ETV Bharat / state

ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਦਾ ਦੌਰਾ ਕਰਦਿਆਂ ਉੱਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨ੍ਹਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ, ਜਿੱਥੇ ਬੀਤੇ ਕੱਲ੍ਹ ਕੈਦੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ।

ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ ਕੇਂਦਰੀ ਜੇਲ੍ਹ
author img

By

Published : Jun 28, 2019, 6:39 PM IST

ਲੁਧਿਆਣਾ/ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਵੇਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ ਕੀਤਾ। ਦੱਸ ਦਈਏ ਕਿ ਬੀਤੇ ਦਿਨ ਕੈਦੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ। ਡੀ.ਜੀ.ਪੀ. (ਜੇਲ੍ਹਾਂ) ਰੋਹਿਤ ਚੌਧਰੀ ਨੇ ਜੇਲ੍ਹ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਪੂਰੇ ਘਟਨਾਕ੍ਰਮ ਦਾ ਪਿਛੋਕੜ ਦੱਸਿਆ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਸ ਪਿੱਛੇ ਕੁਝ ਗੈਂਗਸਟਰਾਂ ਵੱਲੋਂ ਸਾਜਿਸ਼ ਰਚੀ ਗਈ ਜਿਹੜੇ ਜੇਲ੍ਹ ਪ੍ਰਸ਼ਾਸਨ ਤੋਂ ਇਸ ਗੱਲੋਂ ਔਖੇ ਸਨ ਕਿ ਉਨ੍ਹਾਂ ਨੂੰ ਉਚ ਸੁਰੱਖਿਆ ਜ਼ੋਨ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਨ੍ਹਾਂ ਨੂੰ ਜੇਲ੍ਹ ਅੰਦਰ ਪਾਬੰਦੀਸ਼ੁਦਾ ਚੀਜ਼ਾਂ ਲਿਜਾਣ ਤੋਂ ਰੋਕਿਆ ਜਾਂਦਾ ਹੈ।

ਸੁਖਜਿੰਦਰ ਰੰਧਾਵਾ ਜੇਲ੍ਹ ਅਧਿਕਾਰੀਆਂ ਨੂੰ ਵੀ ਮਿਲੇ ਜਿਨ੍ਹਾਂ ਨੇ ਕੱਲ੍ਹ ਬੇਕਾਬੂ ਹੋਏ ਕੈਦੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਰੋਲ ਨਿਭਾਇਆ। ਜੇਲ੍ਹ ਮੰਤਰੀ ਨੇ ਇਨ੍ਹਾਂ ਨੂੰ ਪ੍ਰਤੀ ਅਧਿਕਾਰੀ/ਕਰਮਚਾਰੀ 5,000 ਰੁਪਏ ਪ੍ਰੋਤਸਾਹਨ ਵਜੋਂ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਨਾਲ ਉਨ੍ਹਾਂ ਦੀ ਪਦਉਨਤੀ ਕਰਨ ਦਾ ਐਲਾਨ ਕੀਤਾ। ਜੇਲ੍ਹ ਮੰਤਰੀ ਨੇ ਉਨ੍ਹਾਂ ਕੈਦੀਆਂ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਸਥਿਤੀ ਨੂੰ ਕੰਟੋਰਲ ਕਰਨ ਲਈ ਜੇਲ੍ਹ ਅਧਿਕਾਰੀਆਂ ਦੀ ਮੱਦਦ ਕੀਤੀ। ਇਨ੍ਹਾਂ ਕੈਦੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।

ਜੇਲ੍ਹ ਮੰਤਰੀ ਨੇ ਇਸ ਦੌਰੇ ਮੌਕੇ ਮਹਿਸੂਸ ਕੀਤਾ ਕਿ ਭੀੜ ਨੂੰ ਕਾਬੂ ਵਿੱਚ ਲਿਆਉਣ ਲਈ ਅੱਥਰੂ ਗੈਸ ਨੇ ਅਹਿਮ ਰੋਲ ਨਿਭਾਇਆ ਜਿਸ ਕਾਰਨ ਉਨ੍ਹਾਂ ਮੌਕੇ 'ਤੇ ਹੀ ਡੀ.ਜੀ.ਪੀ. ਨਾਲ ਗੱਲ ਕਰਦਿਆਂ ਜੇਲ੍ਹ ਵਿਭਾਗ ਨੂੰ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਮੁਹੱਈਆ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾਵੇ। ਰੰਧਾਵਾ ਨੇ ਕੱਲ੍ਹ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ ਜਿਹੜੇ ਇਸ ਵੇਲੇ ਜੇਲ੍ਹ ਹਸਪਤਾਲ, ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਹਨ। ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸਥਿਤੀ ਨੂੰ ਕੰਟੋਰਲ ਕਰਨ ਨਿਭਾਈ ਭੂਮਿਕਾ ਉਤੇ ਵੀ ਤਸੱਲੀ ਪ੍ਰਗਟਾਈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ 2 ਕੈਦੀਆਂ ਦੀ ਆਪਸ ਵਿੱਚ ਖ਼ੂਨੀ ਝੜਪ ਹੋ ਗਈ ਸੀ। ਇਸ ਹੰਗਾਮੇ ਵਿੱਚ ਕਈ ਕੈਦੀ ਤੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਸਨ। ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਛਡਾਉਣ ਲਈ ਹਵਾਈ ਫ਼ਾਇਰਿੰਗ ਵੀ ਕੀਤੀ ਗਈ ਸੀ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.