ETV Bharat / state

ਡੈਲਟਾ ਪਲੱਸ ਵੇਰੀਐਂਟ ਦਾ ਫੈਲਾਅ ਵੀ ਹੋਇਆ ਸ਼ੁਰੂ - ਕੋਵਿਡ ਮਹਾਂਮਾਰੀ

ਕੋਵਿਡ ਦੀ ਸੰਭਾਵੀ ਤੀਜੀ ਲਹਿਰ (Third Movement) ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੋਮਵਾਰ ਨੂੰ ਉੱਘੇ ਵਾਇਰੋਲੌਜਿਸਟ ਅਤੇ ਇੰਡੀਅਨ ਸਾਰਸ-ਕੋਵ-2 ਜੀਨੋਮਿਕਸ ਕੰਸੋਰਟੀਆ ਦੇ ਸਲਾਹਕਾਰ ਗਰੁੱਪ ਦੇ ਸਾਬਕਾ ਮੁਖੀ ਡਾ. ਸ਼ਾਹਿਦ ਜਮੀਲ ਨਾਲ ਵਿਚਾਰ ਵਟਾਂਦਰਾ ਕੀਤਾ।

ਡੈਲਟਾ ਪਲੱਸ ਵੇਰੀਐਂਟ ਦਾ ਫੈਲਾਅ ਵੀ ਹੋਇਆ ਸ਼ੁਰੂ

author img

By

Published : Jun 21, 2021, 10:31 PM IST

ਚੰਡੀਗੜ੍ਹ:ਕੋਵਿਡ ਦੀ ਸੰਭਾਵੀ ਤੀਜੀ ਲਹਿਰ (Third Movement) ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੋਮਵਾਰ ਨੂੰ ਉੱਘੇ ਵਾਇਰੋਲੌਜਿਸਟ ਅਤੇ ਇੰਡੀਅਨ ਸਾਰਸ-ਕੋਵ-2 ਜੀਨੋਮਿਕਸ ਕੰਸੋਰਟੀਆ ਦੇ ਸਲਾਹਕਾਰ ਗਰੁੱਪ ਦੇ ਸਾਬਕਾ ਮੁਖੀ ਡਾ. ਸ਼ਾਹਿਦ ਜਮੀਲ ਨਾਲ ਵਿਚਾਰ ਵਟਾਂਦਰਾ ਕੀਤਾ।
ਦੇਸ਼ ਵਿਚ 7 ਕੇਸ ਆਏ ਸਾਹਮਣੇ

ਡਾਕਟਰ ਸ਼ਾਹਿਦ ਜਮੀਲ ਨੇ ਕਿਹਾ ਕਿ ਦੁਨੀਆ ਭਰ ਵਿੱਚ ਭਾਰਤ ਕੋਵਿਡ ਦੀ ਲਾਗ ਲੱਗਣ ਵਿੱਚ ਦੂਸਰੇ ਅਤੇ ਮੌਤਾਂ ਤੇ ਟੀਕਾਕਰਣ ਵਿੱਚ ਤੀਜੇ ਸਥਾਨ ’ਤੇ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੈਲਟਾ ਪਲੱਸ ਵੇਰੀਐਂਟ(Delta Plus variant), ਜੋ ਕਿ ਡੈਲਟਾ ਅਤੇ ਬੀਟਾ ਵੇਰੀਐਂਟ ਦਾ ਸੁਮੇਲ ਹੈ ਇਸ ਨੇੇ ਵੀ ਭਾਰਤ ਵਿਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 7 ਅਜਿਹੇ ਕੇਸ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ।ਉਨ੍ਹਾਂ ਕਿਹਾ ਕਿ ਮਹਾਂਮਾਰੀ ਨੂੰ ਰੋਕਣ ਲਈ ਵੈਕਸੀਨ ਇਕੋ-ਇਕ ਉਪਾਅ ਹੈ ਅਤੇ ਇਹ ਕੋਵਿਡ ਦੀ ਗੰਭੀਰਤਾ ਨੂੰ ਵੀ ਘਟਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਵਿਡ ਟੀਕਾਕਰਨ ਮਾਰੂ ਵਾਇਰਸ ਤੋਂ ਬਚਾਉਣ ਦਾ ਸਭ ਤੋਂ ਕਾਰਗਰ ਢੰਗ ਹੈ।

ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ

ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਹਿਰਾਂ ਨਾਲ ਹਫ਼ਤਾਵਾਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਡਾਕਟਰਾਂ ਨੂੰ ਕੋਵਿਡ ਮਹਾਂਮਾਰੀ ਦੇ ਹਰ ਪਹਿਲੂ ਅਤੇ ਨਵੀਂ ਚੁਣੌਤੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਡਾ: ਜਮੀਲ ਨੇ ਪੰਜਾਬ ਸਰਕਾਰ ਦੀ ਇਸ ਅਤਿ-ਲੋੜੀਂਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਸਾਰਿਆਂ ਨੂੰ ਕੋਵਿਡ ਤੋਂ ਬਚਾਅ ਲਈ ਸੁਚੇਤ ਰਹਿਣ, ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਦੀ ਸਲਾਹ ਦਿੱਤੀ।

ਇਹ ਵੀ ਪੜੋ:ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਪਹੁੰਚਿਆ ਹਾਈਕੋਰਟ: ਜਲਦ ਹੋਵੇਗੀ ਸੁਣਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.