ਚੰਡੀਗੜ੍ਹ: ਸਵੇਰੇ ਤੜਕਸਾਰ ਜਲਾਲਾਬਾਦ ਪੁਲਿਸ ਵਲੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਕਰਕੇ ਉਨ੍ਹਾਂ ਨੂੰ ਇੱਕ ਪੁਰਾਣੇ ਐੱਨ.ਡੀ.ਪੀ.ਐੱਸ. ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਜਿਸ 'ਚ ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ 'ਚ ਸੁਖਪਾਲ ਖਹਿਰਾ ਨੇ ਸੂਬੇ ਦੀ ਸਰਕਾਰ ਅਤੇ ਖਾਸਕਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਬਦਲਾਖੋਰੀ ਦੇ ਇਲਜ਼ਾਮ ਲਗਾਏ ਹਨ ਤੇ ਕਿਹਾ ਕਿ ਭਗਵੰਤ ਮਾਨ ਮੇਰੇ ਖੂਨ ਦਾ ਪਿਆਸਾ ਹੈ। (Sukhpal Khaira NDPS Case)
'ਮੇਰੇ ਖੂਨ ਦਾ ਪਿਆਸਾ ਭਗਵੰਤ ਮਾਨ': ਇਸ 'ਚ ਸੁਖਪਾਲ ਖਹਿਰਾ ਦਾ ਕਹਿਣਾ ਕਿ ਮੇਰੇ ਉੱਤੇ ਸਿਰਫ਼ ਕਾਲ ਰਿਕਾਰਡ ਦੇ ਆਧਾਰ ਉੱਤੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮੈਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ ਫਿਰ ਵੀ ਜੇ ਵਿਸ਼ੇਸ਼ ਜਾਂਚ ਟੀਮ ਮੈਨੂੰ ਨੋਟਿਸ ਭੇਜਦੀ ਤਾਂ ਮੈਂ ਆਪ ਉਨ੍ਹਾਂ ਕੋਲ ਚਲਾ ਜਾਂਦਾ। ਖਹਿਰਾ ਨੇ ਕਿਹਾ ਕਿ "ਭਗਵੰਤ ਮਾਨ ਮੇਰੇ ਖ਼ੂਨ ਦਾ ਪਿਆਸਾ ਹੋ ਗਿਆ ਹੈ। ਮੈਨੂੰ ਕੋਈ ਹੈਰਾਨੀ ਨਹੀਂ ਹੋਵੇਗੀ ਕਿ ਉਹ ਮੈਨੂੰ ਸਰੀਰਕ ਤੌਰ 'ਤੇ ਵੀ ਖ਼ਤਮ ਕਰ ਦਿੰਦੇ ਹਨ। ਮੈਨੂੰ ਕੁਝ ਬਹੁਤ ਖ਼ਤਰਨਾਕ ਮਹਿਸੂਸ ਹੋ ਰਿਹਾ ਹੈ। ਖਹਿਰਾ ਦਾ ਕਹਿਣਾ ਕਿ ਭਗਵੰਤ ਮਾਨ ਪੰਜਾਬ 'ਚ ਕਾਂਗਰਸ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਜਿਸ ਕਾਰਨ 'ਆਪ' ਨੇ ਪੰਜਾਬ 'ਚ ਕਾਂਗਰਸ ਨੂੰ ਹਾਸ਼ੀਏ 'ਤੇ ਪਹੁੰਚਾਉਣ ਲਈ ਅਜਿਹਾ ਕੀਤਾ ਹੈ।ਆਖਰਕਾਰ ਸੱਚ ਦੀ ਜਿੱਤ ਹੋਵੇਗੀ।"
-
#WATCH | Congress leader Sukhpal Singh Khaira who has been detained by Punjab Police in a drugs case says, "Bhagwant Mann has become thirsty for blood. I will not be surprised if he gets me physically eliminated also. I sense something very very dangerous...Bhagwant Mann is not… pic.twitter.com/G15b2HmgEB
— ANI (@ANI) September 28, 2023 " class="align-text-top noRightClick twitterSection" data="
">#WATCH | Congress leader Sukhpal Singh Khaira who has been detained by Punjab Police in a drugs case says, "Bhagwant Mann has become thirsty for blood. I will not be surprised if he gets me physically eliminated also. I sense something very very dangerous...Bhagwant Mann is not… pic.twitter.com/G15b2HmgEB
— ANI (@ANI) September 28, 2023#WATCH | Congress leader Sukhpal Singh Khaira who has been detained by Punjab Police in a drugs case says, "Bhagwant Mann has become thirsty for blood. I will not be surprised if he gets me physically eliminated also. I sense something very very dangerous...Bhagwant Mann is not… pic.twitter.com/G15b2HmgEB
— ANI (@ANI) September 28, 2023
ਸਾਲ 2015 'ਚ ਦਰਹ ਹੋਇਆ ਸੀ ਕੇਸ: ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਨ.ਡੀ.ਪੀ.ਐੱਸ. ਐਕਟ ਤਹਿਤ 2015 ਵਿੱਚ ਇਕ ਐੱਫ.ਆਈ.ਆਰ. ਦਰਜ ਹੋਈ ਸੀ। ਇਸ ਮਾਮਲੇ ਵਿੱਚ ਮੇਰੇ ਹਲਕੇ ਦੇ ਇਕ ਵਿਅਕਤੀ ਗੁਰਦੇਵ ਸਿੰਘ ਦਾ ਨਾਂ ਵੀ ਸ਼ਾਮਲ ਸੀ। ਗੁਰਦੇਵ ਸਿੰਘ ਮੈਨੂੰ ਫੋਨ ਕਾਲ ਕਰਦਾ ਹੁੰਦਾ ਸੀ ਤੇ ਮੈਂ ਉਸ ਨੂੰ ਫੋਨ ਕਰਨ ਤੋਂ ਇਨਕਾਰ ਵੀ ਕੀਤਾ ਸੀ । ਮੈਂ ਜਨਤਾ ਦਾ ਚੁਣਿਆ ਹੋਇਆ ਨੁਮਾਇੰਦਾ ਸੀ ਅਤੇ ਹਾਂ ਇਸ ਕਰਕੇ ਫੋਨ ਚੁੱਕਣਾ ਮੇਰਾ ਫਰਜ਼ ਵੀ ਸੀ। ਸਿਰਫ ਇਸ ਫੋਨ ਕਾਲ ਦੇ ਆਧਾਰ 'ਤੇ ਮੈਨੂੰ ਇਸ ਮਾਮਲੇ ਵਿੱਚ ਪਹਿਲਾਂ ਬਾਦਲ ਸਰਕਾਰ ਨੇ ਫਸਾਉਣ ਦੀ ਕੋਸ਼ਿਸ਼ ਕੀਤੀ ਤੇ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਕੋਰਟ 'ਚੋਂ ਮੈਨੂੰ ਤਲਬ ਕਰਵਾਇਆ ਗਿਆ। ਹੁਣ ਮੌਜੂਦਾ ਸਰਕਾਰ ਵੀ ਉਸੇ ਰਾਹਾਂ 'ਤੇ ਚੱਲ ਪਈ ਹੈ।
FIR ਨੂੰ ਰੱਦ ਕਰਨ ਦੀ ਪਟੀਸ਼ਨ: ਸੁਖਪਾਲ ਖਹਿਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ 2017 ਵਿੱਚ ਫਾਜ਼ਿਲਕਾ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਜਾਰੀ ਸੰਮਨ ਸਟੇਅ ਕਰ ਦਿੱਤੇ ਸਨ ਅਤੇ ਬਾਅਦ ਵਿੱਚ ਇਸ ਐੱਫ.ਆਈ.ਆਰ. ਨੂੰ ਰੱਦ ਕਰਨ ਦਾ ਹੁਕਮ ਕੀਤਾ ਸੀ। ਮੈਂ ਇਸ ਮਾਮਲੇ ਨੂੰ ਰੱਦ ਕਰਨ ਲਈ ਹਾਈਕੋਰਟ 'ਚ ਵੀ ਅਰਜ਼ੀ ਦਾਖ਼ਲ ਕੀਤੀ ਹੈ, ਜਿਸਦੀ ਸੁਣਵਾਈ 6 ਅਕਤੂਬਰ ਨੂੰ ਹੋਣੀ ਹੈ। ਹੁਣ ਇਸੇ ਮਾਮਲੇ 'ਚ ਮੈਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
- Sukhpal Khaira Arrested: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਛਾਪੇਮਾਰੀ ਮਗਰੋਂ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ
- Rail Roko Movement: ਉੱਤਰ ਭਾਰਤ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ 'ਚ 17 ਥਾਵਾਂ 'ਤੇ ਰੇਲਾਂ ਦਾ ਚੱਕਾ ਜਾਮ
- Saheed Bhagat Singh Birthday: ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਮਾਨ ਦਾ ਐਲਾਨ, ਸ਼ਹੀਦ ਦੇ ਨਾਨਕੇ ਪਿੰਡ ਬਣੇਗਾ ਅਜਾਇਬ ਘਰ ਤੇ ਲਾਇਬ੍ਰੇਰੀ
ਇਹ ਸੀ ਸਾਰਾ ਮਾਮਲਾ: ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਕਿਉਂ ਮੁੜ ਕੀਤੀ ਕਾਰਵਾਈ?: ਕਾਬਿਲੇਗੌਰ ਹੈ ਕਿ ਸਾਲ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਿਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਸੁਖਪਾਲ ਖਹਿਰਾ ਦਾ ਦੋ ਦਿਨਾਂ ਰਿਮਾਂਡ ਹਾਸਲ ਹੋਇਆ ਹੈ।