ETV Bharat / state

ਕੈਪਟਨ ਨੇ ਕੋਰੋਨਾ ਨਾਲ ਨਜਿੱਠਣ ਲਈ ਮੰਗਿਆ ਡੇਰਾ ਰਾਧਾ ਸੁਆਮੀ ਬਿਆਸ ਦਾ ਸਹਿਯੋਗ

ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ ਹੈ।

ਕੈਪਟਨ ਨੇ ਕੋਰੋਨਾ ਨਾਲ ਨਜਿੱਠਣ ਲਈ ਮੰਗਿਆ ਡੇਰਾ ਰਾਧਾ ਸੁਆਮੀ ਬਿਆਸ ਦਾ ਸਹਿਯੋਗ
ਕੈਪਟਨ ਨੇ ਕੋਰੋਨਾ ਨਾਲ ਨਜਿੱਠਣ ਲਈ ਮੰਗਿਆ ਡੇਰਾ ਰਾਧਾ ਸੁਆਮੀ ਬਿਆਸ ਦਾ ਸਹਿਯੋਗ
author img

By

Published : May 8, 2021, 10:53 PM IST

Updated : Sep 13, 2021, 8:37 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ਜੈਲੇਟਿਨ ਰਾਡ ਨਾਲ ਭਰੇ ਵਾਹਨ 'ਚ ਧਮਕਾ, 9 ਦੀ ਮੌਤ

Last Updated : Sep 13, 2021, 8:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.