ETV Bharat / state

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਸਰਕਾਰ ਨੇ ਮੰਗੀਆਂ ਅਰਜ਼ੀਆਂ, ਜਾਣੋ ਅਪਲਾਈ ਕਰਨ ਦੀਆਂ ਸ਼ਰਤਾਂ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਪੰਜਾਬ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਇਸ ਆਸਾਮੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

The government has asked for applications for the post of chairman of the Punjab Public Service Commission
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਸਰਕਾਰ ਨੇ ਮੰਗੀਆਂ ਆਰਜ਼ੀਆਂ, ਜਾਣੋ ਅਪਲਾਈ ਕਰਨ ਦੀਆਂ ਸ਼ਰਤਾਂ
author img

By

Published : Jun 7, 2023, 6:36 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਿੱਤ ਨਵੇਂ ਅਹੁਦਿਆਂ ਲਈ ਇਸ਼ਤਿਹਾਰ ਕੱਢਦੀ ਰਹਿੰਦੀ ਹੈ ਅਤੇ ਹੁਣ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਉੱਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

ਘੱਟੋ-ਘੱਟ 10 ਸਾਲ ਦਾ ਤਜ਼ਰਬਾ: ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ। ਉਸ ਕੋਲ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਪੋਸਟ ਲਈ ਅਪਲਾਈ ਕਰਨ ਦੀ ਆਖਰੀ ਮਿਤੀ: ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ। ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਇਹ ਪਹਿਲਾਂ ਸਾਫ ਕਰ ਚੁੱਕੇ ਨੇ ਕਿ ਕਿਸੇ ਵੀ ਨੌਕਰੀ ਲਈ ਉਮੀਦਵਾਰਾਂ ਦੀ ਚੋਣ ਯੋਗਤਾ ਦੇ ਅਧਾਰ ਉੱਤੇ ਹੋਵੇਗੀ ਅਤੇ ਜੇਕਰ ਕੋਈ ਸਿਫਾਰਿਸ਼ ਲੈਕੇ ਆਉਂਦਾ ਹੈ ਤਾਂ ਉਹ ਕਦੇ ਵੀ ਪੂਰੀ ਨਹੀਂ ਹੋਵੇਗੀ। ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਜਿਸ ਵੀ ਨੌਜਵਾਨ ਨੂੰ ਨੌਕਰੀ ਮਿਲੀ ਹੈ ਪਹਿਲਾਂ ਸਾਰੇ ਕਾਗਜ਼ਾਤਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਬਾਕੀ ਫਾਰਮਲਿਟੀਆਂ ਵੀ ਪੂਰੀਆਂ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.