ਚੰਡੀਗੜ੍ਹ ਡੈਸਕ: ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਹੁਣ ਹਰ ਪਾਸੇ ਹਨ ਅਤੇ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵੀ ਇਸ ਗਠਜੋੜ ਦੇ ਮੁੱਦੇ ਨੂੰ ਲੈਕੇ ਚੱਲ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਠਜੋੜ ਨੂੰ ਲੈਕੇ ਅਕਾਲੀ-ਭਾਜਪਾ ਨੂੰ ਲਪੇਟਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਕਦੇ ਟੁੱਟਿਆ ਹੀ ਨਹੀਂ ਸੀ ਅਤੇ ਅੰਦਰਖਾਤੇ ਇਹ ਦੋਵੇ ਹੁਣ ਵੀ ਇੱਕ ਸਨ।
ਗਠਜੋੜ ਤੋੜਨ ਦਾ ਡਰਾਮਾ ਰਚਿਆ: ਪੰਜਾਬ ਕਾਂਗਰ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਗਲਤੀਆਂ ਉੱਤੇ ਪਰਦਾ ਪਾਉਣ ਲਈ ਅਕਾਲੀ ਦਲ ਨੇ ਭਾਜਪਾ ਦੇ ਇਸ਼ਾਰੇ ਉੱਤੇ ਗਠਜੋੜ ਤੋੜਨ ਦਾ ਡਰਾਮਾ ਰਚਿਆ ਸੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਅਤੇ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾਉਣ ਲਈ ਉਦੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਪਰ ਭਾਜਪਾ ਸਰਕਾਰ ਵੱਲੋਂ ਮਿਲ ਰਹੀ ਹਰ ਇੱਕ ਸਹੂਲਤ ਜਿਉਂ ਦੀ ਤਿਉਂ ਹਰਸਿਮਰਤ ਕੌਰ ਨੂੰ ਜਾਰੀ ਰਹੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਗਠਜੋੜ ਦਾ ਸਮਝੌਤਾ ਪਹਿਲਾਂ ਹੀ ਤੈਅ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਹਿੰਦੂ ਉਨ੍ਹਾਂ ਦੀ ਅਸਲੀਅਤ ਜਾਣਦੇ ਹਨ, ਜਿਸ ਕਰਕੇ ਵੋਟਰ ਹੁਣ ਉਨ੍ਹਾਂ 'ਤੇ ਭਰੋਸਾ ਨਹੀਂ ਕਰਨਗੇ।
- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ, ਸਿਆਸੀ ਨਜ਼ਰ ਤੋਂ ਮੁਲਾਕਾਤ ਨੂੰ ਮੰਨਿਆ ਜਾ ਰਿਹਾ ਅਹਿਮ
- Reduction in Neela Card and Ration cards: ਨੀਲੇ ਕਾਰਡਾਂ ਅਤੇ ਰਾਸ਼ਨ ਕਾਰਡਾਂ ਵਿੱਚ ਵੱਡੀ ਕਟੌਤੀ, ਲੋੜਵੰਦ ਭੜਕੇ, ਸਿਆਸਤ ਭਖ਼ੀ
- Toll Plaza Singhawala: ਸੀਐਮ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮੋਗਾ-ਫ਼ਰੀਦਕੋਟ ਵਾਸੀਆਂ ਨੂੰ ਰਾਹਤ
ਪੰਜਾਬ ਭਾਜਪਾ ਪ੍ਰਧਾਨ ਨੂੰ ਵੀ ਰਾਜਾ ਵੜਿੰਗ ਨੇ ਲਪੇਟਿਆ: ਇਸ ਤੋਂ ਇਲਵਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਵੱਲੋਂ ਨਵੇਂ ਥਾਪੇ ਗਏ ਪ੍ਰਧਾਨ ਸੁਨੀਲ ਜਾਖੜ ਉੱਤੇ ਵੀ ਨਿਸ਼ਾਨਾ ਸਾਧਿਆ। ਵੜਿੰਗ ਨੇ ਕਿਹਾ ਕਿ ਜਾਖੜ ਹੁਣ ਸਿਰਫ਼ ਉਨ੍ਹਾਂ ਸਿਆਸੀ ਪਾਰਟੀਆਂ ਨਾਲ ਹੀ ਦੋਸਤੀ ਕਰਨਗੇ ਜਿਨ੍ਹਾਂ ਨਾਲ ਉਹ ਕਾਂਗਰਸ ਵਿੱਚ ਰਹਿੰਦਿਆਂ ਆਹਮੋ-ਸਾਹਮਣੇ ਹੋਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੀ ਆਪਣੇ ਪੁਰਾਣੇ ਸਾਥੀਆਂ ਉੱਤੇ ਭਰੋਸਾ ਜਤਉਣ ਦੀ ਬਜਾਏ ਥੋੜ੍ਹੇ ਸਮੇਂ ਪਹਿਲਾਂ ਭਾਜਪਾ ਨਾਲ ਜੁੜੇ ਸ਼ਖ਼ਸ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾ ਕੇ ਆਪਣੇ ਸਾਥੀਆਂ ਦਾ ਵਿਸ਼ਵਾਸ ਤੋੜਿਆ ਹੈ।