ਚੰਡੀਗੜ੍ਹ: ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਾਰਾਜ਼ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਸੀ, ਜਿਸ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਕਰੀਬ 4 ਸਾਲਾਂ ਬਾਅਦ ਮੁੜ ਅਕਾਲੀ ਦਲ ਵਿੱਚ ਵਾਪਸੀ ਕਰਨ ਦੇ ਸੰਕੇਤ ਦਿੱਤੇ ਹਨ। ਜਿਸ ਕਾਰਨ ਅਕਾਲੀ ਵਿੱਚ ਖੁਸ਼ੀ ਦਾ ਮਾਹੌਲ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਦਿੱਤੇ ਸੰਕੇਤ: ਦੱਸ ਦਈਏ ਕਿ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਇੱਕ ਝੰਡੇ ਹੇਠ ਆਉਣਾ ਪਵੇਗਾ। ਮੀਡੀਆ ਦੇ ਹਵਾਲੇ ਤੋਂ ਖਬਰ ਹੈ ਕਿ ਇਹ ਸੁਣ ਕੇ ਸੁਖਦੇਵ ਢੀਂਡਸਾ ਨੇ ਹਾਂ-ਪੱਖੀ ਜਵਾਬ ਦਿੰਦਿਆਂ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਦੌਰਾਨ ਇੱਕ ਝੰਡੇ ਹੇਠ ਇਕੱਠੇ ਹੋਣਗੇ ਅਜੇ ਸੁਖਬੀਰ ਬਾਦਲ ਦੇ ਬਿਆਨ 'ਤੇ ਵਿਚਾਰ ਕਰਨਗੇ। ਹਾਲਾਂਕਿ ਈਟੀਵੀ ਭਾਰਤ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।
-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਸ.ਸੁਖਬੀਰ ਸਿੰਘ ਬਾਦਲ ਨੇ ਸਮੁੱਚੇ ਖ਼ਾਲਸਾ ਪੰਥ ਤੋਂ ਮੰਗੀ ਮੁਆਫ਼ੀ, ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਅਤੇ ਦੋਸ਼ੀਆਂ ਨੂੰ ਨਾ ਫੜ ਸਕਣ ਦਾ ਹੈ ਅਫ਼ਸੋਸ।
— Shiromani Akali Dal (@Akali_Dal_) December 14, 2023 " class="align-text-top noRightClick twitterSection" data="
ਪੰਥ ਵਿਰੋਧੀਆਂ ਦੀਆਂ ਸਾਜਿਸ਼ਾਂ ਨੇ ਸੰਗਤ ਨੂੰ ਗੁਮਰਾਹ ਕਰਕੇ ਸਾਨੂੰ ਪਾਸੇ ਕਰ ਦਿੱਤਾ ਜਿਸ ਕਰਕੇ ਸਾਨੂੰ ਦੋਸ਼ੀ ਫੜਨ ਦਾ ਸਮਾਂ ਹੀ ਨਹੀਂ… pic.twitter.com/eISZSwaFqa
">ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਸ.ਸੁਖਬੀਰ ਸਿੰਘ ਬਾਦਲ ਨੇ ਸਮੁੱਚੇ ਖ਼ਾਲਸਾ ਪੰਥ ਤੋਂ ਮੰਗੀ ਮੁਆਫ਼ੀ, ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਅਤੇ ਦੋਸ਼ੀਆਂ ਨੂੰ ਨਾ ਫੜ ਸਕਣ ਦਾ ਹੈ ਅਫ਼ਸੋਸ।
— Shiromani Akali Dal (@Akali_Dal_) December 14, 2023
ਪੰਥ ਵਿਰੋਧੀਆਂ ਦੀਆਂ ਸਾਜਿਸ਼ਾਂ ਨੇ ਸੰਗਤ ਨੂੰ ਗੁਮਰਾਹ ਕਰਕੇ ਸਾਨੂੰ ਪਾਸੇ ਕਰ ਦਿੱਤਾ ਜਿਸ ਕਰਕੇ ਸਾਨੂੰ ਦੋਸ਼ੀ ਫੜਨ ਦਾ ਸਮਾਂ ਹੀ ਨਹੀਂ… pic.twitter.com/eISZSwaFqaਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਸ.ਸੁਖਬੀਰ ਸਿੰਘ ਬਾਦਲ ਨੇ ਸਮੁੱਚੇ ਖ਼ਾਲਸਾ ਪੰਥ ਤੋਂ ਮੰਗੀ ਮੁਆਫ਼ੀ, ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਅਤੇ ਦੋਸ਼ੀਆਂ ਨੂੰ ਨਾ ਫੜ ਸਕਣ ਦਾ ਹੈ ਅਫ਼ਸੋਸ।
— Shiromani Akali Dal (@Akali_Dal_) December 14, 2023
ਪੰਥ ਵਿਰੋਧੀਆਂ ਦੀਆਂ ਸਾਜਿਸ਼ਾਂ ਨੇ ਸੰਗਤ ਨੂੰ ਗੁਮਰਾਹ ਕਰਕੇ ਸਾਨੂੰ ਪਾਸੇ ਕਰ ਦਿੱਤਾ ਜਿਸ ਕਰਕੇ ਸਾਨੂੰ ਦੋਸ਼ੀ ਫੜਨ ਦਾ ਸਮਾਂ ਹੀ ਨਹੀਂ… pic.twitter.com/eISZSwaFqa
ਅਕਾਲੀ ਬੁਲਾਰੇ ਦਾ ਬਿਆਨ: ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਢੀਂਡਸਾ ਦੇ ਜਵਾਬ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਭਾਵੇਂ ਕੁਝ ਸਮੇਂ ਤੋਂ ਸਿਆਸੀ ਪੱਧਰ 'ਤੇ ਦੂਰੀ ਬਣੀ ਹੋਈ ਸੀ, ਪਰ ਪਰਿਵਾਰਕ ਪੱਧਰ 'ਤੇ ਬਾਦਲ ਪਰਿਵਾਰ ਅਤੇ ਢੀਂਡਸਾ ਪਰਿਵਾਰ ਨੇ ਹਮੇਸ਼ਾ ਹੀ ਇਕ ਦੂਜੇ ਦਾ ਸਤਿਕਾਰ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਸੁਖਦੇਵ ਢੀਂਡਸਾ ਵੀ ਪੁੱਜੇ ਸਨ। ਇੰਨਾ ਹੀ ਨਹੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਢੀਂਡਸਾ ਨਾਲ ਗੱਲਬਾਤ ਕਰਦੇ ਰਹਿੰਦੇ ਹਨ।
ਬ੍ਰਹਮਪੁਰਾ ਦੀ ਮੌਤ ਤੋਂ ਬਾਅਦ ਢੀਂਡਸਾ ਹੋਏ ਇਕੱਲੇ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦੂਜੇ ਮੋਢੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਇਕੱਲੇ ਹੋ ਗਏ ਹਨ। ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ ਸੀ। ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਛੱਡਣ ਵਾਲੇ ਸਭ ਤੋਂ ਪਹਿਲਾਂ ਸਨ। ਇਸ ਤੋਂ ਬਾਅਦ 2019 ਵਿੱਚ ਸੀਨੀਅਰ ਆਗੂਆਂ ਦੀ ਅਣਦੇਖੀ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਵੀ 19 ਅਕਤੂਬਰ ਨੂੰ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ।
- Jagdeep Singh Arrest: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਸਾਬਕਾ ਪੁਲਿਸ ਕਾਂਸਟੇਬਲ ਗ੍ਰਿਫਤਾਰ, ਮਿਲੀ ਕਰੋੜਾ ਦੀ ਹੈਰੋਇਨ
- ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫ਼ਤਾਰ, ਪੁਲਿਸ ਨੂੰ ਚਾਰ ਦਿਨ ਦਾ ਮਿਲਿਆ ਰਿਮਾਂਡ
- ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਚੁੱਕੀ ਸਹੁੰ, ਦੋਵੇ ਉਪ- ਮੁੱਖ ਮੰਤਰੀਆਂ ਨੂੰ ਰਾਜਪਾਲ ਨੇ ਚੁਕਾਈ ਸਹੁੰ
2021 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਹੋਇਆ ਸੀ ਗਠਨ: 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਕੀਤਾ ਗਿਆ ਸੀ। ਜਿਸ ਦੇ ਮੋਢੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਢੀਂਡਸਾ ਸਨ। ਇਸ ਵਿੱਚ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀਆਂ ਦਾ ਰਲੇਵਾਂ ਕੀਤਾ ਗਿਆ।