ETV Bharat / state

ਕਰਨਾਟਕਾ ਵਿਧਾਨ ਸਭਾ ਸਪੀਕਰ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ, ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਕੀਤੀ ਹਾਸਿਲ - ਕਰਨਾਟਕਾ ਵਿਧਾਨ ਸਭਾ ਸਪੀਕਰ ਯੂਟੀ ਖਾਦੇਰ ਫ਼ਰੀਦ

ਕਰਨਾਟਕਾ ਵਿਧਾਨ ਸਭਾ ਸਪੀਕਰ (Karnataka Vidhan Sabha Speaker) ਦੀ ਅਗਵਾਈ ਵਾਲੇ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਨੇ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ।

The delegation led by Karnataka Vidhan Sabha Speaker met with Punjab Vidhan Sabha Speaker Kultar Sandhawan
ਕਰਨਾਟਕਾ ਵਿਧਾਨ ਸਭਾ ਸਪੀਕਰ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ, ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਕੀਤੀ ਹਾਸਲ
author img

By ETV Bharat Punjabi Team

Published : Nov 22, 2023, 10:35 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ ਵਿਧਾਨ ਐਪਲੀਕੇਸ਼ਨ (National e law application) ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Sandhawan) ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਕਰਨਾਟਕਾ ਵਿਧਾਨ ਸਭਾ ਸਪੀਕਰ ਯੂ.ਟੀ. ਖਾਦੇਰ ਫ਼ਰੀਦ, ਸਕੱਤਰ ਕਰਨਾਟਕਾ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਆਰ. ਮਹਾਂਲਕਸ਼ਮੀ, ਸਕੱਤਰ ਕਰਨਾਟਕਾ ਵਿਧਾਨ ਸਭਾ ਸ੍ਰੀਮਤੀ ਐਮ.ਕੇ. ਵਿਸ਼ਾਲਕਸ਼ੀ ਤੋਂ ਇਲਾਵਾ ਕਰਨਾਟਕਾ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਮਹੇਸ਼ ਕਾਰਜਗੀ, ਸਲਾਹਕਾਰ ਸ੍ਰੀ ਓਮ ਪ੍ਰਕਾਸ਼ਾ, ਕਰਨਾਟਕਾ ਵਿਧਾਨ ਪ੍ਰੀਸ਼ਦ ਦੀ ਵਧੀਕ ਸਕੱਤਰ ਸ੍ਰੀਮਤੀ ਐਸ. ਨਿਰਮਲਾ, ਡਾਇਰੈਕਟਰ (ਆਈ.ਟੀ.) ਸ੍ਰੀ ਜੇ. ਈ. ਸ਼ਸ਼ੀਧਰ, ਓ.ਐਸ.ਡੀ. ਟੂ ਚੇਅਰਮੈਨ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਡੀ. ਸ਼ੀਲਾ ਅਤੇ ਚੀਫ਼ ਐਡੀਟਰ ਆਫ਼ ਡੀਬੇਟਸ ਸ੍ਰੀ ਐਮ. ਸ਼ਸ਼ੀਕਾਂਤ ਸ਼ਾਮਲ ਹਨ।

ਕੰਮਕਾਜ ਨੂੰ ਹਾਈ-ਟੈਕ ਬਣਾਇਆ: ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ (Digital and paperless) ਤਰੀਕੇ ਨਾਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਕਰਵਾ ਕੇ ਸਮੂਹ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ: ਸਪੀਕਰ ਨੇ ਦੱਸਿਆ ਕਿ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ (Live webcasting) ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਮਿਲ ਰਹੀਆਂ ਹਨ।

ਅਹਿਮ ਜਾਣਕਾਰੀ ਪ੍ਰਾਪਤ ਹੋਈ: ਕਰਨਾਟਕਾ ਵਿਧਾਨ ਸਭਾ ਸਪੀਕਰ ਯੂਟੀ ਖਾਦੇਰ ਫ਼ਰੀਦ (Karnataka Legislative Speaker UT Khader Farid) ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੈਸ਼ਨਲ ਈ ਵਿਧਾਨ ਐਪਲੀਕੇਸ਼ਨ ਇੱਕ ਸਮਰੱਥ ਪ੍ਰਣਾਲੀ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕਾਰ ਵਿਹਾਰ ਇੱਕ ਤਸੱਲੀ ਭਰਪੂਰ ਢੰਗ ਨਾਲ ਚਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰਜ ‘ਤੇ ਕਰਨਾਟਕਾ ਵਿਧਾਨ ਸਭਾ ਵਿੱਚ ਇੱਕ ਅਜਿਹਾ ਸਿਸਟਮ ਲਾਗੂ ਕਰਨ ਬਾਰੇ ਸੋਚ ਰਹੇ ਹਾਂ, ਜੋ ਸਾਡੀਆਂ ਲੋੜਾਂ ਅਤੇ ਕਾਰਜ ਪ੍ਰਣਾਲੀ ਅਨੁਸਾਰ ਕੰਮ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਧਾਨ ਸਭਾ ਤੋਂ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਸਾਡੇ ਲਈ ਬੇਹੱਦ ਸਹਿਯੋਗੀ ਸਿੱਧ ਹੋਵੇਗੀ। ਇਸ ਮੌਕੇ ਵਫ਼ਦ ਨੇ ਸਦਨ ਦਾ ਦੌਰਾ ਵੀ ਕੀਤਾ ਅਤੇ ਵਿਹਾਰਕ ਤੌਰ ‘ਤੇ ਸਦਨ ‘ਚ ਲਾਏ ਗਏ ਆਈ ਪੈਡ ਚਲਾ ਕੇ ਵੇਖੇ ਅਤੇ ਨੇਵਾ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ।

ਇਸ ਤੋਂ ਪਹਿਲਾਂ ਵਿਵੇਕ ਸ਼ਰਮਾ, ਐਸ.ਆਈ.ਓ. ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪੇਸ਼ਕਾਰੀ ਵਫ਼ਦ ਨੂੰ ਦਿੱਤੀ ਗਈ, ਜਿਸ ਵਿੱਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਸਾਂਝੀ ਕੀਤੀ ਗਈ। ਵਫ਼ਦ ਮੈਂਬਰਾਂ ਵੱਲੋਂ ਨੇਵਾ ਐਪ ਸਬੰਧੀ ਪੁੱਛੇ ਗਏ ਹਰ ਸਵਾਲ ਦਾ ਐਨ.ਆਈ.ਸੀ. ਦੀ ਟੀਮ ਵੱਲੋਂ ਤਸੱਲੀ ਭਰਪੂਰ ਜਵਾਬ ਦਿੱਤਾ ਗਿਆ। ਇਸ ਮੌਕੇ ਸਪੀਕਰ ਸੰਧਵਾਂ ਵੱਲੋਂ ਵਫ਼ਦ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਅਤੇ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.