ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਟਵੀਟ (Tweet) ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ (Tweet) ਧੰਨਵਾਦ ਕੀਤਾ ਹੈ।ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਏਜ ਗਰੁੱਪ ਦੇ ਲਈ ਵੈਕਸੀਨ ਖਰੀਦਣ ਦੇ ਫੈਸਲੇ ਨਾਲ ਕੋਵਿਡ ਨਾਲ ਜਲਦੀ ਨਜਿੱਠਿਆ ਜਾਵੇਗਾ ।ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਵੈਕਸੀਨ ਖਰੀਦਣ ਦੇ ਬਾਰੇ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਸੀ ਅਤੇ ਹੁਣ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਕੈਪਟਨ ਨੇ ਲਿਖਿਆ ਹੈ ਕਿ ਇਸ ਨਾਲ ਸਾਰੇ ਸੁੂਬਿਆ ਵਿੱਚ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣਾ ਸੌਖਾ ਹੋ ਜਾਵੇਗਾ। ਲੋਕਾਂ ਨੂੰ ਵੈਕਸੀਨ ਲਗਾ ਕੇ ਕੋਰੋਨਾ ਵਾਇਰਸ ਤੋਂ ਬਚਾਇਆ ਜਾ ਸਕੇਗਾ।
ਕੇਂਦਰ ਸਰਕਾਰ ਵੱਲੋਂ ਸਾਰੇ ਏਜ ਗਰੁੱਪ ਦੇ ਲਈ ਵੈਕਸੀਨ ਖਰੀਦਣ ਦੇ ਫੈਸਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋਣ ਵਾਲੀ ਹੈ ਇਸ ਤੋਂ ਪਹਿਲਾਂ ਹੀ ਵੈਕਸੀਨ ਲਗਾਉਣ ਨਾਲ ਕੋਰੋਨਾ ਵਾਇਰਸ ਨੂੰ ਕੰਟਰੋਲ ਕੀਤਾ ਜਾਵੇਗਾ।
ਇਹ ਵੀ ਪੜੋ:ਬੇਅਦਬੀ ਮਾਮਲਾ: SIT ਨੇ ਰਣਬੀਰ ਖੱਟੜਾ ਤੇ ਚਰਨਜੀਤ ਸ਼ਰਮਾ ਤੋਂ ਕੀਤੀ ਪੁੱਛਗਿੱਛ