ETV Bharat / state

ਬਾਗੀ ਅਕਾਲੀਆਂ ਨੇ ਢੀਂਡਸਾ ਨੂੰ ਚੁਣਿਆ ਪ੍ਰਧਾਨ, ਪਾਰਟੀ ਨੇ ਦੱਸਿਆ ਗੈਰ-ਕਾਨੂੰਨੀ - ਸ਼੍ਰੋਮਣੀ ਅਕਾਲੀ ਦਲ ਟਕਸਾਲੀ

ਦਲਜੀਤ ਚੀਮਾ ਨੇ ਕਿਹਾ ਕਿ ਸੁਖਦੇਵ ਢੀਂਡਸਾ ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣਾ ਗੈਰ-ਕਾਨੂੰਨੀ ਹੈ।

ਬਾਗੀਆਂ ਨੇ ਚੁਣਿਆ ਢੀਂਡਸਾ ਨੂੰ ਪ੍ਰਧਾਨ, ਪਾਰਟੀ ਨੇ ਦੱਸਿਆ ਗੈਰ ਕਾਨੂੰਨੀ

author img

By

Published : Jul 7, 2020, 8:46 PM IST

Updated : Jul 7, 2020, 9:24 PM IST

ਚੰਡੀਗੜ੍ਹ: ਅਕਾਲੀ ਦਲ ਤੋਂ ਬਾਗ਼ੀ ਹੋਏ ਸੁਖਦੇਵ ਢੀਂਡਸਾ ਨੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡ) ਬਣਾ ਲਈ ਹੈ, ਜਿਸ ਨੂੰ ਲੈ ਕੇ ਦਲਜੀਤ ਚੀਮਾ ਨੇ ਕਿਹਾ ਕਿ ਸੁਖਦੇਵ ਢੀਂਡਸਾ ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਣਾ ਗੈਰ-ਕਾਨੂੰਨੀ ਹੈ ਤੇ ਇਹ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਵੇਗੀ।

ਬਾਗੀ ਅਕਾਲੀਆਂ ਨੇ ਢੀਂਡਸਾ ਨੂੰ ਚੁਣਿਆ ਪ੍ਰਧਾਨ, ਪਾਰਟੀ ਨੇ ਦੱਸਿਆ ਗੈਰ-ਕਾਨੂੰਨੀ

ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੋਈ ਵੀ ਮੁਹੱਲਾ ਪੱਧਰੀ ਮੀਟਿੰਗ ਕਰ ਕੇ ਇਹ ਝੂਠਾ ਦਾਅਵਾ ਨਹੀਂ ਕਰ ਸਕਦਾ ਕਿ 100 ਸਾਲ ਪੁਰਾਣੀ ਪਾਰਟੀ ਦੀ ਥਾਂ ਉਸ ਨੇ ਨਵੀਂ ਪਾਰਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਚੰਗੀ ਤਰ੍ਹਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਅਜਿਹਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਆਪਣੇ ਤਰੀਕੇ ਚੱਲਣ ਦਾ ਲੋਕਤੰਤਰੀ ਅਧਿਕਾਰ ਹੈ ਪਰ ਸਾਡਾ ਇਤਰਾਜ਼ ਤਾਂ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤ ਕੇ ਕੀਤਾ ਗਿਆ ਫਰਾਡ ਹੈ। ਉਨ੍ਹਾਂ ਕਿਹਾ ਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨ ਵਿੱਚ ਇਹ ਅੰਕਿਤ ਹੈ ਕਿ ਪਾਰਟੀ ਦਾ ਢਾਂਚਾ ਤੇ ਡੈਲੀਗੇਟ 'ਤੇ ਹੀ ਪਾਰਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਕਰਨਾ ਉਨ੍ਹਾਂ ਨੂੰ ਸੋਭਾ ਨਹੀਂ ਦਿੰਦਾ।

ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਢੀਂਡਸਾ ਨੇ ਕਾਂਗਰਸ ਦੇ ਇਸ਼ਾਰੇ 'ਤੇ ਕੁਝ ਲੋਕ ਇਕੱਠੇ ਕੀਤੇ। ਕੁਝ ਹੋਰ ਬਲਵੰਤ ਸਿੰਘ ਰਾਮੂਵਾਲੀਆ ਤੇ ਮਨਜੀਤ ਸਿੰਘ ਜੀ. ਕੇ. ਵਰਗੇ ਆਗੂਆਂ ਦੇ ਕਹਿਣ 'ਤੇ ਆਏ ਪਰ ਇਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਦੀ ਆਪੋ ਆਪਣੀ ਜਥੇਬੰਦੀ ਹੈ ਤੇ ਉਨ੍ਹਾਂ ਨੇ ਨਵੀਂ ਜਥੇਬੰਦੀ ਵਿੱਚ ਸ਼ਾਮਲ ਹੋਣ ਲਈ ਆਪਣੀਆਂ ਜਥੇਬੰਦੀਆਂ ਭੰਗ ਨਹੀਂ ਕੀਤੀਆਂ।

ਅਕਾਲੀ ਆਗੂ ਨੇ ਕਿਹਾ ਕਿ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੀ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਬਜ਼ੁਰਗ ਆਗੂ ਦੇ ਹਸਪਤਾਲ ਵਿੱਚੋਂ ਬਾਹਰ ਆਉਣ ਦੀ ਉਡੀਕ ਤੱਕ ਨਹੀਂ ਕੀਤੀ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣਨ ਲਈ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਢੀਂਡਸਾ ਵੱਲੋਂ ਇਹ ਪੇਸ਼ਕਸ਼ ਠੁਕਰਾਉਣ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਲੜਨਾ ਨਹੀਂ ਬਲਕਿ ਉਸਦਾ ਪ੍ਰਧਾਨ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਉਨ੍ਹਾਂ ਦੀਆਂ ਇੱਛਾਵਾਂ ਦਾ ਮਾਮਲਾ ਹੈ ਕਿਉਂਕਿ ਉਨ੍ਹਾਂ ਨੇ ਤਾਂ ਬ੍ਰਹਮਪੁਰਾ ਨੂੰ ਵੀ ਪ੍ਰਧਾਨ ਮੰਨਣ ਤੋਂ ਨਾਂਹ ਕਰ ਦਿੱਤੀ।

ਅਕਾਲੀ ਆਗੂ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਸੱਚਾਈ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਪਸ਼ਟ ਹੋ ਰਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ ਜਿਸਨੇ ਢੀਂਡਸਾ ਦਾ ਮਾਰਗ ਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਰੱਲਣ ਤੋਂ ਇਸ ਡਰ ਕਰ ਕੇ ਰੋਕਿਆ ਕਿ ਕਿਤੇ ਹਿੰਦੂ ਵੋਟ ਬੈਂਕ ਨਾ ਖਿਸਕ ਜਾਵੇ। ਉਨ੍ਹਾਂ ਕਿਹਾ ਕਿ ਉਹ ਟਕਸਾਲੀ ਆਗੂਆਂ ਦਾ ਸਨਮਾਨ ਕਰਦੇ ਹਨ ਕਿਉਂਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਕਾਂਗਰਸ ਦੇ ਕਹਿਣ 'ਤੇ ਟਕਸਾਲੀ ਸ਼ਬਦ ਵਰਤਣ ਤੋਂ ਭੱਜਣਾ ਨਹੀਂ ਚਾਹੀਦਾ ਸੀ। ਚੀਮਾ ਨੇ ਇਹ ਵੀ ਸਪਸ਼ਟ ਕੀਤਾ ਕਿ ਢੀਂਡਸਾ ਧੜਾ ਤੇ ਆਮ ਆਦਮੀ ਪਾਰਟੀ ਹੁਣ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਏਜੰਟ ਬਣ ਗਏ ਹਨ।

Last Updated : Jul 7, 2020, 9:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.