ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸੁਖਜਿੰਦਰ ਰੰਧਾਵਾ ਦੇ ਹੱਥ ਵਿੱਚ ਗੁਰੂ ਨਾਨਕ ਦੇਵ ਜੀ ਦੀ ਫੋਟੋ ਹੈ, ਜਿਸ ਬਾਰੇ ਉਹ ਬੋਲ ਰਹੇ ਹਨ ਕਿ ਤੁਸੀਂ ਬਾਬੇ ਨਾਨਕ ਨੂੰ ਫ਼ੌਜੀ ਬਣਾ ਦਿੱਤਾ ਤੇ ਇਹ ਕੈਪਟਨ ਵਰਗੇ ਲੱਗ ਰਹੇ ਹਨ।
ਇਸ ਤੋਂ ਬਾਅਦ ਵੀਡੀਓ ਵਿੱਚ ਮੌਜੂਦ ਸਾਰੇ ਲੋਕ ਹੱਸਦੇ ਨਜ਼ਰ ਆ ਰਹੇ ਹਨ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਉਥੇ ਹੀ ਇਸ ਵੀਡੀਓ ਨੂੰ ਲੈ ਕੇ ਅਕਾਲੀ ਆਗੂ ਚਰਨਜੀਤ ਬਰਾੜ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਦੀ ਜਿਹੜੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਉਹ ਉਸਦੀ ਨਿੰਦਾ ਕਰਦੇ ਹਨ ਤੇ ਨਾਲ ਹੀ ਕਿਹਾ ਕਿ ਇਸ ਦੀ ਵੱਡੇ ਪੱਧਰ 'ਤੇ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਵਾਇਰਲ ਵੀਡੀਓ ਵਿੱਚ ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਨਾਲ ਕਰ ਰਹੇ ਹਨ,ਇਸ ਦੇ ਨਾਲ ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੇਨਤੀ ਕੀਤੀ ਕੀ ਇਸ ਦੀ ਜਾਂਚ ਪੜਤਾਲ ਕਰਕੇ ਰੰਧਾਵਾ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜੋ: ਅੰਮ੍ਰਿਤਸਰ ਰੇਲ ਹਾਦਸੇ ਦੀ ਰਿਪੋਰਟ ਆਈ ਸਾਹਮਣੇ, ਸਰਕਾਰ ਦੀ ਕਾਰਜ ਪ੍ਰਣਾਲੀ ਤੇ ਉੱਠੇ ਸਵਾਲ
ਹਾਲਾਂਕਿ ਈਟੀਵੀ ਭਾਰਤ ਇਸਦੀ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਸ਼ਬਦ ਸੁਖਜਿੰਦਰ ਰੰਧਾਵਾ ਨੇ ਹੀ ਬੋਲੇ ਹਨ ਜਾ ਫਿਰ ਇਸ ਵੀਡੀਓ ਨਾਲ ਕੋਈ ਛੇੜਛਾੜ ਹੋਈ ਹੈ।