ਚੰਡੀਗੜ੍ਹ: ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਹੈ ਤਾਂ ਸਹੀ ਹੀ ਕੀਤਾ ਹੋਵੇਗਾ।
ਰੰਧਾਵਾ ਨੇ ਕਿਹਾ ਕਿ ਪੰਜਾਬ ਕੋਲ ਬਲਵੰਤ ਸਿੰਘ ਰਾਜੋਆਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਪਰ ਰਾਜੋਆਣਾ ਨੂੰ ਚੰਡੀਗੜ੍ਹ ਵੱਲੋਂ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਸੀ ਕਿਉਂਕਿ ਬੇਅੰਤ ਸਿੰਘ ਦਾ ਕਤਲ ਚੰਡੀਗੜ੍ਹ ਵਿੱਚ ਹੋਇਆ ਸੀ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਇਸ ਮਾਮਲੇ ਵਿੱਚ ਕੁਝ ਲੈਣਾ ਦੇਣਾ ਨਹੀਂ ਹੈ ਜੇ ਚੰਡੀਗੜ੍ਹ ਪ੍ਰਸ਼ਾਸਨ ਪੰਜਾਬ ਦੇ ਜੇਲ੍ਹ ਵਿਭਾਗ ਨੂੰ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਿਖੇਗਾ ਤਾਂ ਹੀ ਪੰਜਾਬ ਜੇਲ੍ਹ ਡਿਪਾਰਟਮੈਂਟ ਉਸ ਉੱਤੇ ਅਮਲ ਕਰੇਗਾ।
ਰੰਧਾਵਾ ਨੇ ਕਿਹਾ ਕਿ ਇਸੇ ਤਰ੍ਹਾਂ ਸਿੱਖ ਕੈਦੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਉਹ ਵੱਖ-ਵੱਖ ਸਰਕਾਰਾਂ ਦੀ ਜਿਓਰੀਡਕਸ਼ਨ ਹੈ ਜਿਸ ਵਿੱਚ ਪੰਜਾਬ ਦਾ ਕੁੱਝ ਲੈਣਾ ਦੇਣਾ ਨਹੀਂ ਹੈ।