ਚੰਡੀਗੜ੍ਹ ਡੈਸਕ: ਪੰਜਾਬ ਪੁਲਿਸ ਨੇ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਸਾਜਿਸ਼ ਰਚਣ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਖੁਲਾਸਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਯਾਨੀ ਕਿ ਕੇਐੱਲਐੱਫ ਦੇ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਹ ਚਾਰੋਂ ਮੁਲਜ਼ਮ ਪਾਕਿਸਤਾਨ ਵਿੱਚ ਲੁਕੇ ਹੋਏ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਇਨ੍ਹਾਂ ਨੂੰ ਅਮਰੀਕਾ ਵਿੱਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਅੱਤਵਾਦੀ ਅਤੇ NIA ਨੂੰ ਲੋੜੀਂਦੇ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਚਲਾਇਆ ਜਾ ਰਿਹਾ ਹੈ। ਪੁਲਿਸ ਜਾਣਕਾਰੀ ਮੁਤਾਬਿਕ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ ਉੱਤੇ ਪੰਜਾਬ ਦੀਆਂ ਮਸ਼ਹੂਰ ਸਖਸ਼ੀਅਤਾਂ ਸਨ ਅਤੇ ਇਨ੍ਹਾਂ ਦੇ ਕਤਲ ਲਈ 15 ਲੱਖ ਰੁਪਏ ਵਿੱਚ ਸੌਦਾ ਤੈਅ ਕੀਤਾ ਗਿਆ ਸੀ।ਹੋਇਆ ਸੀ।
ਸਤੰਬਰ ਵਿੱਚ ਹੋਈ ਸੀ ਰੇਕੀ : ਦਰਅਸਲ, ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਰਿੰਦਾ ਅਤੇ ਹੈਪੀ ਵੱਲੋਂ ਪੰਜਾਬ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਦੇ ਯੋਜਨਾਬੱਧ ਤਰੀਕੇ ਨਾਲ ਕਤਲ ਦੀ ਯੋਜਨਾ ਬਣਾਈ ਸੀ। ਇਸ ਜਾਣਕਾਰੀ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੀ ਟੀਮ ਨੇ ਸਪੈਸ਼ਲ ਆਪ੍ਰੇਸ਼ਨ ਕੀਤਾ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਨੂੰ ਕਾਬੂ ਕੀਤਾ। ਹੈਪੀ ਨੇ ਵਿਕਰਮਜੀਤ ਨਾਲ ਟਾਰਗੇਟ ਕਿਲਿੰਗ ਲਈ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ। ਇਹੀ ਨਹੀਂ ਵਿਕਰਮਜੀਤ ਨੇ ਇਹ ਵਾਰਦਾਤ ਕਰਨ ਲਈ ਸਤੰਬਰ 2023 ਦੇ ਆਖਰੀ ਹਫਤੇ ਰੇਕੀ ਵੀ ਕੀਤੀ ਸੀ।
- Nasha Mukt Punjab Campaign: ਅੰਮ੍ਰਿਤਸਰ 'ਚ ਨਸ਼ਿਆਂ ਖ਼ਿਲਾਫ਼ ਅਹਿਦ ਮਗਰੋਂ ਖੇਡਾਂ ਦਾ ਆਗਾਜ਼, ਖੇਡ ਮੰਤਰੀ ਮੀਤ ਹੇਅਰ ਨੇ ਸੀਐੱਮ ਮਾਨ ਦੀ ਕੀਤੀ ਸ਼ਲਾਘਾ
- Nasha Mukt Punjab Campaign: ਹਜ਼ਾਰਾਂ ਬੱਚਿਆਂ ਸਣੇ ਸੀਐਮ ਮਾਨ ਵਲੋਂ ਪੰਜਾਬ 'ਚ ਸਭ ਤੋਂ ਵੱਡੀ ਨਸ਼ੇ ਵਿਰੁੱਧ ਮੁਹਿੰਮ ਦਾ ਆਗਾਜ਼, ਵੇਖੋ ਇਹ ਤਸਵੀਰਾਂ
- MLA disputed audio viral: ਵਿਧਾਇਕ ਗੁਰਪ੍ਰੀਤ ਬਣਾਂਵਾਲੀ ਦੀ ਕਥਿਤ ਆਡੀਓ ਵਾਇਰਲ, ਵਿਧਾਇਕ ਵੱਲੋਂ ਜੇਈ 'ਤੇ ਗੈਰ-ਕਾਨੂੰਨੀ ਕੰਮ ਲਈ ਪਾਇਆ ਜਾ ਰਿਹਾ ਦਬਾਓ
ਇਹ ਹੋਈ ਮੁਲਜ਼ਮਾਂ ਦੀ ਪਛਾਣ : ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ, ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।