ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੱਤਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਗਿਆਨੀ ਇਕਬਾਲ ਸਿੰਘ ਦੇ ਚਾਲ-ਚਲਣ ਨੂੰ ਲੈ ਕੇ ਉਨ੍ਹਾਂ 'ਤੇ ਇਲਜ਼ਾਮ ਲਗਾਏ ਜਾ ਰਹੇ ਸਨ। ਇੰਨਾ ਹੀ ਨਹੀਂ ਉਨ੍ਹਾਂ ਦੀ ਦੂਜੀ ਪਤਨੀ ਨੇ ਵੀ ਉਨ੍ਹਾਂ 'ਤੇ ਅੱਤਿਆਚਾਰ ਕਰਨ ਦੇ ਦੋਸ਼ ਲਗਾਏ ਸਨ।
ਇਸ ਤੋਂ ਬਾਅਦ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਮੈਂਬਰ ਕਮਿਕਰ ਸਿੰਘ ਵੱਲੋਂ ਵੀ ਸ਼ਿਕਾਇਤ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਗਿਆਨੀ ਇਕਬਾਲ ਸਿੰਘ ਇਨ੍ਹਾਂ ਝੂਠੇ ਇਲਜ਼ਾਮਾਂ ਤੋਂ ਦੁਖੀ ਹੋ ਕੇ ਅਸਤੀਫ਼ਾ ਦਿੱਤਾ ਹੈ।