ਚੰਡੀਗੜ੍ਹ : ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਕੁੱਲ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 84 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵੇਰਕਾ ਦਾ ਆਟੋਮੈਟਿਕ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਬਸਤੀ ਦਾਨਿਸ਼ਮੰਦਾਂ ਵਿੱਚ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਵੀ ਕੀਤਾ। ਭਗਵੰਤ ਮਾਨ ਨੇ ਸ਼ਹਿਰ ਦੇ ਲੈਦਰ ਕੰਪਲੈਕਸ ਵਿੱਚ ਸੜਕਾਂ ਤੇ ਸਟਰੀਟ ਲਾਈਟਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।
-
ਵੇਰਕਾ ਪਲਾਂਟ, ਜਲੰਧਰ ‘ਚ ਸਵੈ-ਚਾਲਿਤ ਫਰਮੈਂਟਿਡ ਡੇਅਰੀ ਪਲਾਂਟ ਦਾ ਉਦਘਾਟਨ ਕੀਤਾ…ਪਲਾਂਟ 1.25 ਲੱਖ L ਦੁੱਧ ਦੀ ਪ੍ਰੋਸੈਸਿੰਗ ਰੋਜ਼ਾਨਾ ਕਰੇਗਾ…
— Bhagwant Mann (@BhagwantMann) March 27, 2023 " class="align-text-top noRightClick twitterSection" data="
ਸਾਡੀ ਸਰਕਾਰ ਕਿਸਾਨਾਂ ਦੀ ਸਹਾਇਕ ਧੰਦਿਆਂ ਨਾਲ ਆਮਦਨ ਵਧਾਉਣ ਨੂੰ ਲੈਕੇ ਯਤਨਸ਼ੀਲ ਹੈ…ਵੇਰਕਾ ਰਾਹੀਂ ਪੰਜਾਬ ਦੇ Product ਅਸੀਂ ਦੁਨੀਆ ਭਰ ‘ਚ ਭੇਜਣ ਲਈ ਰੋਡਮੈਪ ਤਿਆਰ ਕਰ ਰਹੇ ਹਾਂ… pic.twitter.com/XXQny9v9iT
">ਵੇਰਕਾ ਪਲਾਂਟ, ਜਲੰਧਰ ‘ਚ ਸਵੈ-ਚਾਲਿਤ ਫਰਮੈਂਟਿਡ ਡੇਅਰੀ ਪਲਾਂਟ ਦਾ ਉਦਘਾਟਨ ਕੀਤਾ…ਪਲਾਂਟ 1.25 ਲੱਖ L ਦੁੱਧ ਦੀ ਪ੍ਰੋਸੈਸਿੰਗ ਰੋਜ਼ਾਨਾ ਕਰੇਗਾ…
— Bhagwant Mann (@BhagwantMann) March 27, 2023
ਸਾਡੀ ਸਰਕਾਰ ਕਿਸਾਨਾਂ ਦੀ ਸਹਾਇਕ ਧੰਦਿਆਂ ਨਾਲ ਆਮਦਨ ਵਧਾਉਣ ਨੂੰ ਲੈਕੇ ਯਤਨਸ਼ੀਲ ਹੈ…ਵੇਰਕਾ ਰਾਹੀਂ ਪੰਜਾਬ ਦੇ Product ਅਸੀਂ ਦੁਨੀਆ ਭਰ ‘ਚ ਭੇਜਣ ਲਈ ਰੋਡਮੈਪ ਤਿਆਰ ਕਰ ਰਹੇ ਹਾਂ… pic.twitter.com/XXQny9v9iTਵੇਰਕਾ ਪਲਾਂਟ, ਜਲੰਧਰ ‘ਚ ਸਵੈ-ਚਾਲਿਤ ਫਰਮੈਂਟਿਡ ਡੇਅਰੀ ਪਲਾਂਟ ਦਾ ਉਦਘਾਟਨ ਕੀਤਾ…ਪਲਾਂਟ 1.25 ਲੱਖ L ਦੁੱਧ ਦੀ ਪ੍ਰੋਸੈਸਿੰਗ ਰੋਜ਼ਾਨਾ ਕਰੇਗਾ…
— Bhagwant Mann (@BhagwantMann) March 27, 2023
ਸਾਡੀ ਸਰਕਾਰ ਕਿਸਾਨਾਂ ਦੀ ਸਹਾਇਕ ਧੰਦਿਆਂ ਨਾਲ ਆਮਦਨ ਵਧਾਉਣ ਨੂੰ ਲੈਕੇ ਯਤਨਸ਼ੀਲ ਹੈ…ਵੇਰਕਾ ਰਾਹੀਂ ਪੰਜਾਬ ਦੇ Product ਅਸੀਂ ਦੁਨੀਆ ਭਰ ‘ਚ ਭੇਜਣ ਲਈ ਰੋਡਮੈਪ ਤਿਆਰ ਕਰ ਰਹੇ ਹਾਂ… pic.twitter.com/XXQny9v9iT
ਕਿਸਾਨਾਂ ਦੀ ਭਲਾਈ ਦਾ ਭਰੋਸਾ : ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਨੂੰ ਆਉਣ ਵਾਲੇ ਦਿਨਾਂ ਵਿੱਚ ਆਦਰਸ਼ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸ਼ਹਿਰ ਵਿੱਚ ਖੇਡ ਸਨਅਤ ਨੂੰ ਵੀ ਗਤੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਦਾ ਨੁਕਸਨ ਹੋਇਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਇਹ ਮੁਆਵਜ਼ਾ 12 ਹਜ਼ਾਰ ਰੁਪਏ ਪ੍ਰਤੀ ਏਕੜ ਸੀ ਪਰ ਸਾਡੀ ਸਰਕਾਰ ਨੇ ਇਸ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁਆਵਜ਼ਾ ਦੇਣ ਦੀ ਸਮੁੱਚੀ ਪ੍ਰਕਿਰਿਆ ਢਕਵੰਜ ਸੀ ਕਿਉਂਕਿ ਸਰਕਾਰਾਂ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਦੀਆਂ ਆਦੀ ਸਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਪਿਛਲੀਆਂ ਸਰਕਾਰਾਂ ਅੰਨਦਾਤਾ ਦੇ ਜ਼ਖ਼ਮਾਂ ਉਤੇ ਲੂਣ ਛਿੜਕਦੀਆਂ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਵੇਰਕਾ ਦੇ 1.25 ਲੱਖ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਪੂਰੀ ਤਰ੍ਹਾਂ ਆਟੋਮੇਟਿਡ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਦਾ 84 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ 50 ਐਮ.ਟੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਆਟੋਮੇਟਿਡ ਦਹੀਂ ਪਲਾਂਟ ਅਤੇ 1.5 ਲੱਖ ਲਿਟਰ ਪ੍ਰਤੀ ਦਿਨ ਦੀ ਲੱਸੀ ਪ੍ਰਾਸੈਸਿੰਗ ਤੇ ਪੈਕੇਜਿੰਗ ਪਲਾਂਟ ਸ਼ਾਮਲ ਹੈ।
ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਕਦਮ ਨਾਲ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਦੁੱਧ ਉਤਪਾਦਕਾਂ ਨੂੰ ਦੁੱਧ ਦੀਆਂ ਵਧੀਆ ਕੀਮਤਾਂ ਮਿਲਣੀਆਂ ਯਕੀਨੀ ਬਣਨਗੀਆਂ। ਇਸ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਤੇ ਉੱਦਮੀਆਂ ਨੂੰ ਰੋਜ਼ਗਾਰ ਦੇ ਸਿੱਧੇ ਤੇ ਅਸਿੱਧੇ ਮੌਕੇ ਮੁਹੱਈਆ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਕ ਸਾਲ ਪਹਿਲਾਂ ਈ.ਵੀ.ਐਮ. ਦਾ ਬਟਨ ਦਬਾ ਕੇ ਉਨ੍ਹਾਂ ਨੂੰ ਵੋਟ ਪਾਈ। ਭਗਵੰਤ ਮਾਨ ਨੇ ਕਿਹਾ ਕਿ ਇਕ ਸਾਲ ਵਿਚਕਾਰ ਹੀ ਉਹ ਹੁਣ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਨਵੇਂ ਪ੍ਰਾਜੈਕਟ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਦੇ 26,797 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਗਈ ਅਤੇ ਇਸ ਵਿੱਚ ਮੈਰਿਟ ਨੂੰ ਹੀ ਇਕੋ-ਇਕ ਆਧਾਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਦੇ ਅਨਿੱਖੜ ਅੰਗ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਹੈ। ਭਗਵੰਤ ਮਾਨ ਨੇ ਪੰਜਾਬ ਵਿੱਚ ਹਰ ਕੀਮਤ ਉਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। (ਪ੍ਰੈੱਸ ਨੋਟ )