ਚੰਡੀਗੜ੍ਹ: ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਐਸਜੀਪੀਸੀ ਚੋਣਾਂ ਕਰਵਾਉਣ ਨੂੰ ਲੈ ਕੇ ਮੁਲਾਕਾਤ ਕੀਤੀ ਜਾਵੇਗੀ। ਸੈਕਟਰ 11 ਸਥਿਤ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਢੀਂਡਸਾ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਹਾਲਾਂਕਿ ਅਕਾਲੀ ਦਲ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਕਾਂਗਰਸੀ ਲੀਡਰਾਂ ਦੇ ਕਹਿਣੇ ਮੁਤਾਬਕ ਚੱਲ ਰਹੇ ਹਨ। ਇਸ ਦਾ ਜਵਾਬ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੇਰੇ ਦੋਸਤ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਸਣੇ ਭਾਜਪਾ ਵਿੱਚ ਵੀ ਹਨ ਤੇ ਉਹ ਕਦੇ ਵੀ ਉਸ ਪਾਰਟੀ ਵਿੱਚ ਨਹੀਂ ਜਾਣਗੇ ਜਿਸ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਨਾਲ ਮੈਂ ਕਾਂਗਰਸੀ ਨਹੀਂ ਹੋ ਸਕਦਾ।
ਐਸਜੀਪੀਸੀ ਚੋਣਾਂ ਕਰਵਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਚੋਂ ਅਸਤੀਫ਼ਾ ਦੇ ਚੁੱਕੇ ਐਚ ਐਸ ਫੂਲਕਾ ਵੀ ਕਾਫੀ ਹੰਗਾਮਾ ਕਰ ਚੁੱਕੇ ਹਨ ਅਤੇ ਹੁਣ ਸੁਖਦੇਵ ਸਿੰਘ ਢੀਂਡਸਾ ਵੱਲੋਂ ਖੋਲ੍ਹੇ ਮੋਰਚੇ ਨਾਲ ਕਿਹੜੇ ਕਿਹੜੇ ਲੋਕ ਜੁੜਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ: ਨਿਰਭਯਾ ਮਾਮਲਾ: ਦੋਸ਼ੀਆਂ ਦੀ ਮੌਤ ਦੀ ਸਜ਼ਾ ਬਰਕਰਾਰ, SC ਨੇ ਖਾਰਜ ਕੀਤੀ ਕਿਊਰੇਟਿਵ ਪਟੀਸ਼ਨ