ETV Bharat / state

ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ 16 ਹਫਤਿਆਂ ਬਾਅਦ ਵੀ ਦਿੱਤੀ ਜਾ ਸਕੇਗੀ: ਰੰਧਾਵਾ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
author img

By

Published : May 17, 2020, 7:33 PM IST

ਚੰਡੀਗੜ੍ਹ: ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ।

ਇਹ ਖੁਲਾਸਾ ਕਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸਮਾਜਿਕ ਵਿੱਥ ਦਾ ਖਿਆਲ ਰੱਖਣ ਲਈ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।

ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਚੱਲਦਿਆਂ ਹੁਣ ਇਸ ਆਰਡੀਨੈਂਸ ਨੂੰ ਲਿਆਉਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜ਼ੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ 'ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.