ETV Bharat / state

Terrorist Funding Module exposed By Punjab Police: ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ (Terrorist Funding Module exposed By Punjab Police) ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਗ੍ਰਿਫਤਾਰ ਕੀਤੇ ਹਨ।

Terrorist Funding module supported by Harvinder Rinda has been exposed by Punjab Police
Terrorist Funding Module exposed By Punjab Police : ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼
author img

By ETV Bharat Punjabi Team

Published : Oct 19, 2023, 10:13 PM IST

ਚੰਡੀਗੜ੍ਹ/ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ, ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਉਸਦੇ ਲਗਾਤਾਰ ਸੰਪਰਕ ਵਿੱਚ ਸੀ ।

  • In a major breakthrough, Punjab Police has busted a terror module operated by Parminder Pindi and arrested 5 persons. They were backed by #Pak based terrorist Harvinder Rinda (1/2) pic.twitter.com/XeTFqKL9IG

    — DGP Punjab Police (@DGPPunjabPolice) October 19, 2023 " class="align-text-top noRightClick twitterSection" data=" ">

10 ਦਿਨ ਤੱਕ ਚੱਲਿਆ ਆਪਰੇਸ਼ਨ : ਪੁਲਿਸ ਦੇ ਪੁਲਿਸ ਮੁਖੀ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗ ਲੱਗਣ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਹੋਈਆਂ ਸੀ ਘਟਨਾਵਾਂ : ਬਟਾਲਾ ਦੀ ਐੱਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.