ETV Bharat / state

ਸਵਾਈਨ ਫਲੂ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

author img

By

Published : Dec 27, 2019, 12:37 AM IST

ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ।

ਸਵਾਈਨ ਫਲੂ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਫ਼ੋਟੋ

ਮੋਹਾਲੀ: ਕੁਰਾਲੀ ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੀਰਵਾਰ ਨੂੰ ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਰੈਲੀ ਕੱਢੀ ਗਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਦਿਲਬਾਗ ਨੇ ਦੱਸਿਆ ਕਿ ਸਵਾਈਨ ਫਲੂ ਇੱਕ ਵਾਇਰਸ ਰਾਹੀਂ ਇੱਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਫੈਲਦਾ ਹੈ ਅਤੇ ਇਸ ਬੀਮਾਰੀ ਵਿੱਚ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ ਅਤੇ ਸ਼ਰੀਰ ਵਿੱਚ ਦਰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਜ਼ਿਆਦਾ ਖ਼ਤਰਨਾਕ ਉਦੋਂ ਹੁੰਦਾ ਹੈ, ਜਦੋਂ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।

ਡਾ. ਦਿਲਬਾਗ ਨੇ ਦੱਸਿਆ ਕਿ ਭਾਵੇਂ ਇਸ ਮੌਸਮ ਵਿੱਚ ਖਾਂਸੀ, ਜੁਕਾਮ ਆਦਿ ਆਮ ਹੁੰਦਾ ਹੈ ਪਰ ਜੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋਂ ਤਾਂ ਕਿ ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਵਾਈਨ ਫਲੂ ਦਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫਤ ਹੁੰਦਾ ਹੈ ਅਤੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਵੀ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਲਾਭ ਸਿੰਘ ਨੇ ਡਾ. ਦਿਲਬਾਗ ਦਾ ਪਿੰਡ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ।

Intro:

ਕੁਰਾਲੀ/ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਰੈਲੀ ਕੱਢੀ ਗਈ।

Body:ਇਸ ਬਾਰੇ ਵਿਸਤਾਰ ਪੂਰਵਕ ਗੱਲ ਕਰਦੇ ਹੋਏ ਡਾ. ਦਿਲਬਾਗ ਨੇ ਦੱਸਿਆ ਕਿ ਸਵਾਈਨ ਫਲੂ ਇਕ ਵਾਇਰਸ ਰਾਹੀਂ ਇਕ ਮਨੁੱਖ ਤੋੋਂ ਦੂਜੇ ਮਨੁੱਖ ਤੱਕ ਫੈਲਦਾ ਹੈ ਅਤੇ ਇਸ ਬੀਮਾਰੀ ਵਿੱਚ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਸਰੀਰ ਵਿੱਚ ਦਰਦ ਆਮ ਹੁੰਦੀਆਂ ਹਨ ਪਰ ਇਸ ਤੋਂ ਇਲਾਵਾ ਇਹ ਜ਼ਿਆਦਾ ਖਤਰਨਾਕ ਉਦੋਂ ਹੁੰਦਾ ਹੈ, ਜਦੋੋਂ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।
ਡਾ. ਦਿਲਬਾਗ ਨੇ ਦੱਸਿਆ ਕਿ ਭਾਵੇਂ ਇਸ ਮੌਸਮ ਵਿੱਚ ਖਾਂਸੀ, ਜੁਕਾਮ ਆਦਿ ਆਮ ਹੁੰਦਾ ਹੈ ਪਰ ਜੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਕਿ ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨਾਂ ਇਹ ਵੀ ਕਿਹਾ ਕਿ ਸਵਾਈਨ ਫਲੂ ਦਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫਤ ਹੁੰਦਾ ਹੈ ਅਤੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਡਾ. ਦਿਲਬਾਗ ਨੇ ਸਵਾਈਨ ਫਲੂ ਤੋੋਂ ਬਚਾਅ ਬਾਰੇ ਦੱਸਿਆ ਕਿ ਭੀੜ ਵਾਲੀ ਜਗਾ ’ਤੇ ਘੱਟ ਤੋਂ ਘੱਟ ਜਾਓ, ਖੰਘ ਜਾਂ ਛਿੱਕਾਂ ਦੇ ਸਮੇਂ ਮੂੰਹ ’ਤੇ ਰੁਮਾਲ ਆਦਿ ਰੱਖੋੋ, ਪਾਣੀ ਰੱਜ ਕੇ ਪੀਓ ਅਤੇ ਸਰੀਰ ਨੂੰ ਤਣਾਅ ਮੁਕਤ ਰੱਖਣ ਤੋੋਂ ਇਲਾਵਾ ਕੋਸ਼ਿਸ਼ ਕਰੋ ਕਿ ਮਰੀਜ਼ਾਂ ਨਾਲ ਹੱਥ ਮਿਲਾਉਣ, ਗਲੇ ਲਾਉਣ ਤੇ ਸਰੀਰਕ ਸੰਪਰਕ ਤੋੋਂ ਪਰਹੇਜ਼ ਕੀਤਾ ਜਾਵੇ।
ਸੀਨੀਅਰ ਮੈਡੀਕਲ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖੁੱਲੀਆਂ ਥਾਵਾਂ ’ਤੇ ਥੁੱਕਣ ਤੋਂ ਪਰਹੇਜ਼ ਕਰੋ ਤਾਂ ਕਿ ਇਸ ਬੀਮਾਰੀ ਤੋੋਂ ਇਲਾਵਾ ਹੋੋਰ ਬੀਮਾਰੀਆਂ ਤੋੋਂ ਵੀ ਬਚਾਅ ਹੋ ਸਕੇ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਤੋੋਂ ਡਰਨ ਦੀ ਲੋੜ ਨਹੀਂ ਪਰ ਪਰਹੇਜ਼ ਤੋੋਂ ਇਲਾਵਾ ਇਲਾਜ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋੋ।
Conclusion:ਪਿੰਡ ਦੇ ਸਰਪੰਚ ਲਾਭ ਸਿੰਘ ਨੇ ਡਾ. ਦਿਲਬਾਗ ਦਾ ਪਿੰਡ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਬੀ.ਈ.ਈ. ਵਿਕਰਮ ਕੁਮਾਰ, ਬੀ.ਐਸ.ਏ. ਗੁਰਪ੍ਰੀਤ ਸਿੰਘ, ਸਿਹਤ ਇੰਸਪੈਕਟਰ ਗੁਰਤੇਜ ਸਿੰਘ, ਬਲਜੀਤ ਕੌਰ, ਜਗਤਾਰ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਪੰਚ ਬਲਵਿੰਦਰ ਸਿੰਘ, ਗੁਰਵਿੰਦਰ ਕੌਰ, ਬਲਜਿੰਦਰ ਕੌਰ, ਆਸ਼ਾ ਬਲਵਿੰਦਰ ਕੌਰ, ਨਰਿੰਦਰ ਕੌਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

ਕੈਪਸ਼ਨ: ਪਿੰਡ ਸੈਣੀ ਮਾਜਰਾ ਵਿੱਚ ਸਵਾਈਨ ਫਲੂ ਸਬੰਧੀ ਲਾਏ ਜਾਗਰੂਕਤਾ ਕੈਂਪ ਅਤੇ ਕੱਢੀ ਰੈਲੀ ਦਾ ਦਿ੍ਰਸ਼।

ETV Bharat Logo

Copyright © 2024 Ushodaya Enterprises Pvt. Ltd., All Rights Reserved.