ਚੰਡੀਗੜ੍ਹ: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ(data mining wing of the Punjab governmen ) ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ 'ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ (collected three times more revenue) ਤਿੰਨ ਗੁਣਾ ਹੈ।
ਮਾਈਨਿੰਗ ਦੀਆਂ ਰਿਪੋਰਟਾਂ ਦਾ ਹਵਾਲਾ: ਇਸ ਗੱਲ ਦਾ ਖੁਲਾਸਾ ਕਰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਵਸੂਲੇ ਗਏ ਕੁੱਲ ਮਾਲੀਏ ਵਿੱਚੋਂ 279.01 ਕਰੋੜ ਰੁਪਏ ਨਕਦ ਅਦਾ ਕੀਤੇ ਗਏ ਅਤੇ 973.35 ਕਰੋੜ ਰੁਪਏ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ (Refund of input tax credit) ਜਾਂ ਐਡਜਸਟਮੈਂਟ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਡੇਟਾ ਮਾਈਨਿੰਗ ਵਿੰਗ ਦੁਆਰਾ ਸਾਂਝੀਆਂ (data mining wing of the Punjab governmen ) ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ 'ਤੇ ਨਵੰਬਰ 2021 ਤੱਕ ਪਿਛਲੇ ਸਾਲ ਦਾ ਮਾਲੀਆ ਸੰਗ੍ਰਹਿ 422.09 ਕਰੋੜ ਰੁਪਏ ਸੀ, ਜਿਸ ਵਿੱਚੋਂ 261.68 ਕਰੋੜ ਰੁਪਏ ਦਾ ਨਕਦ ਭੁਗਤਾਨ ਕੀਤਾ ਗਿਆ ਸੀ ਅਤੇ 160.41 ਕਰੋੜ ਰੁਪਏ ਆਈ.ਟੀ.ਸੀ ਵਾਪਸੀ ਜਾਂ ਐਡਜਸਟਮੈਂਟ ਸੀ।
ਚੋਰੀ ਉੱਤੇ ਨਕੇਲ ਕੱਸਣ ਲਈ ਨਵੀਂ ਤਕਨਾਲੋਜੀ ਦੀ ਵਰਤੋਂ: ਪਹਿਲਾਂ ਵਾਂਗ 'ਇੰਸਪੈਕਟਰ ਰਾਜ' ਰਾਹੀਂ ਵਪਾਰੀਆਂ ਨੂੰ ਤੰਗ ਪ੍ਰੈਸ਼ਾਨ ਕਰਨ ਦੀ ਜਗ੍ਹਾ ਕਰ ਚੋਰੀ 'ਤੇ ਨਕੇਲ ਕੱਸਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ 'ਤੇ ਜ਼ੋਰ ਦਿੰਦਿਆਂ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ. ਅਤੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਬੋਵੇਬ ਪੋਰਟਲ, ਈਵੇਅ ਬਿੱਲ ਪੋਰਟਲ, ਐਸ.ਏ.ਐਸ ਟੂਲ, ਬੀ.ਆਈ.ਐਫ.ਏ ਅਤੇ ਜੇ. ਪੀ.ਏ.ਐਲ ਆਦਿ ਦੀ ਮਦਦ ਨਾਲ ਕਰ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਤੋਂ ਪ੍ਰਾਪਤ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਆਧਾਰ 'ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਕੀਰਤਪੁਰ ਸਾਹਿਬ 'ਚ ਵੰਦੇ ਭਾਰਤ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ 3 ਸਾਲਾ ਬੱਚੀ ਦੀ ਮੌਤ
ਚੋਰ ਮੋਰੀਆਂ ਬੰਦ ਕਰਨ ਤੇ ਕੇਂਦਰਿਤ ਕੀਤੀ ਤਾਕਤ: ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਰੋਕਣ ਲਈ ਚੋਰ ਮੋਰੀਆਂ ਬੰਦ ਕਰਨ 'ਤੇ ਆਪਣੀ ਤਾਕਤ ਕੇਂਦਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਸਥਾਪਿਤ ਕੀਤੀ ਜਾ ਰਹੀ ਟੈਕਸ ਇੰਟੈਲੀਜੈਂਸ ਯੂਨਿਟ (Tax Intelligence Unit) ਵੀ ਇਸ ਦਿਸ਼ਾ ਵਿੱਚ ਲਿਆ ਗਿਆ ਅਹਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਨਾ ਸਿਰਫ਼ ਮਾਲੀਏ ਵਿੱਚ ਵਾਧਾ ਹੋਵੇਗਾ ਸਗੋਂ ਅਗਾਂਹਵਧੂ ਅਤੇ ਇਮਾਨਦਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਬਿਹਤਰੀ ਲਈ ਸੂਬੇ ਦੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਧਾਇਆ ਜਾਵੇਗਾ।