੱਕਾਰਾਂ ਜੋ ਸਿੱਖ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਬਖਸ਼ਿਸ਼ ਕੀਤੇ ਹਨ, ਇਸਦਾ ਨਿਰਾਦਰ ਕਰਨ ਵਿਚ ਵੀ ਕੋਈ ਵੀ ਝਿੱਜਕ ਜਾਂ ਸ਼ਰਮ ਮਹਿਸੂਸ ਨਹੀਂ ਹੁੰਦੀ। ਉਹਨਾਂ ਨੂੰ ਸ਼ਰਾਬ ਪੀ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸਾਡੇ ਪਵਿੱਤਰ ਗੁਰਧਾਮਾਂ ਵਿਚ ਜਾ ਕੇ ਉਹਨਾਂ ਦੀ ਬੇਅਦਬੀ ਕਰਨ ਵਿਚ ਵੀ ਕੋਈ ਸ਼ਰਮ ਮਹਿਸੂਸ ਨਹੀਂ ਹੋ ਰਹੀ।

ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਜਦੋਂ ਦੇ ਮੁੱਖ ਮੰਤਰੀ ਬਣੇ ਹਨ ਭਗਵੰਤ ਮਾਨ ਨੂੰ ਹਮੇਸ਼ਾ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਅਤੇ ਸਥਾਪਿਤ ਸਿੱਖ ਰਵਾਇਤਾਂ ਤੇ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ‌ਜ਼ਿਆਦਾ ਹੀ ਚਾਅ ਚੜ੍ਹਿਆ ਰਹਿੰਦਾ ਹੈ। ਨਾ ਤਾਂ ਉਹਨਾਂ ਤੇ ਨਾ ਹੀ ਪੰਜਾਬ ਸਰਕਾਰ ਨੂੰ ਆਨੰਦ ਮੈਰਿਜ ਐਕਟ ਵਿਚ ਸੋਧ ਦੀਆਂ ਸਿਫਾਰਸ਼ਾਂ ਕਰਨ ਦਾ ਕੋਈ ਅਧਿਕਾਰ ਹੈ ਪਰ ਫਿਰ ਵੀ ਉਹਨਾਂ ਨੇ ਮਾਮਲੇ ਵਿਚ ਲੱਤ ਅੜਾਉਣ ਦੀ ਅਸਫਲ ਕੋਸ਼ਿਸ਼ ਕੀਤੀ। ਕਿਉਂਕਿ ਉਹਨਾਂ ਨੂੰ ਦਿੱਲੀ ਬੈਠੇ ਉਹਨਾਂ ਦੇ ਗੈਰ ਸਿੱਖ ਤੇ ਸਿੱਖ ਵਿਰੋਧੀ ਆਕਾਵਾਂ ਨੇ ਹੁਕਮ ਦਿੱਤੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.