ETV Bharat / state

ਬਲਵੰਤ ਸਿੰਘ ਮੁਲਤਾਨੀ ਮਾਮਲਾ, ਸੁਮੇਧ ਸੈਣੀ ਪਹੁੰਚੇ ਹਾਈਕੋਰਟ - Balwant singh multani case

ਸੰਨ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਨੂੰ ਲੈ ਕੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਇਸ ਦੀ ਜਾਂਚ ਸੀਬੀਆਈ ਜਾਂ ਫ਼ਿਰ ਪੰਜਾਬ ਦੇ ਬਾਹਰੋਂ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਬਲਵੰਤ ਸਿੰਘ ਮੁਲਤਾਨੀ ਮਾਮਲਾ, ਸੁਮੇਧ ਸੈਣੀ ਪਹੁੰਚੇ ਹਾਈਕੋਰਟ

author img

By

Published : Aug 17, 2020, 10:10 PM IST

ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਫ਼ਿਰ ਪੰਜਾਬ ਦੇ ਬਾਹਰੋਂ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਬਲਵੰਤ ਸਿੰਘ ਮੁਲਤਾਨੀ ਮਾਮਲਾ, ਸੁਮੇਧ ਸੈਣੀ ਪਹੁੰਚੇ ਹਾਈਕੋਰਟ

ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਵਿੱਚ ਸੈਣੀ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਹਾਈਕੋਰਟ ਵਿੱਚ ਪਟੀਸ਼ਨ ਪੈਂਡਿੰਗ ਹੈ ਉਦੋਂ ਤੱਕ ਮਾਮਲੇ ਲਈ ਗਠਤ ਕੀਤੀ ਗਈ ਐੱਸਆਈਟੀ ਉੱਤੇ ਰੋਕ ਲਗਾਈ ਜਾਵੇ।

ਸੈਣੀ ਨੇ ਪਟੀਸ਼ਨ ਵਿੱਚ ਕਿਹਾ ਕਿ ਇੱਕ ਹੀ ਮਾਮਲੇ ਵਿੱਚ ਦੋ ਵਾਰ ਐਫਆਈਆਰ ਦਰਜ ਕਿਵੇਂ ਹੋ ਸਕਦੀ ਹੈ? ਇਸ ਕਰ ਕੇ ਸੈਣੀ ਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੀਤੀ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਮਟੌਰ ਥਾਣੇ ਵਿੱਚ ਮਾਮਲਾ ਰਾਜਨੀਤਿਕ ਦਬਾਅ ਹੇਠ ਦਰਜ ਕੀਤਾ ਗਿਆ ਹੈ।

ਸੁਮੇਧ ਸੈਣੀ ਵੱਲੋਂ ਪੰਜਾਬ ਦੇ ਹਰਿਆਣਾ ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਉੱਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਹੋ ਸਕਦੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਇਸ ਮਾਮਲੇ ਸਬੰਧੀ ਮੋਹਾਲੀ ਕੋਰਟ ਤੋਂ ਅੰਤਰਿਮ ਜ਼ਮਾਨ ਵੀ ਮਿਲੀ ਹੋਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.