ETV Bharat / state

ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਨੂੰ ਕਾਂਗਰਸ ਸਰਕਾਰ ਭੰਗ ਕਰਨ ਲਈ ਆਖਿਆ

ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੂਬਾ ਸਰਕਾਰ ਭੰਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਸੂਬੇ ਅੰਦਰ ਸੰਵਿਧਾਨਿਕ ਮਸ਼ੀਨਰੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ।

The Akali Dal asked the Punjab Governor to dissolve the Congress government
ਅਕਾਲੀ ਦਲ ਨੇ ਪੰਜਾਬ ਰਾਜਪਾਲ ਨੂੰ ਕਾਂਗਰਸ ਸਰਕਾਰ ਭੰਗ ਕਰਨ ਲਈ ਆਖਿਆ
author img

By

Published : May 11, 2020, 11:44 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੂਬਾ ਸਰਕਾਰ ਨੂੰ ਭੰਗ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਸੂਬੇ ਅੰਦਰ ਸੰਵਿਧਾਨਿਕ ਮਸ਼ੀਨਰੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਰਜਪਾਲਿਕਾ ਨੂੰ ਧਮਕਾਉਣ ਲਈ ਕਾਂਗਰਸੀ ਮੰਤਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਨਿਯੁਕਤ ਕੀਤੇ ਸਿਵਲ ਸਰਵਿਸ ਦੇ ਮੁਖੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰਨ ਲਈ ਮੰਤਰੀ ਮੰਡਲ ਨੁੰ ਨੈਤਿਕ ਆਧਾਰ 'ਤੇ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਇਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੰਤਰੀਆਂ ਵੱਲੋਂ ਇਹ ਸਾਰਾ ਡਰਾਮਾ ਆਪਣੇ ਸਰਕਾਰੀ ਖਜ਼ਾਨੇ ਦੀ ਗੈਰਕਾਨੂੰਨੀ ਲੁੱਟ ਦੇ ਧੰਦੇ ਨੂੰ ਬਚਾਉਣ ਲਈ ਕੀਤਾ ਗਿਆ ਹੈ।

ਮਜੀਠੀਆ ਨੇ ਕਿਹਾ ਕਿ ਮੰਤਰੀਆਂ ਨੇ ਮੁੱਖ ਸਕੱਤਰ ਨੂੰ ਇਸ ਕਰਕੇ ਨਿਸ਼ਾਨਾ ਬਣਾਇਆ ਹੈ, ਕਿਉਂਕਿ ਉਸ ਨੇ ਪੂਰਵ ਕੈਬਨਿਟ ਮੀਟਿੰਗ ਵਿੱਚ ਇਹ ਗੱਲ ਚੁੱਕੀ ਸੀ ਕਿ ਕਾਂਗਰਸੀਆਂ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ ਅਤੇ ਇਸ ਸੰਬੰਧ ਵਿੱਚ ਬਠਿੰਡਾ ਜ਼ਿਲ੍ਹੇ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ 2000 ਕਰੋੜ ਰੁਪਏ ਘੁਟਾਲੇ ਦਾ ਪਰਦਾਫਾਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਵੱਲੋਂ ਇੱਕ ਸੁਤੰਤਰ ਅਤੇ ਨਿਰਪੱਖ ਜਾਂਚ ਕੀਤੇ ਜਾਣ ਦੀ ਲੋੜ ਹੈ।

ਅਕਾਲੀ ਆਗੂ ਨੇ ਕਿਹਾ ਕਿ ਕੈਬਿਨੇਟ ਮੰਤਰੀਆਂ ਦੀ ਹਰਕਤ ਨਾਲ ਨਾ ਸਿਰਫ ਕਾਰਜਪਾਲਿਕਾ ਦਾ ਨਿਰਾਦਰ ਹੋਇਆ ਹੈ, ਬਲਕਿ ਮੁੱਖ ਮੰਤਰੀ ਦੇ ਦਫ਼ਤਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸੰਵਿਧਾਨ ਦੇ ਨਿਯਮਾਂ ਮੁਤਾਬਕ ਨਹੀਂ ਹੈ ਅਤੇ ਇਸ ਸਰਕਾਰ ਦਾ ਬਣੇ ਰਹਿਣਾ ਸੰਵਿਧਾਨ ਦੀ ਉਲੰਘਣਾ ਹੈ।

ਮਜੀਠੀਆ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਅਜਿਹੇ ਸਮੇਂ ਵਿੱਚ ਅਗਵਾਈ ਰਹਿਤ ਹੋ ਚੁੱਕਿਆ ਹੈ, ਜਦੋਂ ਲੋਕੀਂ ਇੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਹ ਰਾਹਤ ਅਤੇ ਹਮਦਰਦੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਸੂਬੇ ਦੀ ਕੈਬਨਿਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਨੂੰ ਸਿਰਫ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਚੋਂ ਮਿਲਦੇ ਆਪਣੇ ਹਿੱਸੇ ਦੀ ਚਿੰਤਾ ਹੈ। ਇਸ ਤੋਂ ਇਲਾਵਾ ਇਸ ਨੂੰ ਨਾ ਸਿਹਤ ਢਾਂਚੇ ਦੀ ਫਿਕਰ ਹੈ ਅਤੇ ਨਾ ਹੀ ਲੋੜਵੰਦਾਂ ਨੂੰ ਕੇਂਦਰੀ ਰਾਸ਼ਨ ਵੰਡਣ ਜਾਂ ਆਮ ਆਦਮੀ ਨੂੰ ਕੋਈ ਰਾਹਤ ਦੇਣ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਇਹ ਸਾਰੇ ਮਸਲੇ ਅੱਜ ਦੇ ਸਰਕਾਰੀ ਏਜੰਡੇ ਦਾ ਹਿੱਸਾ ਹੀ ਨਹੀਂ ਸਨ ਅਤੇ ਉੱਥੇ ਸਿਰਫ ਸ਼ਰਾਬ ਬਾਰੇ ਚਰਚਾ ਕੀਤੀ ਗਈ।

ਇਸ ਗੱਲ ਉੱਤੇ ਜ਼ੋਰ ਦਿੰਦਿਆਂ ਕਿ ਉਹ ਮੁੱਖ ਸਕੱਤਰ ਦੇ ਸਮਰਥਕ ਨਹੀਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਵੱਲੋਂ ਦੂਜੇ ਅਧਿਕਾਰੀਆਂ ਦੀ ਅਗਵਾਈ ਕਰਨ ਵਾਸਤੇ ਕਰਨ ਅਵਤਾਰ ਸਿੰਘ ਦੀ ਚੋਣ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਨੇ ਕਾਂਗਰਸ ਕਾਰਜਕਾਲ ਦੌਰਾਨ ਹਮੇਸ਼ਾਂ ਹੀ ਬਹੁਤ ਸ਼ਾਨਦਾਰ ਰਿਪੋਰਟਾਂ ਦਿੱਤੀਆਂ ਹਨ, ਪਰ ਹੁਣ ਸੇਵਾਮੁਕਤ ਹੋਣ ਤੋਂ ਸਿਰਫ ਚਾਰ ਮਹੀਨੇ ਪਹਿਲਾਂ ਉਹ ਇਕਦਮ ਬੁਰਾ ਵਿਅਕਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਮੰਤਰੀਆਂ ਨੇ ਇਸ ਅਧਿਕਾਰੀ ਵਿਰੁੱਧ ਇੱਕ ਗਿਰੋਹ ਬਣਾ ਲਿਆ ਹੈ, ਕਿਉਂਕਿ ਉਹ ਇਸ ਸਿਸਟਮ ਦੀ ਰਾਖੀ ਕਰਨ ਵਾਲੀ ਆਖਰੀ ਦੀਵਾਰ ਹੈ।

ਮੌਜੂਦਾ ਹਾਲਾਤ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਸੀ ਕਿ ਸੂਬੇ ਕੋਲ ਟੀਚੇ ਨਾਲੋਂ ਵਾਧੂ ਮਾਲੀਆ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿੱਤ ਮੰਤਰੀ ਬਿਲਕੁੱਲ ਉਲਟ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਤਾਲਾਬੰਦੀ ਮਾਰਚ ਦੇ ਆਖਰੀ ਹਫ਼ਤੇ ਸ਼ੁਰੂ ਹੋਈ ਸੀ, ਜਦੋਂ ਵਿੱਤੀ ਸਾਲ ਮੁਕੰਮਲ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਹਰ ਸਾਲ ਮਾਲੀਏ ਦਾ ਘਾਟਾ ਝੱਲਦਾ ਆ ਰਿਹਾ ਹੈ। ਆਪਣੀਆਂ ਨਾਕਾਮੀਆਂ ਨੂੰ ਸਵੀਕਾਰ ਕਰਨ ਦੀ ਬਜਾਇ ਵਿੱਤ ਮੰਤਰੀ ਮੁੱਖ ਸਕੱਤਰ ਨੂੰ ਧਮਕਾ ਕੇ ਆਪਣੀਆਂ ਨਾਕਾਮੀਆਂ ਲੁਕਾਉਣ ਅਤੇ ਆਪਣੀ ਹਊਮੈ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦਕਿ ਆਬਕਾਰੀ ਨੀਤੀ ਬਣਾਉਣ ਦਾ ਕੰਮ ਉਹ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਬਨਿਟ ਸਹੀ ਰਾਹ ਉੱਤੇ ਚੱਲੀ ਹੁੰਦੀ ਅਤੇ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ ਨੂੰ ਤਿਆਗਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੁੰਦਾ ਤਾਂ ਖੁਦ ਨੂੰ ਇਸ ਤਰ੍ਹਾ ਮਜ਼ਾਕ ਦਾ ਪਾਤਰ ਬਣਾਉਣ ਦੀ ਬਜਾਇ ਇਸ ਨੂੰ ਸਮੂਹਿਕ ਰੂਪ ਵਿਚ ਅਸਤੀਫੇ ਦੇਣੇ ਚਾਹੀਦੇ ਸਨ।

ਅਕਾਲੀ ਆਗੂ ਨੇ ਕਿਹਾ ਕਿ ਜਿੱਥੇ ਤਕ ਕੋਵਿਡ-19 ਦਾ ਸੰਬੰਧ ਹੈ, ਪੰਜਾਬ ਅੰਦਰ ਇਸ ਮਹਾਂਮਾਰੀ ਕਰਕੇ ਮੌਤ ਦੀ ਦਰ ਦੇਸ਼ ਵਿਚੋਂ ਸਭ ਤੋਂ ਉੱਚੀ ਹੈ। ਉਨ੍ਹਾਂ ਕਿਹਾ ਕਿ ਸਿਹਤ ਢਾਂਚੇ ਦੀ ਮਾੜੀ ਹਾਲਤ ਹੈ, ਲੋਕਾਂ ਨੂੰ ਰਾਸ਼ਨ ਨਹੀਂ ਵੰਡਿਆ ਜਾ ਰਿਹਾ ਹੈ, ਜਿਸ ਕਰਕੇ ਇੱਕ ਵਿਅਕਤੀ ਖੁਦਕੁਸ਼ੀ ਤੱਕ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ, ਦਿਹਾੜੀਦਾਰਾਂ ਅਤੇ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਸਰਕਾਰ ਵੱਲੋਂ ਮੱਦਦ ਕਰਨ 'ਚ ਕੀਤੀ ਜਾ ਰਹੀ ਟਾਲਮਟੋਲ ਕਰਕੇ ਸਨਅਤਾਂ ਦੁਬਾਰਾ ਸ਼ੁਰੂ ਨਹੀਂ ਹੋ ਰਹੀਆਂ ਹਨ। ਪੂਰੇ ਸੂਬੇ ਦੀ ਅਰਥ ਵਿਵਸਥਾ ਗੋਤਾ ਖਾ ਚੁੱਕੀ ਹੈ, ਪਰ ਸਾਰੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਸਿਰਫ ਆਪਣੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦੀ ਫਿਕਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.