ਚੰਡੀਗੜ੍ਹ : ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਤੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਸਿੱਖ ਫਾਰ ਜਸਟਿਸ (SFJ) ਦੇ ਚੀਫ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।
ਗੈਂਗਸਟਰਾਂ ਨੂੰ ਸੰਪਰਕ ਕਰਨ ਲਈ ਕਿਹਾ : ਨਵੀਂ ਜਾਰੀ ਕੀਤੀ ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਪੁਲਿਸ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ ਹੈ।
- ਅੱਤਵਾਦੀ ਪੰਨੂ ਦੀ ਧਮਕੀ ਦੇ ਬਾਵਜੂਦ ਸੰਸਦ ਦੀ ਸੁਰੱਖਿਆ 'ਚ ਕੁਤਾਹੀ, ਪੰਨੂ ਨੇ 13 ਦਸੰਬਰ ਨੂੰ ਸੰਸਦ 'ਚ ਸੰਨ੍ਹ ਲਾਉਣ ਦੀ ਦਿੱਤੀ ਸੀ ਚਿਤਾਵਨੀ, ਮੁਲਜ਼ਮ ਪਹੁੰਚੇ ਕਲਰ ਬੰਬ ਲੈਕੇ ਸੰਸਦ ਦੇ ਅੰਦਰ
- ਪੰਜ ਭਾਰਤੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕਾ ਦੀ ਧਰਤੀ 'ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਬਾਰੇ ਪ੍ਰਗਟਾਈ ਚਿੰਤਾ
- Khalistan voting: ਕਿਸਦਾ ਰਾਜਸੀ ਕਤਲ ਕਰਨ ਦੀ ਧਮਕੀ ਦੇ ਰਿਹਾ ਗੁਰਪਤਵੰਤ ਸਿੰਘ ਪੰਨੂ? ਹੁਣ ਦਿੱਲੀ ਨੂੰ ਖਾਲਿਸਤਾਨ ਬਣਾਉਣ ਦਾ ਐਲਾਨ, ਪੜ੍ਹੋ ਪੂਰੀ ਖ਼ਬਰ...
ਬੇਅੰਤ ਹੈ ਭਗਵੰਤ: ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨੌਜਵਾਨਾਂ ਤੋਂ ਜ਼ੁਰਮ ਕਰਵਾ ਰਹੀ ਹੈ ਤੇ ਫਿਰ ਉਹਨਾਂ ਦਾ ਐਨਕਾਊਂਟਕ ਵੀ ਕਰ ਰਹੀ ਹੈ। ਪੰਨੂ ਨੇ ਕਿਹਾ ਕਿ ਪੁਲਿਸ ਨੇ ਨੌਜਵਾਨਾਂ ਨੂੰ ਗੈਂਗਸਟਰ ਕਰਾਰ ਕਰ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਇਸ ਮੌਕੇ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਿਹਾ ਹੈ ਅਤੇ ਕਿਹਾ ਕਿ ਭਗਵੰਤ ਮਾਨ ਅੱਜ ਦਾ ਬੇਅੰਤ ਸਿੰਘ ਹੈ ਜੋ ਪੰਜਾਬ ਦੇ ਨੌਜਵਾਨ ਮੁੰਡਿਆਂ ਨੂੰ ਗਲਤ ਰਾਹ ਪਾ ਕੇ ਜੇਲ੍ਹਾਂ ਵਿੱਚ ਬੰਦ ਕਰਵਾ ਰਿਹਾ ਹੈ ਅਤੇ ਨਾਲ ਹੀ ਉਹਨਾਂ ਦੇ ਐਨਕਾਊਂਟਰ ਕਰਵਾ ਕੇ ਮਰਵਾ ਰਿਹਾ ਹੈ। ਪੰਨੂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਉੱਤੇ ਵੀ ਟਿੱਪਣੀ ਕੀਤੀ ਹੈ। ਇਸ ਵੀਡੀਓ ਵਿੱਚ ਅੱਤਵਾਦੀ ਪੰਨੂ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਨਾਲ ਜੁੜਨ ਲਈ ਕਿਹਾ ਹੈ ਤੇ ਸੰਦੇਸ਼ ਦਿੱਤਾ ਹੈ ਕਿ 26 ਜਨਵਰੀ ਨੂੰ ਜਿੱਥੇ ਵੀ ਮੁੱਖ ਮੰਤਰੀ ਭਗਵੰਤ ਮਾਨ ਝੰਡਾ ਫਹਿਰਾਏ ਉਸ ਉੱਤੇ ਹਮਲਾ ਕਰ ਦਿੱਤਾ ਜਾਵੇ।
13 ਦਸੰਬਰ ਤੋਂ ਪਹਿਲਾਂ ਸੰਸਦ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਹੈ: ਇਸ ਤੋਂ ਪਹਿਲਾਂ ਵੀ ਪੰਨੂ ਦੇਸ਼ ਤੋੜਨ ਦੀਆਂ ਧਮਕੀਆਂ ਦਿੰਦੇ ਰਹੇ ਹਨ। ਇੰਨਾ ਹੀ ਨਹੀਂ ਖਾਲਿਸਤਾਨੀ ਨਾਅਰੇ ਲਿਖੇ ਜਾਣ ਵਿੱਚ ਵੀ ਪੰਨੂੰ ਦਾ ਹੱਥ ਸੀ। ਪੰਨੂ ਨੇ ਪਿਛਲੇ ਮਹੀਨੇ ਦੀ 5 ਤਰੀਕ ਨੂੰ 13 ਦਸੰਬਰ ਨੂੰ ਸੰਸਦ 'ਤੇ ਹਮਲੇ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ 13 ਦਸੰਬਰ ਨੂੰ ਭਾਰਤ ਦੀ ਨਵੀਂ ਪਾਰਲੀਮੈਂਟ ਵਿੱਚ ਰੰਗੀਨ ਬੰਬ ਸੁੱਟੇ ਗਏ ਅਤੇ ਘੁਸਪੈਠ ਵੀ ਹੋਈ।