ETV Bharat / state

Games concluded: ਖੇਡਾਂ ਹਲਕਾ ਸੁਨਾਮ ਦੀਆਂ ਦੀ ਹੋਈ ਸਮਾਪਤੀ, ਕੈਬਨਿਟ ਮੰਤਰੀ ਨੇ ਕਿਹਾ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ - ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ''ਖੇਡਾਂ ਹਲਕਾ ਸੁਨਾਮ ਦੀਆਂ'' ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।

The games concluded in Sunam constituency of Sangrur
Games concluded: ਖੇਡਾਂ ਹਲਕਾ ਸੁਨਾਮ ਦੀਆਂ ਦੀ ਹੋਈ ਸਮਾਪਤੀ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰ ਸਾਲ ਖੇਡਾਂ ਕਰਵਾਏ ਜਾਣ ਦਾ ਕੀਤਾ ਐਲਾਨ
author img

By

Published : Feb 6, 2023, 5:25 PM IST

ਚੰਡੀਗੜ੍ਹ: ਸੰਗਰੂਰ ਦੇ ਹਲਕਾ ਲੌਂਗੋਵਾਲ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ''ਖੇਡਾਂ ਹਲਕਾ ਸੁਨਾਮ ਦੀਆਂ'' ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ 'ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ।

ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ 'ਚਿੱਟੇ' ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਵਿਸ਼ਵ ਪੱਧਰੀ ਸਹੂਲਤਾਂ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਪਿੰਡ ਪੱਧਰ 'ਤੇ ਲੈ ਕੇ ਜਾਣ ਲਈ ਹੀ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ:Women T20 World Cup : ਇਹ ਦੇਸ਼ ਬਣਿਆ 5 ਵਾਰ ਚੈਂਪੀਅਨ, ਭਾਰਤ ਨਹੀਂ ਪਹੁੰਚਿਆ ਫਾਇਨਲ ਤੱਕ

ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ। ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.