ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਨਿਯੁਕਤੀ ਤੋਂ ਬਾਅਦ ਨਵੇਂ ਨਿਯੁਕਤ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਦਿੱਤੀ ਹੈ।
ਇੱਥੇ ਕਰਵਾਇਆ ਜਾਵੇਗਾ ਪ੍ਰੋਗਰਾਮ : ਜਨਾਰਦਨ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਔਹੁਦਾ ਸੰਭਾਲ ਸਮਾਗਮ 11 ਜੁਲਾਈ 2023 ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੰਡੀਗੜ੍ਹ ਦੇ ਲਾ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਵੇਗਾ। ਇਸ ਔਹੁਦਾ ਸੰਭਾਲ ਸਮਾਗਮ ‘ਚ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ, ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਅਤੇ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਹੋਣਗੇ।
- ਮੀਂਹ ਨਾਲ ਨੁਕਸਾਨੇ ਇਲਾਕਿਆਂ 'ਚ ਪਹੁੰਚੇ CM ਮਾਨ, ਪੰਜਾਬ ਦੇ ਲੋਕਾਂ ਨੂੰ ਕਿਹਾ-ਸਥਿਤੀ ਕਾਬੂ ਹੇਠ, ਘਬਰਾਉਣਾ ਨਹੀਂ...
- ਹੜ੍ਹਾਂ ਨਾਲ ਮੱਚੀ ਤਬਾਹੀ ਨੂੰ ਲੈ ਕੇ 'ਆਪ' ਵਲੰਟੀਅਰਾਂ ਨੇ ਕੱਸੀ ਕਮਰ, ਪ੍ਰਿੰਸੀਪਲ ਬੁੱਧਰਾਮ ਰਾਮ ਨੇ ਵੀਡੀਓ ਰਾਹੀ ਦਿੱਤਾ ਸੰਦੇਸ਼
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਲੋਕਾਂ ਦੀ ਮਦਦ ਕਰਨ ਦੇ ਹੁਕਮ ਜਾਰੀ
ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦਾ ਇਹ ਫੈਸਲਾ ਬਹੁਤ ਹੀ ਸਵਾਗਤਯੋਗ ਕਦਮ ਹੈ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਜਾਖੜ ਇੱਕ ਜਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਨੇਤਾ ਹਨ। ਇਕ ਸੂਝਵਾਨ ਅਤੇ ਕੁਸ਼ਲ ਸਿਆਸਤਦਾਨ ਹਨ, ਜਿਨ੍ਹਾਂ ਦਾ ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਹੇਠ ਅਤੇ ਪੰਜਾਬ ਪ੍ਰਤੀ ਡੂੰਘੀ ਸੋਚ ਨਾਲ ਬੀਜੇਪੀ ਪੰਜਾਬ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗੀ।