ਚੰਡੀਗੜ੍ਹ: ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਕਿਸਾਨਾਂ ਦੀ ਰੰਗ ਵਟਾ ਰਹੀ ਕਣਕ ਦੀ ਫਸਲ ਸਮੇਤ ਹੋਰ ਕਈ ਫਸਲਾਂ ਉੱਤੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਦੀ ਮਾਰ ਪਈ ਹੈ। ਇਸ ਤੋਂ ਬਾਅਦ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਵਿਛ ਗਈ ਜਿਸ ਕਾਰਣ ਇਹ ਗੱਲ ਤਾਂ ਤੈਅ ਹੈ ਕਿ ਮੰਡੀਆਂ ਵਿੱਚ ਪਹੁੰਚਣ ਤੱਕ ਕਣਕ ਦਾ ਦਾਣਾ ਕਾਲ਼ਾ ਪੈ ਜਾਵੇਗਾ। ਇਸ ਨੂੰ ਵੇਖਦਿਆਂ ਕੇਂਦਰ ਨੇ ਕਿਸਾਨਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਉਲਟਾ ਕਿਸਾਨਾਂ ਉੱਤੇ ਮਾਰ ਪਾ ਦਿੱਤੀ। ਕੇਂਦਰ ਨੇ ਕਿਹਾ ਕਿ ਉਹ ਖ਼ਰਾਬ ਹੋਈ ਕਣਕ ਨੂੰ ਖਰੀਦਣਗੇ ਜ਼ਰੂਰ ਪਰ ਘੱਟੋ-ਘੱਟ ਸਮਰਥਨ ਮੁੱਲ ਤੋਂ ਪ੍ਰਤੀ ਕੁਇੰਟਲ 31 ਰੁਪਏ ਘੱਟ ਦੇ ਮੁੱਲ ਉੱਤੇ।
ਕਟੌਤੀ ਨੂੰ ਪੰਜਾਬ ਸਰਕਾਰ ਕਰੇਗੀ ਪੂਰਾ: ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਾਗ ਉੱਠਿਆ। ਕਿਸਾਨਾਂ ਨੇ ਇਸ ਵਿਰੁੱਧ ਆਵਾਜ਼ ਚੁੱਕਣੀ ਬੁਲੰਦ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਵਿੱਚ ਨਮੀਂ ਅਤੇ ਦਾਣਾ ਛੋਟਾ ਹੋਣ ਕਰਕੇ ਜੋ 31 ਰੁਪਏ ਦੀ ਕਟੌਤੀ ਘੱਟੋ-ਘੱਟ ਸਮਰਥਨ ਮੁੱਲ ਉੱਤੇ ਲਾਈ ਹੈ ਉਸ ਨੂੰ ਪੰਜਾਬ ਸਰਕਾਰ ਖੁਦ ਪੂਰਾ ਕਰੇਗੀ। ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ।
-
ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ...
— Bhagwant Mann (@BhagwantMann) April 12, 2023 " class="align-text-top noRightClick twitterSection" data="
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਅਸੀਂ ਹਰ ਮੁਸ਼ਕਿਲ ਸਮੇਂ 'ਚ ਨਾਲ ਖੜ੍ਹੇ ਹਾਂ...
">ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ...
— Bhagwant Mann (@BhagwantMann) April 12, 2023
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਅਸੀਂ ਹਰ ਮੁਸ਼ਕਿਲ ਸਮੇਂ 'ਚ ਨਾਲ ਖੜ੍ਹੇ ਹਾਂ...ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ...
— Bhagwant Mann (@BhagwantMann) April 12, 2023
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਅਸੀਂ ਹਰ ਮੁਸ਼ਕਿਲ ਸਮੇਂ 'ਚ ਨਾਲ ਖੜ੍ਹੇ ਹਾਂ...
ਵਿਰੋਧੀ ਪਾਰਟੀਆਂ ਨੇ ਕਟੌਤੀ ਨੂੰ ਲੈਕੇ ਕੱਸੇ ਸਨ ਤੰਜ: ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਪੀਐੱਮ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਕਾਨੂੰਨ ਵਿਵਸਥਾ 'ਚ ਨਾਕਾਮ ਦੱਸਿਆ। ਦੱਸ ਦਈਏ ਪੰਜਾਬ ਵਿੱਚ ਇਸ ਵਾਰ ਕਣਕ ਦੀ ਫਸਲ ਉੱਤੇ ਲਗਾਤਾਰ ਮਾਰ ਪਈ ਹੈ ਅਤੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ । ਇਸ ਮੰਗ ਨੂੰ ਪੂਰਾ ਕਰਨ ਲਈ ਮਾਰਚ ਦੇ ਆਖਰੀ ਦਿਨ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਈ ਜਿਸ ਵਿੱਚ ਸੂਬਾ ਸਰਕਾਰ ਨੇ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਲਈ ਪ੍ਰਤੀ ਏਕੜ ਮੁਆਵਜ਼ਾ ਤੈਅ ਕੀਤੀ ਹੈ ਅਤੇ ਇਹ ਮੁਆਵਜ਼ਾ ਵਿਸਾਖੀ ਦੇ ਪਵਿੱਤਰ ਦਿਹਾੜੇ ਉੱਤੇ ਕਿਸਾਨਾਂ ਨੂੰ ਦੇਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਦੀ ਹੋਈ ਪੇਸ਼ੀ, ਕੁਝ ਪਲਾਂ ਅੰਦਰ ਕੋਰਟ 'ਚ ਪੇਸ਼ ਹੋਕੇ ਬਾਹਰ ਨਿਕਲੇ ਸੁਖਬੀਰ ਬਾਦਲ