ETV Bharat / state

ਪੰਜਾਬ ਲਈ ਕੇਂਦਰੀ ਰੇਲ ਮੰਤਰੀ ਤੋਂ ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਮੰਗ

author img

By

Published : Dec 9, 2022, 9:21 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ (Union Power Minister) ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ ਦੀ ਬਜਾਏ ਸਿੱਧਾ ਰੇਲ ਰਾਹੀਂ ਕੋਲੇ ਦੀ 100 ਫੀਸਦੀ ਸਪਲਾਈ ਦੀ ਇਜਾਜ਼ਤ (100 percent supply allowed) ਦੇਣ ਦੀ ਮੰਗ ਕੀਤੀ।

The Chief Minister of Punjab has made an important demand from the Union Minister of Railways for Punjab
ਪੰਜਾਬ ਲਈ ਕੇਂਦਰੀ ਰੇਲ ਮੰਤਰੀ ਤੋਂ ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਮੰਗ

ਚੰਡੀਗੜ੍ਹ: ਇੱਥੇ ਕੇਂਦਰੀ ਮੰਤਰੀ ਆਰ.ਕੇ. ਸਿੰਘ (Union Power Minister) ਦੇ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਬਿਜਲੀ ਮੰਤਰਾਲੇ ਨੇ ਮਹਾਂਨਦੀ ਕੋਲਫੀਲਡਜ਼ ਲਿਮੀਟਿ ਤੋਂ ਜਨਵਰੀ 2023 ਤੋਂ ਪੰਜਾਬ ਨੂੰ 15-20 ਫੀਸਦੀ ਘਰੇਲੂ ਕੋਲੇ ਦੀ ਲਿਫਟਿੰਗ ‘ਰੇਲ-ਸਮੁੰਦਰੀ ਜਹਾਜ਼-ਰੇਲ’ (ਆਰ.ਐਸ.ਆਰ.) ਮਾਧਿਅਮ ਰਾਹੀਂ ਸ਼ੁਰੂ ਕਰਨ ਲਈ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ (Talwandi Sabo Power Ltd) ਕੋਲ ਐਮਸੀਐਲ ਤਲਚਰ ਤੋਂ 67.20 ਲੱਖ ਮੀਟਰਿਕ ਟਨ ਕੋਲੇ ਦੀ ਲਿੰਕੇਜ਼ ਹੈ। ਉਨ੍ਹਾਂ ਕਿਹਾ ਕਿ ਇਸ ਐਡਵਾਈਜ਼ਰੀ ਮੁਤਾਬਕ ਤਕਰੀਬਨ 12-13 ਲੱਖ ਮੀਟਰਿਕ ਟਨ ਕੋਲਾ ਆਰਐਸਆਰ ਮਾਧਿਅਮ ਰਾਹੀਂ ਲਿਆਉਣਾ ਪਵੇਗਾ।

200 ਕਰੋੜ ਰੁਪਏ ਦਾ ਵਾਧੂ ਬੋਝ: ਮੁੱਖ ਮੰਤਰੀ ਨੇ ਰੋਸ ਪ੍ਰਗਟ ਕੀਤਾ ਕਿ ਆਰਐਸਆਰ ਮਾਧਿਅਮ ਰਾਹੀਂ ਕੋਲੇ ਦੇ ਪਹੁੰਚ ਮੁੱਲ ਵਿੱਚ ਤਕਰੀਬਨ 1600 ਰੁਪਏ ਪ੍ਰਤੀ ਮੀਟਰਿਕ ਟਨ ਦਾ ਵੱਡਾ ਵਾਧਾ ਹੋਵੇਗਾ, ਜਿਸ ਨਾਲ ਹਰ ਸਾਲ ਤਕਰੀਬਨ 200 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ (200 crore additional financial burden) ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਐਮ.ਸੀ.ਐਲ. ਤੇ ਪੰਜਾਬ ਵਿਚਾਲੇ ਰੇਲ ਮਾਰਗ ਰਾਹੀਂ ਦੂਰੀ ਤਕਰੀਬਨ 1900 ਕਿਲੋਮੀਟਰ ਹੈ, ਜਦੋਂ ਕਿ ਤਜਵੀਜ਼ਤ ਆਰ.ਐਸ.ਆਰ. ਮਾਧਿਅਮ ਰਾਹੀਂ ਰੇਲ ਮਾਰਗ ਤਕਰੀਬਨ 1700-1800 ਕਿਲੋਮੀਟਰ ਦੇ ਨਾਲ-ਨਾਲ ਪਰਾਦੀਪ ਤੇ ਮੁੰਦਰਾ ਵਿਚਾਲੇ ਤਕਰੀਬਨ 4360 ਕਿਲੋਮੀਟਰ ਦਾ ਵਾਧੂ ਸਮੁੰਦਰੀ ਸਫ਼ਰ ਪਵੇਗਾ। ਭਗਵੰਤ ਮਾਨ ਨੇ ਆਖਿਆ ਕਿ ਐਮ.ਸੀ.ਐਲ. ਤੋਂ ਪੰਜਾਬ ਕਾਫ਼ੀ ਦੂਰ ਸਥਿਤ ਹੈ, ਜਿਸ ਕਾਰਨ ਕੋਲੇ ਦੀ ਕੁੱਲ ਪਹੁੰਚ ਲਾਗਤ ਦਾ 60 ਫੀਸਦੀ ਤਾਂ ਢੁਆਈ ਦੀ ਹੀ ਲਾਗਤ ਹੈ।

ਤਾਪ ਬਿਜਲੀ ਘਰ: ਮੁੱਖ ਮੰਤਰੀ ਨੇ ਇਹ ਵੀ ਰੋਸ ਪ੍ਰਗਟ ਕੀਤਾ ਕਿ 1400 ਕਿਲੋਮੀਟਰ ਤੋਂ ਜ਼ਿਆਦਾ ਦੂਰ ਸਥਿਤ ਤਾਪ ਬਿਜਲੀ ਘਰਾਂ ਨੂੰ ਰੇਲਵੇ ਵੱਲੋਂ ਕਿਰਾਏ ਵਿੱਚ ਦਿੱਤੀ ਰਾਹਤ 31 ਦਸੰਬਰ 2021 ਵਿੱਚ ਖ਼ਤਮ ਹੋਣ ਮਗਰੋਂ ਵਧਾਈ ਨਹੀਂ ਗਈ, ਜਿਸ ਦੇ ਨਤੀਜੇ ਵਜੋਂ ਰੇਲਵੇ ਦੇ ਭਾੜੇ ਵਿੱਚ ਇੱਕਦਮ (Sudden increase in railway fares) ਵਾਧਾ ਹੋਇਆ। ਭਗਵੰਤ ਮਾਨ ਨੇ ਆਖਿਆ ਕਿ ਆਰ.ਐਸ.ਆਰ. ਮਾਧਿਅਮ ਰਾਹੀਂ ਕੋਲੇ ਦੀ ਢੁਆਈ ਦੌਰਾਨ ਲੱਦਣ ਤੇ ਲਾਹੁਣ ਲਈ ਕਈ ਸਾਧਨ ਲੱਗਣਗੇ, ਜਿਸ ਨਾਲ ਟਰਾਂਜਿਟ ਨੁਕਸਾਨ 0.8 ਫੀਸਦੀ ਤੋਂ ਵਧ ਕੇ 1.4 ਫੀਸਦੀ ਹੋ ਜਾਵੇਗਾ।

ਗੁਣਵੱਤਾ ਵਿੱਚ ਗਿਰਾਵਟ: ਇਸ ਤੋਂ ਇਲਾਵਾ ਢੁਆਈ ਤੇ ਲੁਹਾਈ ਦੇ ਜ਼ਿਆਦਾ ਸਾਧਨ ਹੋਣ ਕਾਰਨ ਕੋਲੇ ਦੀ ਗੁਣਵੱਤਾ ਵਿੱਚ ਵੀ ਗਿਰਾਵਟ ਆਉਣ ਦੇ ਨਾਲ ਖਾਣ ਤੋਂ ਲੋਡਿੰਗ ਹੋਣ ਤੋਂ ਤਾਪ ਬਿਜਲੀ ਘਰ ਤੱਕ ਪੁੱਜਣ ਵਿੱਚ ਲਗਦਾ ਢੁਆਈ ਸਮਾਂ ਰੇਲ ਮਾਧਿਅਮ ਦੇ ਚਾਰ ਤੋਂ ਪੰਜ ਦਿਨਾਂ ਦੇ ਮੁਕਾਬਲੇ ਤਕਰੀਬਨ 25 ਦਿਨਾਂ ਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਰ.ਐਸ.ਆਰ. ਮਾਧਿਅਮ ਰਾਹੀਂ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਘਰੇਲੂ ਕੋਲੇ ਦੀ ਟਰਾਂਸਪੋਰਟੇਸ਼ਨ ਲਾਹੇਵੰਦ ਨਹੀਂ (Transportation of domestic coal is not profitable) ਹੋਵੇਗੀ ਕਿਉਂਕਿ ਇਸ ਨਾਲ ਪੰਜਾਬ ਦੇ ਲੋਕਾਂ ਉਤੇ ਬਿਜਲੀ ਦਰਾਂ ਦਾ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਜੇ ਰੇਲਵੇ ਕੋਲ ਢੁਆਈ ਲਈ ਢੁਕਵੇਂ ਰੈਕਾਂ ਲਾਉਣ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਹੈ ਤਾਂ ਇਸ ਦਾ ਬੋਝ ਸਾਰੇ ਸੂਬਿਆਂ ਨੂੰ ਬਰਾਬਰ ਚੁੱਕਣਾ ਚਾਹੀਦਾ ਹੈ।

ਬੀਬੀਐਮਬੀ ਵਿੱਚ ਮੈਂਬਰ ਪਾਵਰ: ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਆਰ.ਕੇ.ਸਿੰਘ ਕੋਲ ਰਾਜ ਦੇ ਕੋਟੇ ਵਿੱਚੋਂ ਬੀਬੀਐਮਬੀ ਵਿੱਚ ਮੈਂਬਰ ਪਾਵਰ ਨਿਯੁਕਤ (Appointed member power in BBMB) ਕਰਨ ਦਾ ਮੁੱਦਾ ਵੀ ਉਠਾਇਆ। ਦੋਵੇਂ ਆਗੂ ਬੀਬੀਐਮਬੀ ਦੇ ਮਾਮਲਿਆਂ ਨੂੰ ਸੁਚਾਰੂ ਬਣਾਉਣ ਲਈ ਜਲਦੀ ਤੋਂ ਜਲਦੀ ਮੈਂਬਰ ਨਿਯੁਕਤ ਕਰਨ ਲਈ ਵੀ ਸਹਿਮਤ ਹੋਏ। ਉਨ੍ਹਾਂ ਇਸ ਗੱਲ 'ਤੇ ਵੀ ਰਜ਼ਾਮੰਦੀ ਪ੍ਰਗਟਾਈ ਕਿ ਮੈਂਬਰ ਦੀ ਨਿਯੁਕਤੀ ਦੀ ਸਮੁੱਚੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।

ਇਕ ਹੋਰ ਮਸਲਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਹੋਈ ਪਛਵਾੜਾ ਕੇਂਦਰੀ ਖਾਣ ਤੋਂ ਕੋਲੇ ਦਾ ਉਤਪਾਦਨ ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਖਾਣ ਕੋਲ ਸੂਬੇ ਦੇ ਤਾਪ ਬਿਜਲੀ ਘਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਟੀ.ਐਸ.ਪੀ.ਐਲ. ਨੂੰ ਦੇਣ ਲਈ ਢੁਕਵੀਂ ਮਾਤਰਾ ਵਿੱਚ ਕੋਲਾ ਮੌਜੂਦ ਹੈ, ਜਿਸ ਕਾਰਨ ਭਵਿੱਖ ਵਿੱਚ ਪੰਜਾਬ ਦੇ ਬਿਜਲੀ ਘਰਾਂ ਲਈ ਕੋਲੇ ਦੀ ਵਿਦੇਸ਼ਾਂ ਤੋਂ ਦਰਾਮਦ ਕਰਨ ਦੀ ਕੋਈ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ: ਡੀਐੱਸਪੀ ਨੇ ਸਥਾਨਕ ਪੱਤਰਕਾਰਾਂ ਨਾਲ ਕੀਤੀ ਮੀਟਿੰਗ, ਅਣਅਧਿਕਾਰਿਤ ਮੀਡੀਆ ਚੈਨਲਾਂ ਨੂੰ ਦਿੱਤੀ ਚਿਤਾਵਨੀ

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਪੰਜਾਬ ਨੂੰ ਆਪਣੀ ਨਿਰਧਾਰਤ ਪਛਵਾੜਾ ਖਾਣ ਦਾ ਕੋਲਾ 50 ਫੀਸਦੀ ਟਰਾਂਸਫਰ ਹੱਦ ਅਤੇ ਰਾਇਲਟੀ ਤੋਂ ਬਗੈਰ ਦੋਵਾਂ ਟੀ.ਐਸ.ਪੀ.ਐਲ. ਅਤੇ ਨਾਭਾ ਪਾਵਰ ਲਿਮਟਿਡ (ਐਨ.ਪੀ.ਐਲ.) ਲਈ ਵਰਤਣ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਉੱਚ ਗੁਣਵੱਤਾ ਵਾਲਾ ਹੈ, ਜਿਹੜਾ 4300 ਕੇ.ਸੀ.ਏ.ਐਲ./ਕਿਲੋਗ੍ਰਾਮ ਦੀ ਉੱਚ ਜੀ.ਸੀ.ਵੀ. ਅਤੇ 29 ਫੀਸਦੀ ਦੇ ਐਸ਼ ਕੰਟੈਂਟ ਵਾਲਾ ਹੈ, ਜਦੋਂ ਕਿ ਐਮ.ਸੀ.ਐਲ. ਦਾ ਕੋਲਾ 3000 ਕੇ.ਸੀ.ਏ.ਐਲ./ਕਿਲੋਗ੍ਰਾਮ ਅਤੇ 41 ਫੀਸਦੀ ਐਸ਼ ਕੰਟੈਂਟ ਵਾਲਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.