ਚੰਡੀਗੜ੍ਹ ਡੈਸਕ : ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਇੱਕ ਵਾਰ ਫਿਰ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਪਹਿਲਾਂ ਵੀ ਇਸ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ। ਜਾਣਕਾਰੀ ਮੁਤਾਬਿਕ ਅੱਜ ਭਾਰਤ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ 22 ਸਤੰਬਰ ਵਾਲੇ ਦਿਨ ਹੀ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਈ ਜਾ ਰਹੀ ਹੈ।
ਇਹ ਹੈ ਗੜਬੜੀ : ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣੇ ਹਨ। ਇਹ ਉਹ ਪਵਿੱਤਰ ਥਾਂ ਹੈ, ਜਿੱਥੇ ਬਾਬਾ ਜੀ ਨੇ ਆਪਣੇ (Death anniversary in Pakistan) ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ ਪਰ ਹੁਣ ਤੱਕ ਵੱਖ-ਵੱਖ ਸਿੱਖ ਧਾਰਮਿਕ ਸਮਾਗਮਾਂ ਦੀਆਂ ਤਰੀਕਾਂ ਨੂੰ ਲੈ ਕੇ ਸਹਿਮਤੀ ਬਣਾਉਣ ਵਿੱਚ ਅਸਫਲਤਾ ਹੱਥ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੇ ਗਏ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਸਮਾਉਣ ਦੀ ਤਰੀਕ 23 ਅੱਸੂ (ਭਾਵ ਇਸ ਸਾਲ 9 ਅਕਤੂਬਰ) ਅਤੇ ਵਿਆਹ ਪੁਰਬ 6 ਅੱਸੂ (ਭਾਵ ਇਸ ਸਾਲ 22 ਸਤੰਬਰ) ਨੂੰ ਹੈ।
ਇਸ ਮਾਮਲੇ ਉੱਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ (Controversy again over the Nanakshahi calendar) ਕਮੇਟੀ ਵੱਖਰੀ ਹੈ। ਉਨ੍ਹਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤਰੀਕਾਂ ਨੂੰ ਲੈ ਕੇ ਭੁਲੇਖੇ ਦੂਰ ਕਰਨ ਲਈ ਦੋਵਾਂ ਕਮੇਟੀਆਂ ਵਿਚਾਲੇ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੀ ਉਮੀਦ ਹੈ ਕਿ ਇਹ ਵਿਵਾਦ ਛੇਤੀ ਹੀ ਸੁਲਝ ਜਾਵੇਗਾ।
- Khalistani Threat: ਖਾਲਿਸਤਾਨੀ ਸਿਰਫ ਭਾਰਤ ਨਹੀਂ ਕੈਨੇਡਾ ਲਈ ਵੀ ਨੇ ਖਤਰਾ, 38 ਸਾਲ ਪਹਿਲਾਂ ਖਾਲਿਸਤਾਨੀ ਲੈ ਚੁੱਕੇ ਨੇ ਸੈਂਕੜੇ ਕੈਨੇਡੀਅਨ ਲੋਕਾਂ ਦੀ ਜਾਨ
- Farmer Organizations Protest: ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਇਆ ਧਰਨਾ
- Amritsar News: ਕਬਾੜ ਦੀ ਦੁਕਾਨ 'ਚ ਲੱਗੀ ਅੱਗ, ਮਾਲਿਕ ਦਾ ਹੋਇਆ ਲੱਖਾਂ ਦਾ ਨੁਕਸਾਨ
ਇਹ ਵੀ ਯਾਦ ਰਹੇ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਬਾਬਾ ਨਾਨਕ ਜੀ (Pakistan is celebrating its anniversary) ਦਾ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਅੱਜ ਗੁਰਦੁਆਰਾ ਕੰਧ ਸਾਹਿਬ ਬਟਾਲਾ ਪਹੁੰਚਿਆ ਹੈ। 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਬਾ ਨਾਨਕ ਜੀ ਦਾ ਵਿਆਹ ਉਨ੍ਹਾਂ ਦੀ ਧਰਮ ਪਤਨੀ ਸੁਲੱਖਣੀ ਨਾਲ ਕਰਨ ਦੀ ਰਸਮ ਅਦਾ ਕੀਤੀ ਜਾਵੇਗੀ।