ETV Bharat / state

ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦੀ ਬੀਜੇਪੀ ਪੰਜਾਬ ਪ੍ਰਧਾਨ ਨੇ ਕੀਤੀ ਸਖਤ ਨਿਖੇਧੀ - ਸ਼ਹੀਦਾਂ ਦੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਸੇਧ ਲੈਣ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

Sunil Jakhar condemned tampering with memorial stones
ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦੀ ਬੀਜੇਪੀ ਪੰਜਾਬ ਪ੍ਰਧਾਨ ਨੇ ਕੀਤੀ ਸਖਤ ਨਿਖੇਧੀ
author img

By

Published : Aug 13, 2023, 10:01 PM IST

ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਵਲੋਂ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲਿਆਂ ਦੇ ਪਿੰਡਾਂ ਵਿਚ ਮਹਾਨ ਸ਼ਹੀਦਾਂ ਦੇ ਸਨਮਾਨ ਵਿਚ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਸੁਨੀਲ ਜਾਖੜ ਨੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਸੇਧ ਲੈ ਸਕਣ ਇਸ ਲਈ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਭਾਰਤ ਸਰਕਾਰ ਵੱਲੋਂ ਪਿੰਡਾਂ ਵਿਚ ਯਾਦਗਾਰੀ ਪੱਥਰ ਲਗਾਏ ਜਾਣ ਲਈ ਭੇਜੇ ਗਏ ਸਨ ਪਰ ਹਰ ਵਾਰ ਦੀ ਤਰਾਂ ਨੀਂਵੇਂ ਪੱਧਰ ਦੀ ਰਾਜਨੀਤੀ ਕਰਨ ਦੀ ਆਦੀ ਹੋਈ ਆਪ ਸਰਕਾਰ ਨੇ ਇੰਨ੍ਹਾਂ ਪੱਥਰਾਂ ਤੇ ਲਿਖੀ ਇਬਾਰਤ ਨੂੰ ਮਿਟਾ ਕੇ ਉਸਤੇ ਆਪਣੇ ਸਟੀਕਰ ਲਗਾਉਣ ਦੀ ਕੋਝੀ ਹਰਕਤ ਕੀਤੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਤੋਂ ਬਾਹਰ ਵੀ ਸੂਬੇ ਦੇ ਕਰੋੜਾਂ ਰੁਪਏ ਖਰਚ ਕੇ ਅਤੇ ਪੰਜਾਬ ਵਿਚ ਹਰ ਕੰਧ ਤੇ ਅਤੇ ਹਰੇਕ ਪ੍ਰੋਜੈਕਟ ਤੇ ਆਪਣੀਆਂ ਤਸਵੀਰਾਂ ਲਗਵਾ ਕੇ ਵੀ ਸੰਤੁਸ਼ਟ ਨਹੀਂ ਹੋਏ ਤਾਂ ਹੁਣ ਉਹ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਪੱਥਰਾਂ ਤੇ ਵੀ ਸਿਆਸਤ ਕਰਨ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਆਈ ਰਕਮ ਦਾ ਖਰਚ ਵੀ ਆਪਣੀ ਬ੍ਰਾਂਡਿੰਗ ਕਰਨ ਲਈ ਖਰਚ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਸੀ ਪਰ ਹੁਣ ਤਾਂ ਇਹ ਸਰਕਾਰ ਸ਼ਹੀਦਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਤੇ ਉਤਰ ਆਈ ਹੈ। ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਇਆ ਕਿ ਉਹ ਨਿੱਤ ਦਿਨ ਸ਼ਹੀਦਾਂ ਦੇ ਨਾਂਅ ਤੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹਿੰਦੇ ਹਨ, ਚੰਗਾ ਹੁੰਦਾ ਜੇਕਰ ਉਹ ਸ਼ਹੀਦਾਂ ਦੀ ਸੋਚ ਦਾ ਕੁਝ ਹਿੱਸਾ ਆਪਣੇ ਕੰਮ ਕਾਰ ਅਤੇ ਆਪਣੀ ਸੋਚ ਵਿਚ ਵੀ ਸ਼ਾਮਿਲ ਕਰਦੇ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਤਰਾਂ ਕਰਕੇ ਪੰਜਾਬ ਦੀ ਆਪ ਸਰਕਾਰ ਨੇ ਆਪਣੀ ਨਿੱਕੀ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਵੇਂ ਪੱਧਰ ਦੀਆਂ ਹਰਕਤਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਤੁਰੰਤ ਯਾਦਗਾਰੀ ਪੱਥਰਾਂ ਨਾਲ ਕੀਤੀ ਜਾ ਰਹੀ ਛੇੜਛਾੜ ਬੰਦ ਕਰਨ ਦੇ ਹੁਕਮ ਦੇਣ ਨਹੀਂ ਤਾਂ ਇਸ ਛੇੜਛਾੜ ਰਾਹੀਂ ਲਗਾਏ ਜਾ ਰਹੇ ਸਟੀਕਰ ਅਸਲ ਵਿਚ ਉਨ੍ਹਾਂ ਦੇ ਸਿਆਸੀ ਕੈਰੀਅਰ ਤੇ ਹੀ ਦਾਗ ਬਣਕੇ ਚਮਕਣਗੇ। "ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਕੀਤੀ ਗਈ ਛੇੜਛਾੜ ਨੂੰ ਦਰਸਾਉਂਦੀ ਤਸਵੀਰ ਜਿੱਥੇ ਸਟਿੱਕਰ ਲਾਏ ਗਏ ਹਨ।"

ETV Bharat Logo

Copyright © 2025 Ushodaya Enterprises Pvt. Ltd., All Rights Reserved.