ETV Bharat / state

ਮੁੱਖ ਮੰਤਰੀ ਨੇ ਭਗਵੰਤ ਮਾਨ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਖਤ ਹਦਾਇਤਾਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਅਤੇ ਜਲ ਸਰੋਤਾਂ ਦੀ ਸਫ਼ਾਈ ਕੀਤੀ ਜਾਵੇ।

The Chief Minister chaired the meeting of the State Flood Control Board
ਮੁੱਖ ਮੰਤਰੀ ਨੇ ਭਗਵੰਤ ਮਾਨ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
author img

By

Published : May 29, 2023, 7:31 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ 'ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ 'ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ 'ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ 'ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

  • ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਆਉਣ ਵਾਲੇ ਮਾਨਸੂਨ 'ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ...

    ਸਾਡੀ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਨੇ...30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਜਾਵੇਗਾ...ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ... pic.twitter.com/SBkjzJdMVp

    — Bhagwant Mann (@BhagwantMann) May 29, 2023 " class="align-text-top noRightClick twitterSection" data=" ">

ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾ : ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ​​ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.