ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ, ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ ਨੂੰ ਲਾਗੂ ਕੀਤਾ ਜਾਵੇਗਾ।
ਨਸ਼ੇ ਦੇ ਖਾਤਮੇ ਲਈ ਸਮੀਖਿਆ ਮੀਟਿੰਗ: ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
-
Addressed all the SHOs & Sub Divisional DSPs, besides District Police Chiefs in the State of Punjab through VC to galvanize @PunjabPoliceInd in the war against drugs as per directions of Hon’ble CM @BhagwantMann (1/2) pic.twitter.com/nWIwOvkUjk
— DGP Punjab Police (@DGPPunjabPolice) August 29, 2023 " class="align-text-top noRightClick twitterSection" data="
">Addressed all the SHOs & Sub Divisional DSPs, besides District Police Chiefs in the State of Punjab through VC to galvanize @PunjabPoliceInd in the war against drugs as per directions of Hon’ble CM @BhagwantMann (1/2) pic.twitter.com/nWIwOvkUjk
— DGP Punjab Police (@DGPPunjabPolice) August 29, 2023Addressed all the SHOs & Sub Divisional DSPs, besides District Police Chiefs in the State of Punjab through VC to galvanize @PunjabPoliceInd in the war against drugs as per directions of Hon’ble CM @BhagwantMann (1/2) pic.twitter.com/nWIwOvkUjk
— DGP Punjab Police (@DGPPunjabPolice) August 29, 2023
ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ: ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਅਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ।
200 ਕਿਲੋਗ੍ਰਾਮ ਹੈਰੋਇਨ ਜ਼ਬਤ: ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰ ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।
- Punjab School and Office Time Today: ਰੱਖੜੀ ਦੇ ਤਿਉਹਾਰ 'ਤੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਅਤੇ ਦਫ਼ਤਰਾਂ ਦਾ ਬਦਲਿਆ ਗਿਆ ਸਮਾਂ, ਦੋ ਘੰਟੇ ਦੇਰੀ ਨਾਲ ਪਹੁੰਚਣ ਦੀ ਛੋਟ
- 'Khedan Watan Punjab diyan' ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼, ਸੀਐਮ ਮਾਨ ਨੇ ਕੀਤੀ ਖੇਡਾਂ ਦੀ ਰਸਮੀ ਸ਼ੁਰੂਆਤ
- Raksha Bandhan Shubh Muhurat : ਰੱਖੜੀ ਦੀਆਂ ਰੌਣਕਾਂ ਵਿਚਾਲੇ ਤਰੀਕਾਂ 'ਚ ਦੁਚਿੱਤੀ, ਰੱਖੜੀ 30 ਜਾਂ 31 ਅਗਸਤ ਨੂੰ ? ਜੋਤਿਸ਼ੀਆਂ ਨੇ ਦੱਸਿਆ ਸ਼ੁੱਭ ਮਹੂਰਤ
ਜਾਗਰੂਕ ਕਰਨ ਲਈ ਸਾਈਕਲ ਰੈਲੀਆਂ: ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ। ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ। (ਪ੍ਰੈੱਸ ਨੋਟ)