ETV Bharat / state

ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅੱਜ, ਸੀਐੱਮ ਮਾਨ ਸਣੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ - Chief Minister Bhagwant MAAN

ਨਿੱਕੀ ਉਮਰੇ ਸਿੱਖ ਪੰਥ ਲਈ ਮੁਗਲ ਹਕੂਮਤ ਖ਼ਿਲਾਫ਼ ਆਪਣੀ ਕੁਰਬਾਨੀ ਦੇਣ ਵਾਲੇ ਬਾਬਾ ਜ਼ੋਰਾਵਰ ਸਿੰਘ ( BABA ZORAWAR SINGH ) ਦਾ ਅੱਜ ਜਨਮ ਦਿਹਾੜਾ ਸਿੱਖ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਮੌਕੇ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਹਨ।

SAHIBZADA ZORAWAR SINGH JI
ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅੱਜ,ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਪਵਿੱਤਰ ਦਿਹਾੜਾ,ਸੀਐੱਮ ਮਾਨ ਨੇ ਸੰਗਤ ਨੂੰ ਦਿੱਤੀਆਂ ਵਧਾਈਆਂ
author img

By ETV Bharat Punjabi Team

Published : Nov 30, 2023, 11:58 AM IST

ਸ਼ਹਾਦਤ ਉੱਤੇ ਪਾਇਆ ਚਾਨਣਾ

ਚੰਡੀਗੜ੍ਹ: ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ (Tenth Patshah Shri Guru Gobind Singh) ਜੀ ਦੇ ਦੋ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ, ਜੋ ਕਿ ਧਰਮ ਲਈ ਨੀਹਾਂ ਵਿੱਚ ਚਿਣੇ ਗਏ। ਕੌਮ ਲਈ ਕੁਰਬਾਨੀ ਦੇਣ ਵਾਲੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਸ਼ਰਧਾ ਨਾਲ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ 30 ਨਵੰਬਰ 1696 ਨੂੰ ਅਨੰਦਪੁਰ ਸਾਹਿਬ, ਰੋਪੜ ਵਿਖੇ ਮਾਤਾ ਜੀਤੋ ਕੌਰ ਜੀ ਦੀ ਕੁੱਖੋਂ ਹੋਇਆ ਸੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜੇ ਪੁੱਤਰ ਸਨ।

  • ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…. pic.twitter.com/csXOgRRNFK

    — Bhagwant Mann (@BhagwantMann) November 30, 2023 " class="align-text-top noRightClick twitterSection" data=" ">

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…ਭਗਵੰਤ ਮਾਨ,ਮੁੱਖ ਮੰਤਰੀ ਪੰਜਾਬ

ਜਥੇਦਾਰ ਨੇ ਮਹਾਨ ਸ਼ਹਾਦਤ ਉੱਤੇ ਪਾਇਆ ਚਾਨਣਾ: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਜਿੱਥੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਉੱਤੇ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਸਹਿਬਜ਼ਾਦਿਆਂ ਦੀ ਨਿੱਕੀ ਉਮਰੇ ਦਿੱਤੀ ਗਈ ਕੁਰਬਾਨੀ ਆਪਣੇ-ਆਪ ਵਿੱਚ ਮਹਾਨਤਾ ਦਾ ਸਿਖ਼ਰ ਹੈ। ਉਨ੍ਹਾਂ ਕਿਹਾ ਜ਼ਬਰ ਦੇ ਖ਼ਿਲਾਫ਼ ਖੜ੍ਹੇ ਹੋਣ ਦਾ ਅਸਲ ਰਸਤਾ ਸਹਿਬਜ਼ਾਦੇ ਹੀ ਸੰਗਤ ਨੂੰ ਦੱਸ ਕੇ ਗਏ ਨੇ।

  • ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਬਾਲ ਉਮਰ ਵਿੱਚ ਸਿੱਖੀ ਸਿਦਕ ਨਿਭਾਉਣ ਲਈ ਬਾਬਾ ਜ਼ੋਰਾਵਰ ਸਿੰਘ ਜੀ ਵਲੋਂ ਦਿੱਤੀ ਗਈ ਸ਼ਹਾਦਤ ਰਹਿੰਦੀ ਦੁਨੀਆ ਤੱਕ ਮਿਸਾਲ ਬਣਕੇ ਰਹੇਗੀ ਅਤੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਅਤੇ ਆਪਣੇ ਧਰਮ ਲਈ ਕੁਰਬਾਨ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। #babajorawarsinghji pic.twitter.com/Kzwej2QAUN

    — Shiromani Akali Dal (@Akali_Dal_) November 30, 2023 " class="align-text-top noRightClick twitterSection" data=" ">

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਬਾਲ ਉਮਰ ਵਿੱਚ ਸਿੱਖੀ ਸਿਦਕ ਨਿਭਾਉਣ ਲਈ ਬਾਬਾ ਜ਼ੋਰਾਵਰ ਸਿੰਘ ਜੀ ਵਲੋਂ ਦਿੱਤੀ ਗਈ ਸ਼ਹਾਦਤ ਰਹਿੰਦੀ ਦੁਨੀਆ ਤੱਕ ਮਿਸਾਲ ਬਣਕੇ ਰਹੇਗੀ ਅਤੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਅਤੇ ਆਪਣੇ ਧਰਮ ਲਈ ਕੁਰਬਾਨ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ।..ਸ਼੍ਰੋਮਣੀ ਅਕਾਲੀ ਦਲ

ਕੁਰਬਾਨੀ ਦੇਕੇ ਮਜ਼ਹਬ ਦਾ ਮਹਿਲ ਕੀਤਾ ਮਜ਼ਬੂਤ: ਸਰਬੰਸਦਾਨੀ ਗੁਰੂ ਗੋਬਿੰਦ ਦੇ ਦੋ ( Sahabzade Zorawar Singh) ਛੋਟੇ ਸਹਿਬਜ਼ਾਦੇ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫਤਿਹ ਸਿੰਘ (7 ਸਾਲ) ਨੂੰ ਸੁਰੱਖਿਅਤ ਰਾਹ ਦੀ ਪੇਸ਼ਕਸ਼ ਕੀਤੀ ਗਈ ਸੀ, ਜੇਕਰ ਉਹ ਮੁਸਲਮਾਨ ਬਣ ਜਾਣ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਦੋਲ ਰਹੇ। ਅਖ਼ੀਰ ਫ਼ਤਵਾ ਆਇਦ ਕਰ ਕੇ ਵਜ਼ੀਦੇ ਦੇ ਹੁਕਮ ਕੀਤਾ ਕਿ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤਾ ਜਾਵੇ। 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਜੀਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.