ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਚੰਡੀਗੜ੍ਹ ਵਿੱਚ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
-
ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ‘ਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ…ਪੰਜਾਬ ਦੇ 2 ਜਵਾਨ ਇਸ ਹਾਦਸੇ 'ਚ ਸ਼ਹੀਦ ਹੋਏ ਨੇ...
— Bhagwant Mann (@BhagwantMann) August 20, 2023 " class="align-text-top noRightClick twitterSection" data="
ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ… pic.twitter.com/tkVYrySal3
">ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ‘ਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ…ਪੰਜਾਬ ਦੇ 2 ਜਵਾਨ ਇਸ ਹਾਦਸੇ 'ਚ ਸ਼ਹੀਦ ਹੋਏ ਨੇ...
— Bhagwant Mann (@BhagwantMann) August 20, 2023
ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ… pic.twitter.com/tkVYrySal3ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ‘ਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ…ਪੰਜਾਬ ਦੇ 2 ਜਵਾਨ ਇਸ ਹਾਦਸੇ 'ਚ ਸ਼ਹੀਦ ਹੋਏ ਨੇ...
— Bhagwant Mann (@BhagwantMann) August 20, 2023
ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ… pic.twitter.com/tkVYrySal3
ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਅਤੇ ਰਾਜ ਨਾਥ ਨੇ ਦਿੱਤੀ ਸ਼ਰਧਾਂਜਲੀ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਵੇਰੇ ਜਦੋ ਇਹ ਖਬਰ ਸਾਹਮਣੇ ਆਈ ਸੀ ਤਾਂ ਉਸ ਵੇਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ । ਰਾਜਨਾਥ ਨੇ ਐਕਸ 'ਤੇ ਲਿਖਿਆ: "ਲਦਾਖ ਦੇ ਲੇਹ ਨੇੜੇ ਇੱਕ ਦੁਰਘਟਨਾ ਕਾਰਨ ਭਾਰਤੀ ਫੌਜ ਦੇ ਜਵਾਨਾਂ ਦੇ ਨੁਕਸਾਨ ਤੋਂ ਦੁਖੀ ਹਾਂ। ਅਸੀਂ ਆਪਣੇ ਦੇਸ਼ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਕਦੇ ਨਹੀਂ ਭੁੱਲਾਂਗੇ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖਮੀ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ। (ਪ੍ਰੈੱਸ ਨੋਟ)