ETV Bharat / state

Jalandhar by election: ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ, 10 ਮਈ ਨੂੰ ਪੈਣਗੀਆਂ ਵੋਟਾਂ

ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਭਾਰਤੀ ਚੋਣ ਕਮਿਸ਼ਨ ਨੇ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 20 ਅਪ੍ਰੈਲ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਹੋਵੇਗੀ। ਇਸ ਤੋਂ ਇਲਾਵਾ 10 ਮਈ ਨੂੰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਵੋਟਿੰਗ ਹੋਵੇਗੀ।

The Election Commission of India released the program for the Jalandhar by-election
Jalandhar by election: ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ, 10 ਮਈ ਨੂੰ ਪੈਣਗੀਆਂ ਵੋਟਾਂ
author img

By

Published : Apr 12, 2023, 9:30 PM IST

ਚੰਡੀਗੜ੍ਹ: ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀਈਓ ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ 2023 ਹੈ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ 2023 ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ 2023 ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਾਂ 10 ਮਈ 2023 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ 2023 ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਰਿਆ 15 ਮਈ 2023 ਨੂੰ ਮੁਕੰਮਲ ਹੋਵੇਗੀ।

ਨਾਮਜ਼ਦਗੀ ਪੱਤਰ : ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ ਭਰੇ ਜਾਣੇ ਹਨ ਅਤੇ ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।

ਉਮੀਦਵਾਰ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ: ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ। ਸੀ.ਈ.ਓ ਨੇ ਦੱਸਿਆ ਕਿ 14.04.2023 ਨੂੰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ।

ਉਹਨਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਸੀ.ਈ.ਓ. ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: Mansa news : ਪੰਜਵੀਂ ਕਲਾਸ ਵਿੱਚੋਂ 500 'ਚੋਂ 500 ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.