ਚੰਡੀਗੜ੍ਹ: ਸ਼ਹਿਰ ਦੇ ਸੈਕਟਰ 1 ਦੇ ਪੰਜਾਬ ਸਿਵਲ ਸਕੱਤਰੇਤ ਭਵਨ ਵਿੱਚ ਵਿੱਤ ਕਮਿਸ਼ਨਰ ਦਫ਼ਤਰ ਦੀ ਰਿਕਾਰਡ ਸ਼ਾਖਾ ਦੇ ਸੁਪਰਵਾਈਜ਼ਰ ਪਰਮਜੀਤ ਸਿੰਘ ਨੇ ਭਵਨ ਦੀ 6 ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਜਿਸ ਵਿੱਚ ਉਸ ਨੇ ਲਿਖਿਆ ਕਿ ਉਹ ਬਿਮਾਰੀ ਤੋਂ ਪੀੜਤ ਹੈ ਤੇ ਉਸ ਤੋਂ ਤੰਗ ਹੈ।
ਜਖ਼ਮੀ ਹਾਲਤ ਵਿੱਚ ਉਸ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਸੁਪਰਵਾਈਜ਼ਰ ਨੂੰ ਮ੍ਰਿਤਕ ਐਲਾਨ ਦਿੱਤਾ। ਸੈਕਟਰ 3 ਥਾਣੇ ਦੀ ਪੁਲਿਸ ਨੇ ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਕੀਤੀ ਹੈ।
ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਉਸਨੇ ਬਿਮਾਰੀ ਤੋਂ ਪੀੜਤ ਹੋਣ ਬਾਰੇ ਦੱਸਿਆ ਹੈ। ਇੰਨਾ ਹੀ ਨਹੀਂ, ਨੋਟ ਵਿੱਚ ਮ੍ਰਿਤਕ ਨੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੈਨਸ਼ਨ ਦੀ ਸਾਰੀ ਰਕਮ ਉਨ੍ਹਾਂ ਦੇ ਪਰਿਵਾਰ ਨੂੰ ਦੇਣ।
ਦੱਸ ਦਈਏ ਕਿ ਮ੍ਰਿਤਕ ਪਰਮਜੀਤ ਸਿੰਘ ਆਪਣੇ ਪਰਿਵਾਰ ਨਾਲ ਸੈਕਟਰ 23 ਵਿੱਚ ਸਥਿਤ ਸਰਕਾਰੀ ਘਰ ਵਿੱਚ ਰਹਿੰਦਾ ਸੀ। ਫ਼ਿਲਹਾਲ, ਪੁਲਿਸ ਨੇ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੇ ਮੋਰਚਰੀ ਵਿੱਚ ਰਖਵਾਇਆ ਹੈ। ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਏਅਰ ਇੰਡੀਆ ਦਾ ਤੋਹਫ਼ਾ