ETV Bharat / state

ਸਮਾਂ ਆਉਣ ਦਿਓ, ਬਾਦਲਾਂ ਨੂੰ ਸਭ ਛੱਡ ਜਾਣਗੇ: ਢੀਂਡਸਾ

ਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੋਵੇਂ ਰਲੇ ਹੋਏ ਹਨ ਤਾਂ ਕਰਕੇ ਬਾਦਲ ਦੇ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਹੋ ਰਹੀ।

ਸਮਾਂ ਆਉਣ ਦਿਓ, ਬਾਦਲਾਂ ਨੂੰ ਸਭ ਛੱਡ ਜਾਣਗੇ: ਢੀਂਡਸਾ
ਸਮਾਂ ਆਉਣ ਦਿਓ, ਬਾਦਲਾਂ ਨੂੰ ਸਭ ਛੱਡ ਜਾਣਗੇ: ਢੀਂਡਸਾ
author img

By

Published : Jul 8, 2020, 10:36 PM IST

ਚੰਡੀਗੜ੍ਹ: ਅਕਾਲੀ ਦਲ ਦੇ ਬਾਗ਼ੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੀ ਨਵੀਂ ਪਾਰਟੀ ਬਣਾ ਲਈ ਹੈ, ਉਨ੍ਹਾਂ ਨੇ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਬਾਦਲ ਦੇ ਧੜੇ ਵੱਲੋਂ ਇਸ ਨੂੰ ਗੈਰ-ਕਾਨੂੰਨੀ ਦੱਸਿਆ ਜਾ ਰਿਹਾ ਹੈ।

ਹੁਣ ਸੂਬੇ ਦੀ ਸਿਆਸਤ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਜੰਗ ਛਿੜ ਪਈ ਹੈ, ਜਿਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਖਾਸ ਗੱਲਬਾਤ ਕੀਤੀ। ਇਸ ਮੌਕੇ ਢੀਂਡਸਾ ਨੇ ਅਕਾਲੀ ਦਲ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੋਵੇਂ ਰਲੇ ਹੋਏ ਹਨ ਤਾਂ ਕਰਕੇ ਬਾਦਲ ਦੇ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਹੋ ਰਹੀ। ਢੀਂਡਸਾ ਨੇ ਕਿਹਾ ਕਿ ਸਰਕਾਰ ਬਦਲਣ ਦੇ ਬਾਵਜੂਦ ਬਾਦਲ ਦਾ ਬਿਜ਼ਨਸ ਪਹਿਲਾਂ ਵਾਂਗ ਹੀ ਚੱਲ ਰਹੇ ਹਨ।

ਸਮਾਂ ਆਉਣ ਦਿਓ, ਬਾਦਲਾਂ ਨੂੰ ਸਭ ਛੱਡ ਜਾਣਗੇ: ਢੀਂਡਸਾ

ਢੀਂਡਸਾ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਕਿ ਐਸਜੀਪੀਸੀ ਇਨ੍ਹਾਂ ਦੇ ਕੰਟਰੋਲ ਵਿੱਚ ਹੈ ਅਤੇ ਕਿਹਾ ਕਿ ਐਸਜੀਪੀਸੀ ਵਿੱਚ ਅੱਜ ਕਰੋੜਾਂ ਰੁਪਿਆਂ ਦਾ ਘਪਲਾ ਹੋ ਰਿਹਾ ਹੈ।

ਉੱਥੇ ਹੀ ਢੀਂਡਸਾ ਨੇ ਕਿਹਾ ਕਿ ਮਨਜੀਤ ਜੀਕੇ ਅਤੇ ਰਾਮੂਵਾਲੀਆ ਦੇ ਨਾਲ ਜੁੜੇ ਲੋਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਇਹ ਵੀ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਭਰਾ ਵਰਗੇ ਹਨ, ਉਨ੍ਹਾਂ ਬਾਰੇ ਉਹ ਕੁਝ ਨਹੀਂ ਕਹਿਣਗੇ ਅਤੇ ਨਾਲ ਹੀ ਕਿਹਾ ਕਿ ਟਕਸਾਲੀਆਂ ਵੱਲੋਂ ਉਨ੍ਹਾਂ ਦੇ ਸਮਰਥਨ ਦੇ ਵਿੱਚ ਆਉਣਾ ਇਹ ਸਭ ਕੁਝ ਉਨ੍ਹਾਂ ਨੇ ਬ੍ਰਹਮਪੁਰਾ ਨਾਲ ਵਿਚਾਰ ਵਟਾਂਦਰਾ ਕੀਤਾ ਹੈ ਜਾਂ ਨਹੀਂ ਇਹ ਉਨ੍ਹਾਂ ਤੋਂ ਹੀ ਪੁੱਛਿਆ ਜਾ ਸਕਦੈ ਪਰ ਟਕਸਾਲੀ ਤੇ ਉਨ੍ਹਾਂ ਦੇ ਵਰਕਰ ਕਦੇ ਵੀ ਦੋ ਫਾੜ ਨਹੀਂ ਹੋਣਗੇ।

ਇਹ ਵੀ ਪੜੋ: ਢੀਂਡਸਾ ਦੀ ਪਾਰਟੀ ਨਾਲ ਮੇਰਾ ਕੋਈ ਸਬੰਧ ਨਹੀਂ: ਬ੍ਰਹਮਪੁਰਾ

ਪਾਰਟੀ ਦੇ ਨਾਂਅ ਅਤੇ ਚੋਣ ਨਿਸ਼ਾਨ ਬਾਰੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਉਹ ਇਸ ਨੂੰ ਲੈ ਕੇ ਕਾਨੂੰਨੀ ਲੜਾਈ ਲੜਨਗੇ। ਅਖੀਰ ਵਿੱਚ ਢੀਂਡਸਾ ਨੇ ਕਿਹਾ ਕਿ 'ਸਮਾਂ ਆਉਣ ਦਿਓ ਬਾਦਲ ਧੜੇ ਦੇ ਸਭ ਲੀਡਰ ਉਨ੍ਹਾਂ ਨੂੰ ਛੱਡ ਸਾਡੇ ਨਾਲ ਸ਼ਾਮਲ ਹੋਣਗੇ'।

ETV Bharat Logo

Copyright © 2024 Ushodaya Enterprises Pvt. Ltd., All Rights Reserved.