ETV Bharat / state

ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ - ਨਾਨ ਮਨਿਸਟਰੀਅਲ ਸੇਵਾ ਨਿਯਮ 2001

ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਵੈਬਸਾਈਟ ਉੱਤੇ ਸਾਂਝੀ ਕੀਤੀ ਗਈ ਹੈ।

Aruna Chaudhary
ਫ਼ੋਟੋ
author img

By

Published : Mar 9, 2020, 8:51 PM IST

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੈਬਿਨੇਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਮੁੱਦੇ ਹੱਲ ਕਰਨ ਲਈ ਕਿਹਾ ਸੀ।

ਜਾਰੀ ਬਿਆਨ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਕਰਨ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਸੀ ਜਿਸ ਨੂੰ ਪੂਰਾ ਕਰਦਿਆਂ ਵਿਭਾਗ ਨੇ ਹੁਣ ਇਹ ਪ੍ਰਕਿਰਿਆ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ 'ਨਾਨ ਮਨਿਸਟਰੀਅਲ ਸੇਵਾ ਨਿਯਮ 2001' ਅਨੁਸਾਰ ਕੀਤੀ ਜਾ ਰਹੀ ਇਸ ਤਰੱਕੀ ਲਈ ਯੋਗ ਪਾਏ ਗਏ ਉਮੀਦਵਾਰਾਂ ਦੀਆਂ ਸੂਚੀਆਂ ਕੈਟੇਗਰੀ ਵਾਈਜ਼ ਵਿਭਾਗ ਦੀ ਵੈੱਬਸਾਈਟ www.sswcd.punjab.gov.in ਉਤੇ ਪਾਈਆਂ ਗਈਆਂ ਹਨ।

  • SOCIAL SECURITY DEPARTMENT INITIATES PROMOTIONS PROCESS FOR ANGANWARI WORKERS

    ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ pic.twitter.com/t2CRM5rDRw

    — Aruna Chaudhary (@ArunaC_Official) March 9, 2020 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ, ਜੇ ਕਿਸੇ ਵਰਕਰ ਨੂੰ ਕਿਸੇ ਕੈਟੇਗਰੀ ਜਾਂ ਕੋਈ ਹੋਰ ਇਤਰਾਜ਼ ਹੈ ਜਾਂ ਕਿਸੇ ਦਾ ਨਾਂਅ ਸ਼ਾਮਲ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਸੰਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੋਲ ਆਪਣੇ ਇਤਰਾਜ਼ ਜਾਂ ਨਾਂਅ 13 ਮਾਰਚ 2020 ਕੋਲ ਦਰਜ ਕਰਵਾ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਤਰੱਕੀ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਥਿਕ ਤੌਰ ਉਤੇ ਪਿਛੜੇ ਵਰਗ ਲਈ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਅਫਗ਼ਾਨਿਸਤਾਨ: ਰਾਸ਼ਟਰਪਤੀ ਦੇ ਹਲਫ਼ਬਰਦਾਰੀ ਸਮਾਗ਼ਮ ਵਿੱਚ ਧਮਾਕੇ

ETV Bharat Logo

Copyright © 2025 Ushodaya Enterprises Pvt. Ltd., All Rights Reserved.